ਪਹਿਲਵਾਨਾਂ ਨੂੰ ਮੁੜ ਗੱਲਬਾਤ ਦਾ ਸੱਦਾ, ਕਿਹਾ-ਸਰਕਾਰ ਹਰ ਸਮੱਸਿਆ 'ਤੇ ਚਰਚਾ ਲਈ ਤਿਆਰ
Wednesday, Jun 07, 2023 - 10:18 AM (IST)
ਨਵੀਂ ਦਿੱਲੀ (ਭਾਸ਼ਾ)- ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੇ ਕੁਝ ਦਿਨ ਬਾਅਦ ਹੀ ਸਰਕਾਰ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦਾ ਅਹੁਦਾ ਛੱਡ ਰਹੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੂੰ ਉਨ੍ਹਾਂ ਦੇ ਮੁੱਦਿਆਂ 'ਤੇ ਗੱਲਬਾਤ ਲਈ ਸੱਦਾ ਦਿੱਤਾ ਹੈ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਟਵੀਟ ਕੀਤਾ, ''ਸਰਕਾਰ ਪਹਿਲਵਾਨਾਂ ਨਾਲ ਉਨ੍ਹਾਂ ਦੇ ਮੁੱਦਿਆਂ 'ਤੇ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਇਕ ਵਾਰ ਫਿਰ ਪਹਿਲਵਾਨਾਂ ਨੂੰ ਇਸ ਲਈ ਸੱਦਾ ਦਿੱਤਾ ਹੈ।''
ਇਹ ਵੀ ਪੜ੍ਹੋ: UK 'ਚ ਪੰਜਾਬੀ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਏ MP ਵਿਕਰਮਜੀਤ ਸਿੰਘ ਸਾਹਨੀ, ਕੀਤੀ ਇਹ ਪਹਿਲਕਦਮੀ
ਦੱਸ ਦੇਈਏ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਪਹਿਲਵਾਨ ਲੰਬੇ ਸਮੇਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਸਿੰਘ 'ਤੇ ਕਈ ਮਹਿਲਾ ਪਹਿਲਵਾਨਾਂ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਹਾਲਾਂਕਿ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਅਤੇ ਐੱਮ.ਪੀ. ਸਿੰਘ ਨੇ ਇਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਦਿੱਲੀ ਪੁਲਸ ਨੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਦੀ ਜਾਂਚ ਦੇ ਸਬੰਧ ਵਿੱਚ ਮੰਗਲਵਾਰ ਨੂੰ ਸਿੰਘ ਦੇ ਸਾਥੀਆਂ ਅਤੇ ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਉਨ੍ਹਾਂ ਦੀ ਰਿਹਾਇਸ਼ 'ਤੇ ਕੰਮ ਕਰਨ ਵਾਲੇ ਲੋਕਾਂ ਦੇ ਬਿਆਨ ਦਰਜ ਕੀਤੇ ਸਨ। ਉਥੇ ਹੀ ਨਾਬਾਲਗ ਦੇ ਬਿਆਨ ਦੇ ਆਧਾਰ 'ਤੇ ਸਿੰਘ ਦੇ ਖ਼ਿਲਾਫ਼ ਜਿਨਸੀ ਸ਼ੋਸ਼ਣ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ, ਉਸ ਦਾ ਬਿਆਨ ਸੀ.ਆਰ.ਪੀ.ਸੀ. ਦੀ ਧਾਰਾ 164 ਤਹਿਤ ਇਕ ਵਾਪ ਫਿਰ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਅਮਰੀਕਾ ਤੋਂ ਦੁਖ਼ਦਾਇਕ ਖ਼ਬਰ, ਡੁੱਬ ਰਹੇ ਪੁੱਤ ਨੂੰ ਬਚਾਉਣ ਗਏ ਭਾਰਤੀ ਪਿਤਾ ਨਾਲ ਵਾਪਰ ਗਿਆ ਭਾਣਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।