Wrestlers Protest: ਅੱਜ ਦਰਜ ਹੋਵੇਗੀ ਬ੍ਰਿਜਭੂਸ਼ਣ ਵਿਰੁੱਧ FIR, ਦਿੱਲੀ ਪੁਲਸ ਨੇ SC ਨੂੰ ਦਿੱਤੀ ਜਾਣਕਾਰੀ
Friday, Apr 28, 2023 - 04:24 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ 7 ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਤੇ ਸ਼ੁੱਕਰਵਾਰ ਨੂੰ ਐੱਫ.ਆਈ.ਆਰ. ਦਰਜ ਕਰਨ ਦਾ ਫ਼ੈਸਲਾ ਕੀਤਾ ਹੈ। ਦਿੱਲੀ ਪੁਲਸ ਵੱਲੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐੱਸ. ਨਰਸਿਮਹਾ ਦੀ ਬੈਂਚ ਨੂੰ ਦੱਸਿਆ ਕਿ ਅੱਜ ਐੱਫ.ਆਈ.ਆਰ. ਦਰਜ ਕੀਤੀ ਜਾਵੇਗੀ।
ਮਹਿਤਾ ਨੇ ਬੈਂਚ ਨੂੰ ਕਿਹਾ, “ਅਸੀਂ ਐੱਫ.ਆਈ.ਆਰ. ਦਰਜ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਅੱਜ ਦਰਜ ਕੀਤੀ ਜਾਵੇਗੀ।” ਬੈਂਚ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ 7 ਮਹਿਲਾ ਪਹਿਲਵਾਨਾਂ ਦੇ ਦੋਸ਼ਾਂ 'ਤੇ ਐੱਫ.ਆਈ.ਆਰ. ਦਰਜ ਨਾ ਕੀਤੇ ਜਾਣ ਦਾ ਦੋਸ਼ ਲਗਾਉਣ ਵਾਲੀ ਪਟੀਸ਼ਨ ਦੀ ਸੁਣਵਾਈ ਕਰ ਰਹੀ ਸੀ। ਬੈਂਚ ਨੇ ਦਿੱਲੀ ਪੁਲਸ ਕਮਿਸ਼ਨਰ ਨੂੰ ਨਾਬਾਲਗ ਲੜਕੀ ਨੂੰ ਖ਼ਤਰੇ ਦਾ ਮੁਲਾਂਕਣ ਕਰਨ ਅਤੇ ਉਸ ਨੂੰ ਲੌੜੀਂਦੀ ਸੁਰੱਖਿਆ ਪ੍ਰਦਾਨ ਕਰਨ ਦਾ ਵੀ ਨਿਰਦੇਸ਼ ਦਿੱਤਾ, ਜੋ ਜਿਨਸੀ ਸ਼ੋਸ਼ਣ ਦੀ ਕਥਿਤ ਪੀੜਤ ਹੈ। ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਕਈ ਮਸ਼ਹੂਰ ਪਹਿਲਵਾਨ ਐਤਵਾਰ ਤੋਂ ਇੱਥੇ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਹੋਏ ਹਨ।
ਇਹ ਵੀ ਪੜ੍ਹੋ: ਸ਼ਿਖਰ ਧਵਨ, ਅਰਸ਼ਦੀਪ ਸਿੰਘ ਅਤੇ ਹਰਪ੍ਰੀਤ ਬਰਾੜ ਨੇ ਮੂਸੇਵਾਲਾ ਦੇ ਗੀਤ 'ਤੇ ਪਾਇਆ ਭੰਗੜਾ (ਵੇਖੋ ਵੀਡੀਓ)
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।