ਸ਼੍ਰੀਲੰਕਾ ਦੇ ਮੁੱਖ ਚੋਣਕਾਰ ਨੇ ਕਿਹਾ- ਵਿਸ਼ਵ ਕੱਪ ''ਚ ਫਲਾਪ ਸ਼ੋਅ ਲਈ ਬਾਹਰੀ ਸਾਜ਼ਿਸ਼ ਜ਼ਿੰਮੇਵਾਰ
Friday, Nov 10, 2023 - 03:34 PM (IST)
ਕੋਲੰਬੋ— ਮੁੱਖ ਚੋਣਕਾਰ ਪ੍ਰਮੋਦਯਾ ਵਿਕਰਮਾਸਿੰਘੇ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਕਿ ਵਿਸ਼ਵ ਕੱਪ 'ਚ ਸ਼੍ਰੀਲੰਕਾ ਦੇ ਖਰਾਬ ਪ੍ਰਦਰਸ਼ਨ ਦੇ ਪਿੱਛੇ ਬਾਹਰੀ ਸਾਜ਼ਿਸ਼ ਹੈ। ਸ਼੍ਰੀਲੰਕਾ ਦੀ ਕ੍ਰਿਕਟ ਟੀਮ ਸ਼ੁੱਕਰਵਾਰ ਸਵੇਰੇ ਭਾਰਤ ਤੋਂ ਵਾਪਸ ਪਰਤੀ। ਨਿਊਜ਼ੀਲੈਂਡ ਨੇ ਬੈਂਗਲੁਰੂ ਵਿੱਚ ਆਖਰੀ ਗਰੁੱਪ ਮੈਚ ਵਿੱਚ ਉਸ ਨੂੰ ਪੰਜ ਵਿਕਟਾਂ ਨਾਲ ਹਰਾਇਆ ਸੀ।
ਵਿਕਰਮਸਿੰਘਾ ਤੋਂ ਜਦੋਂ ਉਨ੍ਹਾਂ ਦੇ ਖਰਾਬ ਪ੍ਰਦਰਸ਼ਨ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, 'ਮੈਨੂੰ ਦੋ ਦਿਨ ਦਾ ਸਮਾਂ ਦਿਓ। ਫਿਰ ਮੈਂ ਤੁਹਾਨੂੰ ਸਭ ਕੁਝ ਦੱਸਾਂਗਾ। ਇਹ ਕਿਸੇ ਬਾਹਰੀ ਸਾਜ਼ਿਸ਼ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ, 'ਮੈਂ ਬਹੁਤ ਦੁਖੀ ਹਾਂ। ਮੈਂ ਇਸ ਦੀ ਜ਼ਿੰਮੇਵਾਰੀ ਲੈਂਦਾ ਹਾਂ। ਸ਼੍ਰੀਲੰਕਾ ਦੀ ਟੀਮ ਵਿਸ਼ਵ ਕੱਪ 'ਚ ਨੌਂ 'ਚੋਂ ਸਿਰਫ਼ ਦੋ ਮੈਚ ਹੀ ਜਿੱਤ ਸਕੀ, ਜੋ ਉਸ ਦਾ ਹੁਣ ਤੱਕ ਦਾ ਸਭ ਤੋਂ ਖਰਾਬ ਪ੍ਰਦਰਸ਼ਨ ਹੈ।
ਇਹ ਵੀ ਪੜ੍ਹੋ : ਸ਼੍ਰੀਲੰਕਾ ਕ੍ਰਿਕਟ ਬੋਰਡ ਬਹਾਲ, ਬੋਰਡ ਪ੍ਰਧਾਨ ਸ਼ੰਮੀ ਨੇ ਦਿੱਤੀ ਸੀ ਅਦਾਲਤ 'ਚ ਚੁਣੌਤੀ
ਭਾਰਤ ਦੇ ਖ਼ਿਲਾਫ਼ ਟੀਮ 56 ਦੌੜਾਂ 'ਤੇ ਆਊਟ ਹੋ ਗਈ ਸੀ। ਇਸ ਤੋਂ ਬਾਅਦ ਖੇਡ ਮੰਤਰੀ ਨੇ ਪੂਰੇ ਸੰਚਾਲਨ ਯੂਨਿਟ ਨੂੰ ਬਰਖਾਸਤ ਕਰ ਦਿੱਤਾ ਪਰ ਅਦਾਲਤ ਵਿੱਚ ਅਪੀਲ ਕਰਨ ਤੋਂ ਬਾਅਦ ਇਸ ਨੂੰ ਬਹਾਲ ਕਰ ਦਿੱਤਾ ਗਿਆ। ਵੀਰਵਾਰ ਨੂੰ ਸਰਕਾਰ ਅਤੇ ਵਿਰੋਧੀ ਧਿਰ ਨੇ ਸ਼੍ਰੀਲੰਕਾ ਕ੍ਰਿਕਟ ਪ੍ਰਬੰਧਨ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਸੰਸਦ ਵਿੱਚ ਇੱਕ ਸਾਂਝਾ ਪ੍ਰਸਤਾਵ ਪੇਸ਼ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ