ਗੌਤਮ ਗੰਭੀਰ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ, ਟਵੀਟ ਕਰਕੇ ਪ੍ਰਸ਼ੰਸਕਾਂ ਨੂੰ ਦਿੱਤੀ ਜਾਣਕਾਰੀ

Sunday, Nov 08, 2020 - 02:52 PM (IST)

ਗੌਤਮ ਗੰਭੀਰ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ, ਟਵੀਟ ਕਰਕੇ ਪ੍ਰਸ਼ੰਸਕਾਂ ਨੂੰ ਦਿੱਤੀ ਜਾਣਕਾਰੀ

ਨਵੀਂ ਦਿੱਲੀ : ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਵੱਲੋਂ ਕਰਾਏ ਗਏ ਕੋਵਿਡ-19 ਟੈਸਟ ਦੀ ਰਿਪੋਰਟ ਆ ਗਈ ਹੈ। ਇਸ ਦੀ ਜਾਣਕਾਰੀ ਖ਼ੁਦ ਗੰਭੀਰ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਹੈ ਕਿ ਉਨ੍ਹਾਂ ਦਾ ਕੋਵਿਡ-19 ਟੈਸਟ ਨੈਗੇਟਿਵ ਆਇਆ ਹੈ। ਗੰਭੀਰ ਨੇ ਟਵੀਟ ਕਰਦੇ ਹੋਏ ਲਿਖਿਆ, 'ਖੁਸ਼ੀ ਹੈ ਕਿ ਮੇਰਾ ਕੋਵਿਡ-19 ਟੈਸਟ ਨੈਗੇਟਿਵ ਆਇਆ ਹੈ। ਤੁਹਾਡੇ ਸਾਰਿਆਂ ਦੀਆਂ ਦੁਆਵਾਂ ਲਈ ਧੰਨਵਾਦ। ਮੈਂ ਇਕ ਵਾਰ ਫਿਰ ਤੋਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰੋ ਅਤੇ ਸੁਰੱਖਿਅਤ ਰਹੇ।'

ਇਹ ਵੀ ਪੜ੍ਹੋ: ਕਾਮਾਖਿਆ ਮੰਦਰ 'ਚ ਲੱਗੇਗਾ ਸੋਨੇ ਦਾ ਗੁੰਬਦ, ਮੁਕੇਸ਼ ਅੰਬਾਨੀ ਨੇ 20 ਕਿਲੋ ਸੋਨਾ ਕੀਤਾ ਦਾਨ

PunjabKesari

ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ਗੌਤਮ ਗੰਭੀਰ ਨੇ ਘਰ ਵਿਚ ਕੋਵਿਡ-19 ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਸੀ। ਇਸ ਦੀ ਜਾਣਕਾਰੀ ਗੌਤਮ ਨੇ ਖ਼ੁਦ ਦਿੱਤੀ ਸੀ। ਉਨ੍ਹਾਂ ਦੱਸਿਆ ਸੀ ਕਿ ਕੋਰੋਨਾ ਵਾਇਰਸ ਨੇ ਉਨ੍ਹਾਂ ਦੇ ਘਰ ਵਿਚ ਪ੍ਰਵੇਸ਼ ਕਰ ਲਿਆ ਹੈ, ਜਿਸ ਕਾਰਨ ਉਨ੍ਹਾਂ ਨੇ ਖ਼ੁਦ ਨੂੰ ਘਰ ਦੇ ਦੂਜੇ ਮੈਬਰਾਂ ਤੋਂ ਇਕਾਂਤਵਾਸ ਕਰ ਲਿਆ। ਗੰਭੀਰ ਨੇ ਬਾਅਦ ਵਿਚ ਆਪਣਾ ਵੀ ਕੋਵਿਡ-19 ਟੈਸਟ ਕਰਵਾਇਆ ਸੀ, ਜਿਸ ਵਿਚ ਉਹ ਨੈਗੇਟਿਵ ਪਾਏ ਗਏ ਹਨ।

ਇਹ ਵੀ ਪੜ੍ਹੋ: H-1ਬੀ ਵੀਜ਼ਾ ਦੀ ਮਿਆਦ ਵਧਾ ਸਕਦੇ ਹਨ ਬਾਈਡੇਨ, ਭਾਰਤੀ ਪੇਸ਼ੇਵਰਾਂ ਨੂੰ ਹੋਵੇਗਾ ਫ਼ਾਇਦਾ


author

cherry

Content Editor

Related News