ਧਾਕੜ ਕ੍ਰਿਕਟਰ ਦੀ ਪਤਨੀ ਪੰਜਾਬੀ ਫ਼ਿਲਮ 'ਚ ਪਾਵੇਗੀ ਧੂੰਮਾਂ

Monday, Jan 13, 2025 - 05:03 PM (IST)

ਧਾਕੜ ਕ੍ਰਿਕਟਰ ਦੀ ਪਤਨੀ ਪੰਜਾਬੀ ਫ਼ਿਲਮ 'ਚ ਪਾਵੇਗੀ ਧੂੰਮਾਂ

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਰਾਜ ਕੁੰਦਰਾ ਬਤੌਰ ਅਦਾਕਾਰ ਪਾਲੀਵੁੱਡ ਪਾਰੀ ਦਾ ਅਗਾਜ਼ ਕਰਨ ਜਾ ਰਹੇ ਹਨ, ਜੋ ਅੱਜ ਐਲਾਨੀ ਹੋਈ ਪੰਜਾਬੀ ਫਿਲਮ 'ਮੇਹਰ' ਨਾਲ ਸ਼ਾਨਦਾਰ ਡੈਬਿਊ ਕਰਨਗੇ। 'ਡੀਬੀ ਡਿਗੀਟੇਨਮੈਂਟ' ਅਤੇ 'ਰਘੂ ਖੰਨਾ' ਵੱਲੋਂ ਪੇਸ਼ ਕੀਤੀ ਜਾ ਰਹੀ ਇਸ ਫਿਲਮ ਦੇ ਨਿਰਮਾਤਾ ਦਿਵਿਆ ਭਟਨਾਗਰ ਹਨ, ਜਦਕਿ ਨਿਰਦੇਸ਼ਨ ਕਮਾਂਡ ਪੰਜਾਬੀ ਸਿਨੇਮਾ ਦੇ ਪ੍ਰਸਿੱਧ ਨਿਰਦੇਸ਼ਕ ਰਾਕੇਸ਼ ਮਹਿਤਾ ਸੰਭਾਲਣਗੇ, ਜੋ ਇਸ ਤੋਂ ਪਹਿਲਾਂ ਕਈ ਵੱਡੀਆਂ ਅਤੇ ਬਹੁ-ਚਰਚਿਤ ਪੰਜਾਬੀ ਫਿਲਮਾਂ ਦਾ ਨਿਰਦੇਸ਼ਨ ਕਰ ਚੁੱਕੇ ਹਨ, ਜਿੰਨ੍ਹਾਂ ਵਿਚ 'ਇੱਕ ਸੰਧੂ ਹੁੰਦਾ ਸੀ', 'ਯਾਰਾਂ ਵੇ', 'ਰੰਗ ਪੰਜਾਬ' ਆਦਿ ਸ਼ੁਮਾਰ ਰਹੀਆਂ ਹਨ।

ਇਹ ਖ਼ਬਰ ਵੀ ਪੜ੍ਹੋ - ਮਾਤਾ ਚਰਨ ਕੌਰ ਤੇ ਬਾਪੂ ਬਲਕੌਰ ਨੂੰ ਛੋਟੇ ਸਿੱਧੂ ਦੀ ਪਹਿਲੀ ਲੋਹੜੀ ਦਾ ਚੜ੍ਹਿਆ ਚਾਅ, ਇੰਝ ਮਨਾਇਆ ਸ਼ਗਨ

ਮੁੰਬਈ ਗਲਿਆਰਿਆਂ ਵਿਚ ਵਿਵਾਦਪੂਰਨ ਸ਼ਖਸੀਅਤ ਵਜੋਂ ਜਾਣੇ ਜਾਂਦੇ ਰਾਜ ਕੁੰਦਰਾ ਕਈ ਵਿਵਾਦਾਂ ਵਿਚ ਘਿਰੇ ਰਹੇ ਹਨ, ਜੋ ਪਹਿਲੀ ਵਾਰ ਕਿਸੇ ਪੰਜਾਬੀ ਫਿਲਮ ਦਾ ਹਿੱਸਾ ਬਣਨ ਜਾ ਰਹੇ ਹਨ। ਇਨ੍ਹਾਂ ਦੀ ਇਹ ਫਿਲਮ ਕਾਫ਼ੀ ਬਿੱਗ ਸੈੱਟਅੱਪ ਅਤੇ ਵਿਸ਼ਾਲ ਕੈਨਵਸ ਅਧੀਨ ਵਜ਼ੂਦ ਵਿਚ ਲਿਆਂਦੀ ਜਾਵੇਗੀ। ਹਾਲ ਹੀ ਵਿਚ ਸਾਹਮਣੇ ਆਈ ਚਰਚਿਤ ਓਟੀਟੀ ਫਿਲਮ ਅੰਡਰਟਰਾਈਲ (UT69) ਦਾ ਹਿੱਸਾ ਰਹੇ ਰਾਜ ਕੁੰਦਰਾ ਅਪਣੀ ਉਕਤ ਪਹਿਲੀ ਪੰਜਾਬੀ ਫਿਲਮ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆ ਰਹੇ ਹਨ, ਜਿੰਨ੍ਹਾਂ ਇਸ ਸੰਬੰਧੀ ਅਪਣੀ ਖੁਸ਼ੀ ਭਰੇ ਰੋਂਅ ਦਾ ਪ੍ਰਗਟਾਵਾ ਅਪਣੇ ਸ਼ੋਸ਼ਲ ਪਲੇਟਫ਼ਾਰਮ 'ਤੇ ਵੀ ਕੀਤਾ ਹੈ। ਦਿਲਚਸਪ, ਡ੍ਰਾਮੈਟਿਕ ਅਤੇ ਭਾਵਪੂਰਨ ਰੰਗਾਂ ਦਾ ਸੁਮੇਲ ਹੋਵੇਗੀ ਇਹ ਫਿਲਮ, ਜਿਸ ਨੂੰ ਹਿੰਦੀ ਅਤੇ ਪੰਜਾਬੀ ਸਿਨੇਮਾ ਦੇ ਕਈ ਨਾਮਵਰ ਕਲਾਕਾਰਾਂ ਦੀ ਸੁਮੇਲਤਾ ਵੀ ਚਾਰ ਚੰਨ ਲਾਵੇਗੀ।

ਇਹ ਖ਼ਬਰ ਵੀ ਪੜ੍ਹੋ - ਲੋਹੜੀ ਮੌਕੇ ਬਾਪੂ ਬਲਕੌਰ ਸਿੰਘ ਦੀ ਭਾਵੁਕ ਪੋਸਟ, ਪੁੱਤ ਸ਼ੁੱਭਦੀਪ ਨੂੰ ਯਾਦ ਕਰਦਿਆਂ ਆਖੀ ਵੱਡੀ ਗੱਲ

ਚੰਡੀਗੜ੍ਹ ਅਤੇ ਆਸ-ਪਾਸ ਦੀਆਂ ਮਨਮੋਹਕ ਲੋਕੇਸ਼ਨਜ਼ ਉਪਰ ਫਿਲਮਾਈ ਜਾਣ ਵਾਲੀ ਉਕਤ ਫਿਲਮ ਵਿਚ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਗੀਤਾ ਬਸਰਾ ਲੀਡਿੰਗ ਭੂਮਿਕਾ ਵਿਚ ਨਜ਼ਰ ਆਵੇਗੀ, ਜੋ ਲੰਮੇਂ ਸਮੇਂ ਬਾਅਦ ਸਿਲਵਰ ਸਕ੍ਰੀਨ 'ਤੇ ਅਪਣੀ ਉਪ-ਸਥਿਤੀ ਦਰਜ ਕਰਵਾਉਣ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

sunita

Content Editor

Related News