ਆਲਰਾਊਂਡਰ ਸਿਕੰਦਰ ਰਜ਼ਾ ''ਤੇ ਲੱਗਾ ਜੁਰਮਾਨਾ
Wednesday, Feb 14, 2018 - 04:27 PM (IST)

ਦੁਬਈ, (ਬਿਊਰੋ)— ਕੌਮਾਂਤਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਅੰਪਾਇਰ ਦੇ ਫੈਸਲੇ 'ਤੇ ਅਸਹਿਮਤੀ ਜਤਾਉਣ ਨੂੰ ਲੈ ਕੇ ਜ਼ਿੰਬਾਬਵੇ ਦੇ ਆਲਰਾਊਂਡਰ ਸਿਕੰਦਰ ਰਜ਼ਾ 'ਤੇ ਮੈਚ ਫੀਸ ਦਾ 15 ਫੀਸਦੀ ਜੁਰਮਾਨਾ ਲਗਾਇਆ ਹੈ।
ਸਿਕੰਦਰ ਨੂੰ ਅਫਗਾਨਿਸਤਾਨ ਦੇ ਖਿਲਾਫ ਸਾਰਜਾਹ 'ਚ ਮੰਗਲਵਾਰ ਨੂੰ ਖੇਡੇ ਗਏ ਤੀਜੇ ਵਨਡੇ ਮੈਚ ਦੇ 23ਵੇਂ ਓਵਰ ਦੇ ਦੌਰਾਨ ਅੰਪਾਇਰ ਦੇ ਫੈਸਲੇ 'ਤੇ ਅਸਹਿਮਤੀ ਜਤਾਉਣ ਦੇ ਲਈ ਆਈ.ਸੀ.ਸੀ. ਦੀ ਜ਼ਾਬਤੇ ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ 'ਤੇ ਮੈਚ ਫੀਸ ਦਾ 15 ਫੀਸਦੀ ਜੁਰਮਾਨਾ ਲਗਾਇਆ ਗਿਆ ਅਤੇ ਉਨ੍ਹਾਂ ਦੇ ਖਾਤੇ 'ਚ ਇਕ ਨਾ ਪੱਖੀ ਅੰਕ ਵੀ ਜੋੜ ਦਿੱਤਾ ਗਿਆ। ਆਈ.ਸੀ.ਸੀ. ਨੇ ਕਿਹਾ ਕਿ ਆਲਰਾਊਂਡਰ ਰਜ਼ਾ ਨੇ ਆਪਣੀ ਗਲਤੀ ਮੰਨ ਲਈ ਹੈ। ਇਸ ਲਈ ਹੁਣ ਉਨ੍ਹਾਂ ਖਿਲਾਫ ਰਸਮੀ ਕਾਰਵਾਈ ਦੀ ਜ਼ਰੂਰਤ ਨਹੀਂ ਹੈ।