Champions Trophy ''ਚ ਧਾਕੜ ਭਾਰਤੀ ਬੱਲੇਬਾਜ਼ ਸ਼ਿਖਰ ਧਵਨ ਦੀ ਐਂਟਰੀ!

Thursday, Feb 13, 2025 - 12:00 PM (IST)

Champions Trophy ''ਚ ਧਾਕੜ ਭਾਰਤੀ ਬੱਲੇਬਾਜ਼ ਸ਼ਿਖਰ ਧਵਨ ਦੀ ਐਂਟਰੀ!

ਦੁਬਈ- ਭਾਰਤ ਦਾ ਸਾਬਕਾ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਉਨ੍ਹਾਂ 4 ਖਿਡਾਰੀਆਂ ਵਿਚ ਸ਼ਾਮਲ ਹੈ, ਜਿਨ੍ਹਾਂ ਨੂੰ 19 ਫਰਵਰੀ ਤੋਂ 9 ਮਾਰਚ ਤੱਕ ਪਾਕਿਸਤਾਨ ਤੇ ਦੁਬਈ ਵਿਚ ਹੋਣ ਵਾਲੀ ਚੈਂਪੀਅਨਜ਼ ਟਰਾਫੀ ਲਈ ਬੁੱਧਵਾਰ ਨੂੰ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਹੈ। ਕੌਮਾਂਤਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਨੇ ਧਵਨ ਤੋਂ ਇਲਾਵਾ ਜਿਹੜੇ ਖਿਡਾਰੀਆਂ ਨੂੰ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ, ਉਨ੍ਹਾਂ ਵਿਚ ਪਾਕਿਸਾਤਨ ਦਾ 2017 ਵਿਚ ਚੈਂਪੀਅਨ ਟਰਾਫੀ ਜਿੱਤਣ ਵਾਲੀ ਟੀਮ ਦਾ ਕਪਤਾਨ ਸਰਫਰਾਜ਼ ਅਹਿਮਦ, ਆਸਟ੍ਰੇਲੀਆ ਦਾ ਸਾਬਕਾ ਆਲਰਾਊਂਡਰ ਸ਼ੇਨ ਵਾਟਸਨ ਤੇ ਨਿਊਜ਼ੀਲੈਂਡ ਦਾ ਤੇਜ਼ ਗੇਂਦਬਾਜ਼ ਟਿਮ ਸਾਊਦੀ ਸ਼ਾਮਲ ਹੈ। 

ਇਹ ਵੀ ਪੜ੍ਹੋ : ਕ੍ਰਿਕਟਰ ਰਿਸ਼ਭ ਪੰਤ ਦੀ ਜਾਨ ਬਚਾਉਣ ਵਾਲੇ ਨੌਜਵਾਨ ਨੇ ਪ੍ਰੇਮਿਕਾ ਨਾਲ...

ਇਹ ਚਾਰੇ ਖਿਡਾਰੀ ਚੈਂਪੀਅਨਜ਼ ਟਰਾਫੀ ਦੌਰਾਨ ਇਸ ਟੂਰਨਾਮੈਂਟ ਨੂੰ ਲੈ ਕੇ ਕਾਲਮ ਲਿਖਣਗੇ ਤੇ ਮੈਚਾਂ ਵਿਚ ਵੀ ਹਾਜ਼ਰ ਰਹਿਣਗੇ। ਚੈਂਪੀਅਨਜ਼ ਟਰਾਫੀ ਵਿਚ ਵਿਸ਼ਵ ਦੀਆਂ ਸਰਵੋਤਮ 8 ਟੀਮਾਂ ਹਿੱਸਾ ਲੈਣਗੀਆਂ।

ਇਹ ਵੀ ਪੜ੍ਹੋ : ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਧਾਕੜ ਵਿਕਟਕੀਪਰ ਬੱਲੇਬਾਜ਼ ਨੇ ਲਿਆ ਸੰਨਿਆਸ, ਜੜ ਚੁੱਕੈ 31 ਸੈਂਕੜੇ

ਧਵਨ ਨੇ ਚੈਂਪੀਅਨਜ਼ ਟਰਾਫੀ ਵਿਚ ਦੋ ਵਾਰ ਹਿੱਸਾ ਲਿਆ ਤੇ ਦੋਵੇਂ ਮੌਕਿਆਂ ’ਤੇ ਉਸ ਨੇ ਗੋਲਡਨ ਬੈਟ (ਟੂਰਨਾਮੈਂਟ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ ਨੂੰ ਮਿਲਣ ਵਾਲਾ ਐਵਾਰਡ) ਹਾਸਲ ਕੀਤਾ। ਇਹ ਪ੍ਰਾਪਤੀ ਹਾਸਲ ਕਰਨ ਵਾਲਾ ਉਹ ਦੁਨੀਆ ਦਾ ਇਕਲੌਤਾ ਖਿਡਾਰੀ ਹੈ। ਇਸ ਸਲਾਮੀ ਬੱਲੇਬਾਜ਼ ਨੇ ਭਾਰਤ ਵੱਲੋਂ ਚੈਂਪੀਅਨਜ਼ ਟਰਾਫੀ ਵਿਚ ਸਭ ਤੋਂ ਵੱਧ 701 ਦੌੜਾਂ ਬਣਾਈਆਂ ਹਨ। ਉਸ ਨੂੰ 2013 ਵਿਚ ਖੇਡੀ ਗਈ ਚੈਂਪੀਅਨਜ਼ ਟਾਫੀ ਵਿਚ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Tarsem Singh

Content Editor

Related News