Women's Asia Cup 2022 : ਫਾਈਨਲ 'ਚ ਭਾਰਤ ਤੇ ਸ਼੍ਰੀਲੰਕਾ ਦੀਆਂ ਟੀਮਾਂ ਵਿਚਾਲੇ ਹੋਵੇਗੀ ਟੱਕਰ

Thursday, Oct 13, 2022 - 11:40 PM (IST)

Women's Asia Cup 2022 : ਫਾਈਨਲ 'ਚ ਭਾਰਤ ਤੇ ਸ਼੍ਰੀਲੰਕਾ ਦੀਆਂ ਟੀਮਾਂ ਵਿਚਾਲੇ ਹੋਵੇਗੀ ਟੱਕਰ

ਸਪੋਰਟਸ ਡੈਸਕ : ਸ਼ਨੀਵਾਰ ਨੂੰ ਹੋਣ ਵਾਲੇ ਵੂਮੈਨਜ਼ ਏਸ਼ੀਆ ਕੱਪ 2022 ਦੇ ਫਾਈਨਲ ਵਿਚ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਹੋਵੇਗਾ। ਵੀਰਵਾਰ ਨੂੰ ਹੋਏ ਸੈਮੀਫ਼ਾਈਨਲ ਮੁਕਾਬਲੇ ਵਿਚ ਭਾਰਤ ਨੇ ਥਾਈਲੈਂਡ ਨੂੰ ਹਰਾ ਕੇ ਫ਼ਾਈਨਲ ਵਿਚ ਆਪਣੀ ਜਗ੍ਹਾ ਪੱਕੀ ਕੀਤੀ। ਉੱਥੇ ਹੀ ਸ਼੍ਰੀਲੰਕਾ ਦੀ ਮਹਿਲਾ ਕ੍ਰਿਕਟ ਨੇ ਰੋਮਾਂਚਕ ਸੈਮੀਫ਼ਾਈਨਲ ਮੁਕਾਬਲੇ 'ਚ ਪਾਕਿਸਤਾਨ ਨੂੰ ਹਰਾ ਕੇ ਟੂਰਨਾਮੈਂਟ ਦੇ ਫ਼ਾਈਨਲ ਮੁਕਾਬਲੇ ਵਿਚ ਦਾਖ਼ਲਾ ਲਿਆ।

ਇਹ ਖ਼ਬਰ ਵੀ ਪੜ੍ਹੋ - Practice Match : ਭਾਰਤੀ ਬੱਲੇਬਾਜ਼ਾਂ ਦਾ ਖ਼ਰਾਬ ਪ੍ਰਦਰਸ਼ਨ, ਭਾਰਤ ਮੈਚ ਹਾਰਿਆ

ਹੁਣ ਸ਼ਨੀਵਾਰ ਨੂੰ ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਫ਼ਾਈਨਲ ਮੈਚ 'ਚ ਖ਼ਿਤਾਬ ਲਈ ਟੱਕਰ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿਚ ਭਾਰਤ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ ਅਤੇ ਫੈਨਜ਼ ਨੂੰ ਪੂਰੀ ਉਮੀਦ ਹੈ ਕਿ ਦੇਸ਼ ਦੀਆਂ ਧੀਆਂ ਕੱਪ ਜਿੱਤ ਕੇ ਭਾਰਤ ਦੀ ਝੋਲੀ ਪਾਉਣਗੀਆਂ।

 


author

Anuradha

Content Editor

Related News