ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਗਾਰੰਟੀ ਪ੍ਰਧਾਨਮੰਤਰੀ ਮੋਦੀ ਦੀ ਅਗਵਾਈ ''ਚ ਮਨਜ਼ੂਰ

Wednesday, Sep 14, 2022 - 10:01 PM (IST)

ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਦੀ ਗਾਰੰਟੀ ਪ੍ਰਧਾਨਮੰਤਰੀ ਮੋਦੀ ਦੀ ਅਗਵਾਈ ''ਚ ਮਨਜ਼ੂਰ

ਨਵੀਂ ਦਿੱਲੀ- ਕੇਂਦਰੀ ਮੰਤਰੀ ਮੰਡਲ ਨੇ ਅੱਜ ਭਾਰਤ ਵਿੱਚ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ 2022 ਦੀ ਮੇਜ਼ਬਾਨੀ ਕਰਨ ਦੀ ਗਾਰੰਟੀ ’ਤੇ ਹਸਤਾਖਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ’ਚ ਇਸ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਭਾਰਤ ਇਸ ਸਾਲ 11 ਅਕਤੂਬਰ ਤੋਂ 17 ਅਕਤੂਬਰ ਤੱਕ ਨਵੀਂ ਮੁੰਬਈ, ਗੋਆ ਅਤੇ ਭੁਬਨੇਸ਼ਵਰ ਵਿੱਚ ਫੀਫਾ ਅੰਡਰ-17 ਮਹਿਲਾ ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਟੂਰਨਾਮੈਂਟ ਦੀ ਮੇਜ਼ਬਾਨੀ ਲਈ 60 ਕਰੋੜ ਰੁਪਏ ਖਰਚੇ ਜਾਣਗੇ। ਇਸ ਵਿਚ ਭਾਰਤ ਸਮੇਤ 16 ਟੀਮਾਂ ਹਿੱਸਾ ਲੈਣਗੀਆਂ।


author

Tarsem Singh

Content Editor

Related News