ਏ. ਆਈ. ਐੱਫ. ਐੱਫ. ਦੇ ਸਾਬਕਾ ਜਨਰਲ ਸਕੱਤਰ ਕੁਸ਼ਲ ਦਾਸ ਦਾ ਦਿਹਾਂਤ
Saturday, Mar 14, 2026 - 11:33 AM (IST)
ਨਵੀਂ ਦਿੱਲੀ- ਤਜਰਬੇਕਾਰ ਪ੍ਰਸ਼ਾਸਕ ਅਤੇ ਆਲ ਇੰਡੀਆ ਫੁੱਟਬਾਲ ਫੈੱਡਰੇਸ਼ਨ (ਏ. ਆਈ. ਐੱਫ. ਐੱਫ.) ਦੇ ਸਾਬਕਾ ਜਨਰਲ ਸਕੱਤਰ ਕੁਸ਼ਲ ਦਾਸ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਉਹ 65 ਸਾਲ ਦੇ ਸਨ। ਦਾਸ ਨੇ ਭਾਰਤ ’ਚ 2017 ਫੀਫਾ ਅੰਡਰ-17 ਵਿਸ਼ਵ ਕੱਪ ਦੇ ਆਯੋਜਨ ’ਚ ਅਹਿਮ ਭੂਮਿਕਾ ਨਿਭਾਈ ਸੀ।
ਉਨ੍ਹਾਂ ਨੇ 2022 ’ਚ ਸਿਹਤ ਕਾਰਨਾਂ ਕਰ ਕੇ ਅਸਤੀਫਾ ਦੇਣ ਤੋਂ ਪਹਿਲਾਂ 12 ਸਾਲਾਂ ਤੱਕ ਏ. ਆਈ. ਐੱਫ. ਐੱਫ. ਦੇ ਜਨਰਲ ਸਕੱਤਰ ਦੇ ਅਹੁਦੇ ’ਤੇ ਕਾਰਜ ਕੀਤਾ। ਫੁੱਟਬਾਲ ਪ੍ਰਸ਼ਾਸਨ ਨਾਲ 2010 ’ਚ ਜੁੜਨ ਤੋਂ ਪਹਿਲਾਂ ਦਾਸ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ. ਸੀ. ਸੀ.) ਅਤੇ ਅੰਤਰਰਾਸ਼ਟਰੀ ਪ੍ਰਬੰਧਨ ਸਮੂਹ (ਆਈ. ਐੱਮ. ਜੀ.) ਇੰਡੀਆ ’ਚ ਮੁੱਖ ਵਿੱਤੀ ਅਧਿਕਾਰੀ ਦੇ ਤੌਰ ’ਤੇ ਕਾਰਜਸ਼ੀਲ ਸਨ। ਉਨ੍ਹਾਂ ਨੇ ਦਿੱਲੀ ਦੇ ਇਕ ਨਿੱਜੀ ਹਸਪਤਾਲ ’ਚ ਆਖਰੀ ਸਾਹ ਲਿਆ। ਇਹ ਜਾਣਕਾਰੀ ਸ਼ਾਜੀ ਪ੍ਰਭਾਕਰਨ ਨੇ ਦਿੱਤੀ।
