ਭਾਰਤ ਦੇ ਮਹਾਨ ਸਪਿਨਰ ਬਿਸ਼ਨ ਸਿੰਘ ਬੇਦੀ ਦਾ 77 ਸਾਲ ਦੀ ਉਮਰ 'ਚ ਹੋਇਆ ਦਿਹਾਂਤ

10/23/2023 4:27:10 PM

ਸਪੋਰਟਸ ਡੈਸਕ- ਸਾਬਕਾ ਭਾਰਤੀ ਕ੍ਰਿਕਟਰ ਬਿਸ਼ਨ ਸਿੰਘ ਬੇਦੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 77 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਕੁਝ ਦਿਨ ਪਹਿਲਾਂ ਬਾਈਪਾਸ ਸਰਜਰੀ ਹੋਈ ਸੀ। ਬਿਸ਼ਨ ਸਿੰਘ ਬੇਦੀ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ, ਪੰਜਾਬ ਵਿੱਚ ਹੋਇਆ ਸੀ। ਉਹ ਭਾਰਤੀ ਕ੍ਰਿਕਟ ਟੀਮ ਦੇ ਇੱਕ ਮਹਾਨ ਲੈਫਟ ਆਰਮ ਸਪਿਨਰ ਹੁੰਦੇ ਸਨ। ਬਿਸ਼ਨ ਸਿੰਘ ਬੇਦੀ ਨੇ 12 ਸਾਲ ਭਾਰਤ ਲਈ ਟੈਸਟ ਕ੍ਰਿਕਟ ਖੇਡਿਆ ਹੈ।

ਇਹ ਵੀ ਪੜ੍ਹੋ : IND vs NZ : ਸ਼ੰਮੀ ਨੇ ਬਣਾਇਆ ਵਿਸ਼ਵ ਰਿਕਾਰਡ, ਕੁੰਬਲੇ ਨੂੰ ਛੱਡਿਆ ਪਿੱਛੇ, ਹਾਸਲ ਕੀਤੀਆਂ ਇਹ ਉਪਲਬਧੀਆਂ

ਬਿਸ਼ਨ ਸਿੰਘ ਬੇਦੀ ਨੇ 1966 ਤੋਂ 1979 ਤੱਕ ਭਾਰਤ ਲਈ ਟੈਸਟ ਕ੍ਰਿਕਟ ਖੇਡਿਆ। ਉਨ੍ਹਾਂ ਨੇ 22 ਟੈਸਟ ਮੈਚਾਂ ਵਿੱਚ ਟੀਮ ਇੰਡੀਆ ਦੀ ਕਪਤਾਨੀ ਕੀਤੀ ਹੈ। ਉਨ੍ਹਾਂ ਨੇ ਭਾਰਤ ਲਈ 67 ਟੈਸਟ ਮੈਚਾਂ ਵਿੱਚ 266 ਵਿਕਟਾਂ ਲਈਆਂ ਹਨ। ਉਨ੍ਹਾਂ ਨੇ ਭਾਰਤ ਲਈ 10 ਵਨਡੇ ਮੈਚ ਵੀ ਖੇਡੇ ਹਨ, ਜਿਸ 'ਚ ਉਨ੍ਹਾਂ ਨੇ 7 ਵਿਕਟਾਂ ਲਈਆਂ ਹਨ। 

ਇਹ ਵੀ ਪੜ੍ਹੋ : CWC 23 : ਭਾਰਤ ਨੇ ਵਿਰਾਟ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਉਨ੍ਹਾਂ ਨੇ ਦੇਸ਼ ਲਈ ਕਈ ਮੈਚ ਆਪਣੇ ਦਮ ‘ਤੇ ਜਿੱਤੇ ਸਨ। ਬੇਦੀ ਨੇ 1969-70 ਵਿੱਚ ਕੋਲਕਾਤਾ ਟੈਸਟ ਵਿੱਚ ਆਸਟਰੇਲੀਆ ਵਿਰੁੱਧ ਇੱਕ ਪਾਰੀ ਵਿੱਚ 98 ਦੌੜਾਂ ਦੇ ਕੇ ਸੱਤ ਵਿਕਟਾਂ ਲਈਆਂ ਸਨ। ਇਹ ਇੱਕ ਪਾਰੀ ਵਿੱਚ ਉਨ੍ਹਾਂ ਦਾ ਸਰਵੋਤਮ ਪ੍ਰਦਰਸ਼ਨ ਸੀ। ਉਨ੍ਹਾਂ ਨੇ 1976 ਵਿੱਚ ਕਾਨਪੁਰ ਟੈਸਟ ਵਿੱਚ ਨਿਊਜ਼ੀਲੈਂਡ ਦੇ ਖਿਲਾਫ ਟੈਸਟ ਵਿੱਚ ਆਪਣਾ ਇੱਕਮਾਤਰ ਅਰਧ ਸੈਂਕੜਾ ਲਗਾਇਆ ਸੀ। ਬਿਸ਼ਨ ਸਿੰਘ ਬੇਦੀ ਨੇ ਆਪਣੇ ਪਹਿਲੇ ਦਰਜੇ ਦੇ ਕ੍ਰਿਕਟ ਕਰੀਅਰ ਵਿੱਚ 1560 ਵਿਕਟਾਂ ਲਈਆਂ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

Tarsem Singh

This news is Content Editor Tarsem Singh