ਕਿਸਾਨਾਂ ਦੇ ਹੱਕ ’ਚ ਆਈ ਰਿਹਾਨਾ ਖ਼ਿਲਾਫ਼ ਟਵੀਟ ਕਰਨ ’ਤੇ ਕੇਰਲ ਵਾਸੀਆਂ ਨੇ ਸਚਿਨ ਤੇਂਦੁਲਕਰ ਦੀ ਬਣਾਈ ਰੇਲ

Saturday, Feb 06, 2021 - 10:51 AM (IST)

ਕਿਸਾਨਾਂ ਦੇ ਹੱਕ ’ਚ ਆਈ ਰਿਹਾਨਾ ਖ਼ਿਲਾਫ਼ ਟਵੀਟ ਕਰਨ ’ਤੇ ਕੇਰਲ ਵਾਸੀਆਂ ਨੇ ਸਚਿਨ ਤੇਂਦੁਲਕਰ ਦੀ ਬਣਾਈ ਰੇਲ

ਨਵੀਂ ਦਿੱਲੀ: ਦੁਨੀਆ ਦੇ ਮਹਾਨ ਬੱਲੇਬਾਜ਼ਾਂ ਵਿਚ ਸ਼ੁਮਾਰ ਸਚਿਨ ਤੇਂਦੁਲਕਰ ਨੇ ਬੀਤੇ ਦਿਨੀਂ ਪੌਪ ਸਟਾਰ ਰਿਹਾਨਾ ਸਮੇਤ ਉਨ੍ਹਾਂ ਸਾਰੀਆਂ ਹਸਤੀਆਂ ਨੂੰ ਦੋ ਟੁੱਕ ਜਵਾਬ ਦਿੱਤਾ ਸੀ, ਜੋ ਭਾਰਤ ਵਿਚ ਚੱਲ ਰਹੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਰਹੀਆਂ ਹਨ। ਸਚਿਨ ਨੇ ਬੁੱਧਵਾਰ ਨੂੰ ਸੋਸ਼ਲ ਮੀਡੀਆ ’ਤੇ ਲਿਖਿਆ ਕਿ ਭਾਰਤੀ ਪ੍ਰਭੂਸੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਵੇਗਾ ਅਤੇ ਵਿਦੇਸ਼ੀ ਤਾਕਤਾਂ ਇਨ੍ਹਾਂ ਤੋਂ ਦੂਰ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਰਿਹਾਨਾ ਦੇ ਸਨਮਾਨ ’ਚ ਰਿਲੀਜ਼ ਕੀਤਾ ਗਾਣਾ, ਭੜਕ ਗਈ ਕੰਗਨਾ ਰਣੌਤ

PunjabKesari

ਉਥੇ ਹੀ ਕੇਰਲ ਦੇ ਕੋਚਿ ਵਿਚ ਇੰਡੀਅਨ ਯੂਥ ਕਾਂਗਰਸ ਦੇ ਕਾਰਜਕਰਤਾਵਾਂ ਨੇ ਵਿਦੇਸ਼ੀ ਹਸਤੀਆਂ ਦੇ ਵਿਰੁੱਧ ਟਵੀਟ ਕਰਣ ’ਤੇ ਸਚਿਨ ਤੇਂਦੁਲਕਰ ਦੇ ਕੱਟ-ਆਊਟ ’ਤੇ ਕਾਲਿਖ਼ ਲਗਾ ਦਿੱਤੀ ਅਤੇ ਉਨ੍ਹਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੀ ਹਿਮਾਇਤ ’ਚ ਆਈਆਂ ਵਿਦੇਸ਼ੀ ਹਸਤੀਆਂ ਨੂੰ ਸਚਿਨ ਤੇਂਦੁਲਕਰ ਦੀ ਨਸੀਹਤ, ਆਖੀ ਇਹ ਗੱਲ

PunjabKesari

ਸਚਿਨ ਤੇਂਦੁਲਕਰ ਨੇ ਟਵੀਟ ਕਰਦੇ ਹੋਏ ਲਿਖਿਆ ਸੀ, ‘ਭਾਰਤ ਦੀ ਪ੍ਰਭੂਸੱਤਾ ਨਾਲ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਹੀਂ ਹੋ ਸਕਦਾ। ਵਿਦੇਸ਼ ਤਾਕਤਾਂ ਭਾਰਤ ਵਿਚ ਹੋਣ ਵਾਲੀਆਂ ਘਟਨਾਵਾਂ ਨੂੰ ਸਿਰਫ਼ ਦੇਖ ਸਕਦੀਆਂ ਹਨ ਪਰ ਉਨ੍ਹਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ਵਿਚ ਦਖ਼ਲ ਦੇਣ ਦਾ ਅਧਿਕਾਰ ਨਹੀਂ ਹੈ। ਭਾਰਤੀ ਭਾਰਤ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਮੁੱਦੇ ਹੱਲ ਕਰਨੇ ਚਾਹੀਦੇ, ਆਓ ਇਕ ਰਾਸ਼ਟਰ ਦੇ ਤੌਰ ’ਤੇ ਇਕਜੁੱਟ ਰਹੀਏ।’ 

ਇਹ ਵੀ ਪੜ੍ਹੋ: ਆਫ ਦਿ ਰਿਕਾਰਡ: ਰਾਕੇਸ਼ ਟਿਕੈਤ ਦੀਆਂ ਅੱਖਾਂ ’ਚੋਂ ਡੁੱਲ੍ਹੇ ਅਥਰੂਆਂ ’ਚੋਂ ਨਿਕਲ ਸਕਦਾ ਹੈ ਕੋਈ ਵਿਚਕਾਰਲਾ ਰਾਹ


author

cherry

Content Editor

Related News