RCB ਖ਼ਿਲਾਫ਼ ਮੈਚ ਤੋਂ ਪਹਿਲਾਂ MI ਲਈ ਵੱਡੀ ਖ਼ੁਸ਼ਖ਼ਬਰੀ ! ਧਾਕੜ ਖਿਡਾਰੀ ਦੀ ਹੋਵੇਗੀ ਟੀਮ ''ਚ ਵਾਪਸੀ
Sunday, Apr 06, 2025 - 01:28 PM (IST)

ਸਪੋਰਟਸ ਡੈਸਕ- ਆਈ.ਪੀ.ਐੱਲ. ਦੇ ਮੌਜੂਦਾ ਸੈਸ਼ਨ 'ਚ ਹਾਰਦਿਕ ਪੰਡਯਾ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਦਾ ਹੁਣ ਤੱਕ ਦਾ ਪ੍ਰਦਰਸ਼ਨ ਬੇਹੱਦ ਨਿਰਾਸ਼ਾਜਨਕ ਰਿਹਾ ਹੈ। ਟੀਮ 4 ਮੁਕਾਬਲਿਆਂ 'ਚੋਂ ਸਿਰਫ਼ 1 ਹੀ ਜਿੱਤ ਸਕੀ ਹੈ ਤੇ 2 ਅੰਕਾਂ ਨਾਲ ਪੁਆਇੰਟ ਟੇਬਲ 'ਚ 8ਵੇਂ ਸਥਾਨ 'ਤੇ ਹੈ।
ਟੀਮ ਦੇ ਇਸ ਹਾਲ ਦਾ ਸਭ ਤੋਂ ਵੱਡਾ ਕਾਰਨ ਟੀਮ ਦੀ ਖ਼ਰਾਬ ਬੱਲੇਬਾਜ਼ੀ ਤੇ ਢਿੱਲੀ ਗੇਂਦਬਾਜ਼ੀ ਰਹੀ ਹੈ। ਹਾਲਾਂਕਿ ਟੀਮ ਦੇ ਆਰ.ਸੀ.ਬੀ. ਨਾਲ ਹੋਣ ਵਾਲੇ ਅਗਲੇ ਮੁਕਾਬਲੇ ਤੋਂ ਪਹਿਲਾਂ ਇਕ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆ ਰਹੀ ਹੈ, ਜਿੱਥੇ ਦੁਨੀਆ ਦੇ ਬੈਸਟ ਗੇਂਦਬਾਜ਼ਾਂ 'ਚ ਸ਼ੁਮਾਰ ਜਸਪ੍ਰੀਤ ਬੁਮਰਾਹ ਦੀ ਟੀਮ 'ਚ ਵਾਪਸੀ ਹੋਣ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੁਮਰਾਹ ਨੂੰ ਆਸਟ੍ਰੇਲੀਆ ਖ਼ਿਲਾਫ਼ ਖੇਡੀ ਗਈ ਬਾਰਡਰ-ਗਾਵਸਕਰ ਟਰਾਫ਼ੀ ਦੌਰਾਨ ਪਿੱਠ 'ਚ ਸੱਟ ਲੱਗਣ ਕਾਰਨ ਲੰਬੇ ਸਮੇਂ ਤੱਕ ਟੀਮ ਤੋਂ ਬਾਹਰ ਰਹਿਣਾ ਪਿਆ ਹੈ। ਉਹ ਹੁਣ ਤੱਕ ਹੋਏ ਮੁੰਬਈ ਇੰਡੀਅਨਜ਼ ਦੇ ਮੈਚਾਂ 'ਚ ਵੀ ਟੀਮ ਦਾ ਹਿੱਸਾ ਨਹੀਂ ਬਣ ਸਕੇ ਹਨ।
ਮੁੰਬਈ ਇੰਡੀਅਨਜ਼ ਨੇ ਆਪਣੇ ਐਕਸ ਅਕਾਊਂਟ 'ਤੇ ਬੁਮਰਾਹ ਦੀ ਇਕ ਪੋਸਟ ਸਾਂਝੀ ਕਰ ਕੇ ਲਿਖਿਆ ਹੈ- ''ਰੈਡੀ ਟੂ ਰੋਰ।'' ਦੱਸ ਦੇਈਏ ਕਿ ਜਸਪ੍ਰੀਤ ਬੁਮਰਾਹ ਦੁਨੀਆ ਦੇ ਬੈਸਟ ਗੇਂਦਬਾਜ਼ਾਂ 'ਚ ਸ਼ਾਮਲ ਹੈ ਤੇ ਉਸ ਦੀ ਵਾਪਸੀ ਨਾਲ ਟੀਮ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ ਤੇ ਟੀਮ ਦੇ ਪੁਆਇੰਟ ਟੇਬਲ 'ਚ ਵੀ ਸੁਧਾਰ ਹੋਵੇਗਾ।
𝑹𝑬𝑨𝑫𝒀 𝑻𝑶 𝑹𝑶𝑨𝑹 🦁#MumbaiIndians #PlayLikeMumbai #TATAIPL pic.twitter.com/oXSPWg8MVa
— Mumbai Indians (@mipaltan) April 6, 2025
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e