ਪ੍ਰਦੂਸ਼ਣ ਮਾਮਲੇ ''ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ ''ਤੇ ਟ੍ਰੋਲ ਹੋਏ ਗੰਭੀਰ, ਪ੍ਰਸ਼ੰਸਕਾਂ ਨੇ ਕਹੀ ਇਹ ਗੱਲ

11/2/2019 12:03:46 PM

ਸਪੋਰਟਸ ਡੈਸਕ : 3 ਨਵੰਬਰ ਤੋਂ ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਟੀ-20 ਸੀਰੀਜ਼ ਦਾ ਪਹਿਲਾ ਮੁਕਾਬਲਾ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿਚ ਖੇਡਿਆ ਜਾਣਾ ਹੈ। ਜਿੱਥੇ ਦੋਵੇਂ ਟੀਮਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੇ 'ਚ ਕ੍ਰਿਕਟਰ ਤੋਂ ਸਾਂਸਦ ਬਣੇ ਗੌਤਮ ਗੰਭੀਰ ਨੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਲਗਾਉਂਦਿਆਂ ਆਪਣੇ ਇੰਸਟਾਗ੍ਰਾਮ 'ਤੇ ਵੀਡੀਓ ਸ਼ੇਅਰ ਕੀਤਾ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਨੇ ਉਸ ਨੂੰ ਸੋਸ਼ਲ ਮੀਡੀਆ 'ਤੇ ਟ੍ਰੋਲ ਕਰਨਾ ਸ਼ੁਰੂ ਕਰ ਦਿੱਤਾ।

ਦਰਅਸਲ, ਦਿੱਲੀ ਦਾ ਪ੍ਰਦੂਸ਼ਣ ਇਸ ਸਮੇਂ ਕ੍ਰਿਕਟ ਜਗਤ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਉੱਥੇ ਹੀ ਗੌਤਮ ਗੰਭੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਬੰਗਲਾਦੇਸ਼ ਕ੍ਰਿਕਟ ਟੀਮ ਦਾ ਅਭਿਆਸ ਕਰਨ ਦਾ ਵੀਡੀਓ ਸ਼ੇਅਰ ਕੀਤਾ ਅਤੇ ਕੈਪਸ਼ਨ 'ਚ ਲਿਖਿਆ, ''ਕੀ ਇਹੀ ਹੈ ਆਮ ਆਦਮੀ ਪਾਰਟੀ ਦੀ ਦਿੱਲੀ।'' ਇਸ ਤੋਂ ਬਾਅਦ ਯੂਜ਼ਰਸ ਤਰ੍ਹਾਂ-ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇ ਰਹੇ ਹਨ ਅਤੇ ਗੌਤਮ ਗੰਭੀਰ ਸਵਾਲ ਪੁੱਛ ਰਹੇ ਹਨ। ਇਕ ਯੂਜ਼ਰਸ ਨੇ ਕਿਹਾ ਕਿ ਕੋਈ ਗਲਤੀ ਨਹੀਂ ਸਭ ਬੀ. ਜੇ. ਪੀ. ਦੀ ਹੈ।