ਏਸ਼ੀਆਈ ਖੇਡਾਂ ''ਚ ਸੋਨ ਤਮਗਾ ਜੇਤੂ ਕ੍ਰਿਕਟ ਖਿਡਾਰੀਆਂ ਨੂੰ ਮਿਲੇ ਰੋਜਰ ਬਿੰਨੀ ਤੇ ਜੈ ਸ਼ਾਹ
Wednesday, Oct 11, 2023 - 03:00 PM (IST)
ਸਪੋਰਟਸ ਡੈਸਕ- ਹਾਲ ਹੀ 'ਚ ਭਾਰਤੀ ਪੁਰਸ਼ ਕ੍ਰਿਕਟ ਟੀਮ ਤੋਂ ਇਲਾਵਾ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 'ਚ ਸੋਨ ਤਗਮਾ ਜਿੱਤਿਆ ਹੈ। ਹਾਲਾਂਕਿ ਏਸ਼ੀਆਈ ਖੇਡਾਂ ਤੋਂ ਬਾਅਦ ਭਾਰਤੀ ਪੁਰਸ਼ ਕ੍ਰਿਕਟ ਟੀਮ ਅਤੇ ਮਹਿਲਾ ਕ੍ਰਿਕਟ ਟੀਮ ਦੇ ਖਿਡਾਰੀ ਭਾਰਤ ਪਰਤ ਆਏ ਹਨ। ਬੀ. ਸੀ. ਸੀ. ਆਈ. ਦੇ ਪ੍ਰਧਾਨ ਰੋਜਰ ਬਿੰਨੀ ਅਤੇ ਸਕੱਤਰ ਜੈ ਸ਼ਾਹ ਨੇ ਦਿੱਲੀ ਵਿੱਚ ਰੁਤੁਰਾਜ ਗਾਇਕਵਾੜ ਦੀ ਅਗਵਾਈ ਵਾਲੀ ਪੁਰਸ਼ ਟੀਮ ਅਤੇ ਹਰਮਨਪ੍ਰੀਤ ਕੌਰ ਦੀ ਕਪਤਾਨੀ ਵਾਲੀ ਮਹਿਲਾ ਟੀਮ ਨਾਲ ਮੁਲਾਕਾਤ ਕੀਤੀ। ਬੀ. ਸੀ. ਸੀ. ਆਈ. ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਫੋਟੋ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਭਾਰਤੀ ਪੁਰਸ਼ ਕ੍ਰਿਕਟ ਟੀਮ ਅਤੇ ਮਹਿਲਾ ਕ੍ਰਿਕਟ ਟੀਮ ਦੇ ਖਿਡਾਰੀ ਬੀ. ਸੀ. ਸੀ. ਆਈ. ਦੇ ਪ੍ਰਧਾਨ ਰੋਜਰ ਬਿੰਨੀ ਅਤੇ ਸਕੱਤਰ ਜੈ ਸ਼ਾਹ ਨਾਲ ਨਜ਼ਰ ਆ ਰਹੇ ਹਨ।
ਏਸ਼ੀਆਈ ਖੇਡਾਂ ਵਿੱਚ ਪੁਰਸ਼ ਕ੍ਰਿਕਟ ਟੀਮ ਅਤੇ ਮਹਿਲਾ ਕ੍ਰਿਕਟ ਟੀਮ ਨੇ ਜਿੱਤੇ ਸੋਨ ਤਗ਼ਮੇ
ਏਸ਼ੀਆਈ ਖੇਡਾਂ ਦੇ ਫਾਈਨਲ 'ਚ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਸਾਹਮਣਾ ਅਫਗਾਨਿਸਤਾਨ ਨਾਲ ਸੀ, ਪਰ ਮੀਂਹ ਕਾਰਨ ਖੇਡ ਪੂਰਾ ਨਹੀਂ ਹੋ ਸਕਿਆ। ਹਾਲਾਂਕਿ ਰੁਤੁਰਾਜ ਗਾਇਕਵਾੜ ਦੀ ਅਗਵਾਈ ਵਾਲੀ ਭਾਰਤੀ ਟੀਮ ਨੂੰ ਬਿਹਤਰ ਰੈਂਕਿੰਗ ਦੇ ਆਧਾਰ 'ਤੇ ਜੇਤੂ ਚੁਣਿਆ ਗਿਆ। ਇਸ ਤਰ੍ਹਾਂ ਟੀਮ ਇੰਡੀਆ ਸੋਨ ਤਮਗਾ ਜਿੱਤਣ 'ਚ ਸਫਲ ਰਹੀ। ਭਾਰਤੀ ਪੁਰਸ਼ ਕ੍ਰਿਕਟ ਟੀਮ ਤੋਂ ਇਲਾਵਾ ਮਹਿਲਾ ਕ੍ਰਿਕਟ ਟੀਮ ਨੇ ਵੀ ਸੋਨ ਤਮਗਾ ਜਿੱਤਿਆ।
ਇਹ ਵੀ ਪੜ੍ਹੋ : ਵਿਸ਼ਵ ਰੈਂਕਿੰਗ ’ਚ ਨੰਬਰ ਇਕ ਬਣੀ ਸਾਤਵਿਕ ਤੇ ਚਿਰਾਗ ਦੀ ਜੋੜੀ
ਇਸ ਦੇ ਨਾਲ ਹੀ ਇਸ ਏਸ਼ੀਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਭਾਰਤੀ ਖਿਡਾਰੀਆਂ ਨੇ 107 ਤਗਮੇ ਜਿੱਤੇ। ਏਸ਼rਆਈ ਖੇਡਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਖਿਡਾਰੀਆਂ ਨੇ 100 ਤਗ਼ਮੇ ਜਿੱਤੇ ਹਨ। ਏਸ਼ੀਆਈ ਖੇਡਾਂ 2023 ਵਿੱਚ ਭਾਰਤੀ ਖਿਡਾਰੀਆਂ ਨੇ 28 ਸੋਨ ਤਗਮੇ ਜਿੱਤੇ। ਇਸ ਤੋਂ ਇਲਾਵਾ ਭਾਰਤੀ ਖਿਡਾਰੀਆਂ ਨੇ 38 ਚਾਂਦੀ ਅਤੇ 41 ਕਾਂਸੀ ਦੇ ਤਗਮਿਆਂ 'ਤੇ ਕਬਜ਼ਾ ਕੀਤਾ। ਹਾਲਾਂਕਿ ਭਾਰਤ ਤਗਮਾ ਸੂਚੀ 'ਚ ਚੌਥੇ ਸਥਾਨ 'ਤੇ ਰਿਹਾ। ਚੀਨ ਤਮਗਾ ਸੂਚੀ 'ਚ ਟਾਪ 'ਤੇ ਰਿਹਾ। ਇਸ ਤੋਂ ਬਾਅਦ ਜਾਪਾਨ ਅਤੇ ਦੱਖਣੀ ਕੋਰੀਆ ਦੇ ਖਿਡਾਰੀਆਂ ਨੇ ਤਗਮੇ ਜਿੱਤੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ