ENGW vs INDW : ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ

Sunday, Sep 11, 2022 - 05:52 PM (IST)

ਚੈਸਟਰ ਲੀ ਸਟ੍ਰੀਟ : ਸਾਰਾ ਗਲੇਨ (ਚਾਰ ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਸੋਫੀਆ ਡੰਕਲੇ (61) ਦੀ ਅਜੇਤੂ ਅਰਧ ਸੈਂਕੜੇ ਦੀ ਬਦੌਲਤ ਇੰਗਲੈਂਡ ਦੀ ਮਹਿਲਾ ਟੀਮ ਨੇ ਪਹਿਲੇ ਟੀ-20 ਮੈਚ ਵਿੱਚ ਭਾਰਤ ਨੂੰ ਨੌਂ ਵਿਕਟਾਂ ਨਾਲ ਹਰਾਇਆ। ਭਾਰਤ ਨੇ ਇੰਗਲੈਂਡ ਨੂੰ 133 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਉਸ ਨੇ 13 ਓਵਰਾਂ 'ਚ ਹਾਸਲ ਕਰ ਲਿਆ। 

ਇਹ ਵੀ ਪੜ੍ਹੋ : 'ਖੇਡਾਂ ਵਤਨ ਪੰਜਾਬ ਦੀਆਂ' 'ਚ ਇਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਦੇ ਚਾਰ ਖਿਡਾਰੀ ਦਿਖਾਉਣਗੇ ਜੌਹਰ

ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸਮ੍ਰਿਤੀ ਮੰਧਾਨਾ ਨੇ ਭਾਰਤ ਨੂੰ ਚੰਗੀ ਸ਼ੁਰੂਆਤ ਦਿਵਾਈ ਪਰ 20 ਗੇਂਦਾਂ 'ਤੇ 23 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਈ। ਕਪਤਾਨ ਹਰਮਨਪ੍ਰੀਤ ਨੇ 20 (15) ਦੌੜਾਂ, ਰਿਚਾ ਘੋਸ਼ ਨੇ 16 (12) ਦੌੜਾਂ ਅਤੇ ਦੀਪਤੀ ਸ਼ਰਮਾ ਨੇ 29 (24) ਦੌੜਾਂ ਬਣਾ ਕੇ ਭਾਰਤ ਨੂੰ 20 ਓਵਰਾਂ ਵਿੱਚ 132/7 ਦੇ ਸਕੋਰ ਤੱਕ ਪਹੁੰਚਾਇਆ। 133 ਦੌੜਾਂ ਦੇ ਟੀਚੇ ਦਾ ਬਚਾਅ ਕਰਦਿਆਂ ਭਾਰਤ ਦੀ ਗੇਂਦਬਾਜ਼ੀ ਚੰਗੀ ਨਹੀਂ ਰਹੀ। 

ਇਹ ਵੀ ਪੜ੍ਹੋ : ਭਾਰਤੀ ਮਹਿਲਾ ਫੁੱਟਬਾਲ ਟੀਮ ਨੇ ਸੈਫ ਚੈਂਪੀਅਨਸ਼ਿਪ 'ਚ ਮਾਲਦੀਵ ਨੂੰ 9-0 ਨਾਲ ਹਰਾਇਆ

ਡੰਕਲੇ ਨੇ ਪਹਿਲੀ ਵਿਕਟ ਲਈ ਡੇਨੀਅਲ ਵਾਇਟ ਦੇ ਨਾਲ 60 ਦੌੜਾਂ ਦੀ ਸਾਂਝੇਦਾਰੀ ਕੀਤੀ, ਜਦੋਂਕਿ ਉਸ ਨੇ ਦੂਜੀ ਵਿਕਟ ਲਈ ਐਲਿਸ ਕੈਪਸੀ ਨਾਲ 74 ਦੌੜਾਂ ਦੀ ਸਾਂਝੇਦਾਰੀ ਕੀਤੀ। ਵਾਇਟ ਨੇ 16 ਗੇਂਦਾਂ 'ਤੇ ਤਿੰਨ ਚੌਕਿਆਂ ਦੀ ਮਦਦ ਨਾਲ 24 ਦੌੜਾਂ ਬਣਾਈਆਂ। ਸਲਾਮੀ ਬੱਲੇਬਾਜ਼ ਡੰਕਲੇ ਨੇ 44 ਗੇਂਦਾਂ 'ਤੇ ਅੱਠ ਚੌਕਿਆਂ ਅਤੇ ਇਕ ਛੱਕੇ ਦੀ ਮਦਦ ਨਾਲ ਸਭ ਤੋਂ ਵੱਧ 61 ਦੌੜਾਂ ਬਣਾਈਆਂ, ਜਿਸ ਵਿਚ ਇੰਗਲੈਂਡ ਨੂੰ ਜਿੱਤ ਦਿਵਾਈ। ਭਾਰਤ ਲਈ ਸਨੇਹ ਰਾਣਾ ਨੇ ਇਕਲੌਤਾ ਵਿਕਟ ਲਿਆ। ਇਸ ਜਿੱਤ ਨਾਲ ਇੰਗਲੈਂਡ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਸੀਰੀਜ਼ ਦਾ ਦੂਜਾ ਮੈਚ ਮੰਗਲਵਾਰ 13 ਸਤੰਬਰ ਨੂੰ ਡਰਬੀ 'ਚ ਖੇਡਿਆ ਜਾਵੇਗਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News