ਪਹਿਲਾ ਸਿੱਖ ਫੁੱਟਬਾਲ ਕੱਪ ਟੂਰਨਾਮੈਂਟ ਹੁਣ 30 ਜਨਵਰੀ ਤੋਂ
Friday, Nov 22, 2019 - 12:46 AM (IST)

ਚੰਡੀਗੜ੍ਹ (ਭੁੱਲਰ)- ਖਾਲਸਾ ਫੁੱਟਬਾਲ ਕਲੱਬ ਵਲੋਂ ਗਲੋਬਲ ਸਿੱਖ ਸਪੋਰਟਸ ਫੈੱਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਅਤੇ ਚੰਡੀਗੜ੍ਹ 'ਚ 23 ਨਵੰਬਰ ਤੋਂ 7 ਦਸੰਬਰ ਤਕ ਹੋਣ ਵਾਲਾ 'ਸਿੱਖ ਫੁੱਟਬਾਲ ਕੱਪ' ਹੁਣ 30 ਜਨਵਰੀ ਤੋਂ 8 ਫਰਵਰੀ ਤੱਕ ਪੰਜਾਬ ਅਤੇ ਚੰਡੀਗੜ੍ਹ ਦੇ ਵੱਖ-ਵੱਖ ਖੇਡ ਸਟੇਡੀਅਮਾਂ 'ਚ ਹੋਵੇਗਾ। ਅੱਜ ਇਥੇ ਇਹ ਜਾਣਕਾਰੀ ਦਿੰਦੇ ਹੋਏ ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐੱਫ. ਸੀ.) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ ਨੇ ਦੱਸਿਆ ਕਿ ਪਹਿਲਾਂ ਇਹ ਟੂਰਨਾਮੈਂਟ 23 ਨਵੰਬਰ ਤੋਂ 7 ਦਸੰਬਰ ਤੱਕ ਆਯੋਜਿਤ ਕੀਤਾ ਜਾਣਾ ਸੀ ਪਰ ਇਨ੍ਹਾਂ ਦਿਨਾਂ 'ਚ ਹੋਣ ਵਾਲੇ ਵੱਖ-ਵੱਖ ਟੂਰਨਾਮੈਂਟਾਂ ਅਤੇ ਹੋਰ ਨਾ ਟਾਲੇ ਜਾ ਸਕਣ ਵਾਲੇ ਰੁਝੇਵਿਆਂ ਨੂੰ ਦੇਖਦਿਆਂ ਹੁਣ ਇਹ ਪਹਿਲਾ ਸਿੱਖ ਫੁੱਟਬਾਲ ਕੱਪ 30 ਜਨਵਰੀ ਤੋਂ ਸ਼ੁਰੂ ਹੋਵੇਗਾ।