ਸੋਨ ਤਮਗਾ ਜਿੱਤਣ ਵਾਲੀ ਨਿਸ਼ਾਨੇਬਾਜ਼ ਰਾਹੀ ਨੂੰ ਸਰਕਾਰ ਵਲੋਂ 50 ਲੱਖ ਰੁਪਏ ਦਾ ਪੁਰਸਕਾਰ

Wednesday, Aug 22, 2018 - 06:02 PM (IST)

ਸੋਨ ਤਮਗਾ ਜਿੱਤਣ ਵਾਲੀ ਨਿਸ਼ਾਨੇਬਾਜ਼ ਰਾਹੀ ਨੂੰ ਸਰਕਾਰ ਵਲੋਂ 50 ਲੱਖ ਰੁਪਏ ਦਾ ਪੁਰਸਕਾਰ

ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ਵਾਲੀ ਦੇਸ਼ ਦੀ ਪਹਿਲੀ ਮਹਿਲਾ ਨਿਸ਼ਾਨੇਬਾਜ਼ ਬਣੀ ਰਾਹੀ ਸਰਨੋਬਤ ਨੂੰ ਅੱਜ 50 ਲੱਖ ਰੁਪਏ ਦਾ ਨਕਦ ਪੁਰਸਕਾਰ ਦੇਣ ਦਾ ਐਲਾਨ ਕੀਤਾ। ਰਾਹੀ ਨੇ 25 ਮੀਟਰ ਪਿਸਟਲ ਨਿਸ਼ਾਨੇਬਾਜ਼ੀ 'ਚ ਇਕ ਕਰੀਬੀ ਮੁਕਾਬਲੇ 'ਚ ਥਾਈਲੈਂਡ ਦੀ ਆਪਣੀ ਵਿਰੋਧੀ ਖਿਡਾਰਨ ਨੂੰ ਹਰਾ ਕੇ ਪੀਲਾ ਤਮਗਾ ਹਾਸਲ ਕੀਤਾ। ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਟਵਿੱਟਰ 'ਤੇ ਲਿਖਿਆ, '' ਮੈਨੂੰ ਇਸ ਗੱਲ ਦਾ ਐਲਾਨ ਕਰਨ 'ਚ ਖੁਸ਼ੀ ਹੋ ਰਹੀ ਹੈ ਕਿ ਮਹਾਰਾਸ਼ਟਰ ਸਰਕਾਰ 2018 ਦੇ ਏਸ਼ੀਆਈ ਖੇਡਾਂ 'ਚ ਸੋਨ ਤਮਗਾ ਜਿੱਤਣ ਵਾਲੇ ਮਹਾਰਾਸ਼ਟਰ ਦੇ ਖਿਡਾਰੀਆਂ ਨੂੰ 50 ਲੱਖ ਰੁਪਏ, ਚਾਂਦੀ ਤਮਗਾ ਜੇਤੂ ਨੂੰ 30 ਲੱਖ ਰੁਪਏ ਅਤੇ ਕਾਂਸੀ ਤਮਗਾ ਜੇਤੂ ਨੂੰ 20 ਲੱਖ ਰੁਪਏ ਦੇਵੇਗੀ। ਰਾਹੀ ਪੱਛਮੀ ਮਹਾਰਾਸ਼ਟਰ ਦੇ ਕੋਲਹਾਪੁਰ ਦੀ ਰਹਿਣ ਵਾਲੀ ਹੈ।


Related News