IPL 2022 ''ਤੇ ਸੱਟਾ ਲਗਾ ਰਹੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

Thursday, May 12, 2022 - 10:23 PM (IST)

IPL 2022 ''ਤੇ ਸੱਟਾ ਲਗਾ ਰਹੇ ਗਿਰੋਹ ਦਾ ਪਰਦਾਫਾਸ਼, 6 ਗ੍ਰਿਫਤਾਰ

ਲਖਨਊ- ਉੱਤਰ ਪ੍ਰਦੇਸ਼ ਪੁਲਸ ਦੀ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਨੇ ਵੀਰਵਾਰ ਨੂੰ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ ਮੁਕਾਬਲਿਆਂ 'ਤੇ ਸੱਟਾ ਲਗਾਉਣ ਵਾਲੇ ਇਕ ਗਿਰੋਹ ਦੇ ਸਰਗਨਾ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ। 

ਇਹ ਖ਼ਬਰ ਪੜ੍ਹੋ- ਸੁੰਦਰਗੜ੍ਹ 'ਚ ਬਣ ਰਿਹਾ ਹੈ ਭਾਰਤ ਦਾ ਸਭ ਤੋਂ ਵੱਡਾ ਹਾਕੀ ਸਟੇਡੀਅਮ
ਐੱਸ. ਟੀ. ਐੱਫ. ਵਲੋਂ ਇੱਥੇ ਜਾਰੀ ਇਕ ਬਿਆਨ ਦੇ ਅਨੁਸਾਰ ਆਈ. ਪੀ. ਐੱਲ. ਦੇ ਮੁਕਾਬਲਿਆਂ 'ਤੇ ਸੱਟਾ ਲਗਾਉਣ ਦਾ ਗਿਰੋਹ ਚਲਾਉਣ ਵਾਲੇ ਵਿਕਾਸ ਕੇਸਰਵਾਨੀ ਅਤੇ ਅੰਬਰ ਕੁਮਾਰ ਯਾਦਵ ਸਮੇਤ 6 ਲੋਕਾਂ ਨੂੰ ਪ੍ਰਯਾਗਰਾਜ ਅਤੇ ਆਲੇ-ਦੁਆਲੇ ਦੇ ਜ਼ਿਲ੍ਹਿਆਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਲੋਕ ਇਨ੍ਹਾਂ ਜ਼ਿਲ੍ਹਿਆਂ ਵਿਚ ਆਪਣਾ ਗਿਰੋਹ ਚੱਲਾ ਰਹੇ ਸਨ। ਐੱਸ. ਟੀ. ਐੱਫ. ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਤੋਂ ਕਰੀਬ ਤਿੰਨ ਲੱਖ ਰੁਪਏ ਬਰਾਮਦ ਕੀਤੇ ਗਏ ਹਨ।

ਇਹ ਖ਼ਬਰ ਪੜ੍ਹੋ-ਇੰਗਲਿਸ਼ ਪ੍ਰੀਮੀਅਰ ਲੀਗ : ਡਿ ਬਰੂਏਨ ਦੇ 4 ਗੋਲਾਂ ਨਾਲ ਮੈਨਚੈਸਟਰ ਸਿਟੀ ਦੀ ਵੱਡੀ ਜਿੱਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Gurdeep Singh

Content Editor

Related News