ਫਰੀਦਕੋਟ ਦੀ ਧੀ ਨੇ ਚਮਕਾਇਆ ਪੰਜਾਬ ਦਾ ਨਾਂ, 'ਖੇਲੋ ਇੰਡੀਆ ਯੂਥ ਗੇਮ' 'ਚ ਜਿੱਤਿਆ ਕਾਂਸੀ ਦਾ ਤਮਗਾ

Tuesday, Jan 30, 2024 - 07:21 PM (IST)

ਫਰੀਦਕੋਟ ਦੀ ਧੀ ਨੇ ਚਮਕਾਇਆ ਪੰਜਾਬ ਦਾ ਨਾਂ, 'ਖੇਲੋ ਇੰਡੀਆ ਯੂਥ ਗੇਮ' 'ਚ ਜਿੱਤਿਆ ਕਾਂਸੀ ਦਾ ਤਮਗਾ

ਫਰੀਦਕੋਟ (ਜਗਤਾਰ ਦੁਸਾਂਝ)- ਫਰੀਦਕੋਟ ਦੇ ਕਸਬਾ ਕੋਟਕਪੂਰਾ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਸਮਰਾ ਨੇ ਗੱਤਕਾ ਖੇਡ ਵਿੱਚ ਕੌਮੀ ਪੱਧਰ ਦੇ ਮੁਕਾਬਲੇ ਵਿੱਚ ਕਾਂਸੀ ਦਾ ਤਮਗਾ ਜਿੱਤ ਕੇ ਇੱਕ ਵਾਰ ਫਿਰ ਸ਼ਹਿਰ ਅਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਇਸ ਵਿਦਿਆਰਥਣ ਦਾ ਸ਼ਹਿਰ ਪਰਤਣ 'ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉਨ੍ਹਾਂ ਦੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ ਨੇ 11000 ਨਾਲ ਸਵਾਗਤ ਕੀਤਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦੇ ਭਰਾਤਾ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਕੁਲਤਾਰ ਸਿੰਘ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਸ਼ੇਰ ਸਿੰਘ ਮੰਡ ਵੱਲੋ ਵੀ ਸ਼ਾਨਦਾਰ ਸਵਾਗਤ ਅਤੇ ਸਨਮਾਨ ਕੀਤਾ ਗਿਆ।

ਇਹ ਵੀ ਪੜ੍ਹੋ- ਸ਼ਮਰ ਜੋਸੇਫ ਪੈਰ ਦੀ ਉਂਗਲੀ ਦੀ ਸੱਟ ਕਾਰਨ ILT20 ਤੋਂ ਬਾਹਰ

ਬਾਬਾ ਦੀਪ ਸਿੰਘ ਗੱਤਕਾ ਅਕੈਡਮੀ ਕੋਟਕਪੂਰਾ ਦੀ ਵਿਦਿਆਰਥਣ ਅਰਸ਼ਦੀਪ ਇਸ ਤੋਂ ਪਹਿਲਾਂ ਪੰਜਾਬ ਅਤੇ ਰਾਸ਼ਟਰੀ ਪੱਧਰ 'ਤੇ ਕਈ ਤਮਗੇ ਜਿੱਤ ਚੁੱਕੀ ਹੈ ਅਤੇ ਹੁਣ ਉਨ੍ਹਾਂ ਨੇ ਤਾਮਿਲਨਾਡੂ ਵਿਖੇ ਹੋਈਆਂ ਖੇਲੋ ਇੰਡੀਆ ਯੂਥ ਖੇਡਾਂ 2024 'ਚ ਕਾਂਸੀ ਦਾ ਤਮਗਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਹੈ।

PunjabKesari
ਇਸ ਮੌਕੇ ਅਰਸ਼ਦੀਪ ਕੌਰ ਸਮਰਾ ਨੇ ਦੱਸਿਆ ਕਿ ਸਿੱਖ ਮਾਰਸ਼ਲ ਆਰਟ ਗੱਤਕੇ ਦੇ ਮੁਕਾਬਲਿਆਂ ਵਿੱਚ ਦੇਸ਼ ਭਰ ਤੋਂ 100 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ ਸੀ, ਜਿਸ ਵਿੱਚ ਪੰਜਾਬ ਤੋਂ 14 ਖਿਡਾਰੀ ਸ਼ਾਮਲ ਸਨ। ਇਸ ਮੌਕੇ ਕੋਚ ਗੁਰਪ੍ਰੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਕੈਡਮੀ ਨੌਜਵਾਨਾਂ ਨੂੰ ਗੱਤਕੇ ਦੀ ਸਿਖਲਾਈ ਦੇ ਰਹੀ ਹੈ ਤਾਂ ਜੋ ਉਹ ਪੰਜਾਬ ਦਾ ਨਾਂ ਰੌਸ਼ਨ ਕਰ ਸਕਣ।

PunjabKesari
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰ ਰਹੀ ਹੈ, ਜਿਸ ਦੇ ਸਿੱਟੇ ਵਜੋਂ ਅਰਸ਼ਦੀਪ ਕੌਰ ਸਮਰਾ ਵਰਗੇ ਬੱਚੇ ਪੰਜਾਬ ਦਾ ਨਾਮਣਾ ਖੱਟ ਰਹੇ ਹਨ। ਮਾਣ ਵਿਧਾਨ ਸਭਾ ਸਪਿਕਰ ਦੀ ਤਰਫੋਂ ਉਨ੍ਹਾਂ ਨੇ ਵਿਦਿਆਰਥੀ ਨੂੰ 11,000 ਰੁਪਏ ਦੇਣ ਦਾ ਐਲਾਨ ਕੀਤਾ। ਨਾਲ ਹੀ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਤਾਰ ਸਿੰਘ ਬਰਾੜ ਨੇ ਵੀ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਫਰੀਦਕੋਟ ਦੇ ਕੋਟਕਪੂਰਾ ਦੀ ਬੱਚੀ ਨੇ ਨਾਮ ਚਮਕਾਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Aarti dhillon

Content Editor

Related News