ENGW v INDW : ਭਾਰਤ ਨੇ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾਇਆ
Sunday, Jul 11, 2021 - 10:38 PM (IST)
ਹੋਵੇ- ਹਮਲਾਵਰ ਸਲਾਮੀ ਬੱਲੇਬਾਜ਼ ਸ਼ੇਫਾਲੀ ਵਰਮਾ ਦੀ ਤੂਫਾਨੀ ਪਾਰੀ ਤੇ ਸਪਿਨਰਾਂ ਦੀ ਸ਼ਾਨਦਾਰ ਗੇਂਦਬਾਜ਼ੀ ਨਾਲ ਭਾਰਤ ਨੇ ਐਤਵਾਰ ਨੂੰ ਇੱਥੇ ਦੂਜੇ ਮਹਿਲਾ ਟੀ-20 ਅੰਤਰਰਾਸ਼ਟਰੀ ਕ੍ਰਿਕਟ ਮੈਚ ਵਿਚ ਇੰਗਲੈਂਡ ਨੂੰ 8 ਦੌੜਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਸੀਰੀਜ਼ ਨੂੰ 1-1 ਨਾਲ ਬਰਾਬਰ ਕੀਤਾ। ਸ਼ੇਫਾਲੀ ਵਰਮਾ (38 ਗੇਂਦਾਂ 'ਤੇ 48 ਦੌੜਾਂ) ਅਤੇ ਸਮ੍ਰਿਤੀ ਮੰਧਾਨਾ (16 ਗੇਂਦਾਂ 'ਤੇ 20 ਦੌੜਾਂ) ਨੇ ਪਹਿਲੇ ਵਿਕਟ ਦੇ ਲਈ 70 ਦੌੜਾਂ ਦੀ ਸਾਂਝੇਦਾਰੀ ਕੀਤੀ। ਭਾਰਤ ਨੇ ਚਾਰ ਵਿਕਟਾਂ 'ਤੇ 148 ਦੌੜਾਂ ਬਣਾਈਆਂ, ਜਿਸ ਵਿਚ ਕਪਤਾਨ ਹਰਮਨਪ੍ਰੀਤ ਕੌਰ ਨੇ 2 ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 31 ਦੌੜਾਂ ਅਤੇ ਦੀਪਤੀ ਸ਼ਰਮਾ ਨੇ 27 ਗੇਂਦਾਂ 'ਤੇ 24 ਦੌੜਾਂ ਦਾ ਯੋਗਦਾਨ ਦਿੱਤਾ।
ਇਹ ਖ਼ਬਰ ਪੜ੍ਹੋ- ZIM v BAN : ਬੰਗਲਾਦੇਸ਼ ਨੇ ਜ਼ਿੰਬਾਬਵੇ ਨੂੰ 220 ਦੌੜਾਂ ਨਾਲ ਹਰਾਇਆ
ਇੰਗਲੈਂਡ ਦੀ ਟੈਮੀ ਬਯੂਮੋਂਟ (50 ਗੇਂਦਾਂ 'ਤੇ 59 ਦੌੜਾਂ) ਅਤੇ ਕਪਤਾਨ ਹੀਥਰ ਨਾਈਟ (28 ਗੇਂਦਾਂ 'ਤੇ 30 ਦੌੜਾਂ) ਨੇ ਤੀਜੇ ਵਿਕਟ ਦੇ ਲਈ 75 ਦੌੜਾਂ ਦੀ ਸਾਂਝੇਦਾਰੀ ਕਰ ਟੀਮ ਨੂੰ ਸ਼ੁਰੂਆਤੀ ਝਟਕਿਆਂ ਤੋਂ ਉਭਾਰਿਆ। ਇਨ੍ਹਾਂ ਦੋਵਾਂ ਦੇ ਲਗਾਤਾਰ ਗੇਂਦਾਂ 'ਤੇ ਆਊਟ ਹੋਣ ਤੋਂ ਬਾਅਦ ਭਾਰਤ ਨੂੰ ਵਾਪਸੀ ਦਾ ਮੌਕਾ ਮਿਲ ਗਿਆ। ਇੰਗਲੈਂਡ ਦਾ ਸਕੋਰ 14ਵੇਂ ਓਵਰ ਤੱਕ 2 ਵਿਕਟ 'ਤੇ 106 ਦੌੜਾਂ ਸੀ ਪਰ ਆਖਿਰ ਵਿਚ ਉਹ 8 ਵਿਕਟਾਂ 'ਤੇ 140 ਦੌੜਾਂ ਹੀ ਬਣਾ ਸਕੀ। ਭਾਰਤ ਵਲੋਂ ਲੈੱਗ ਸਪਿਨਰ ਪੂਨਮ ਯਾਦਵ ਨੇ ਚਾਰ ਓਵਰਾਂ ਵਿਚ 17 ਦੌੜਾਂ 'ਤੇ 2 ਵਿਕਟਾਂ ਅਤੇ ਆਫ ਸਪਿਨਰ ਦੀਪਤੀ ਸ਼ਰਮਾ ਨੇ 18 ਦੌੜਾਂ 'ਤੇ ਇਕ ਵਿਕਟ ਹਾਸਲ ਕੀਤੀ।
ਇਹ ਖ਼ਬਰ ਪੜ੍ਹੋ- ਸਾਬਕਾ ਭਾਰਤੀ ਕ੍ਰਿਕਟਰ ਨੇ ਕਿਹਾ- ਰੋਹਿਤ ਸ਼ਰਮਾ ਹਨ ਦੁਨੀਆ ਦੇ ਸਰਵਸ੍ਰੇਸ਼ਠ ਬੱਲੇਬਾਜ਼
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।