GT vs PBKS : ਸ਼ੁਭਮਨ ਨੇ ਟਾਸ ਜਿੱਤ ਕੇ ਪੰਜਾਬ ਨੂੰ ਦਿੱਤਾ ਪਹਿਲਾਂ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11
Tuesday, Mar 25, 2025 - 07:14 PM (IST)

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (IPL) 2025 ਸੀਜ਼ਨ ਦਾ ਮੈਚ ਨੰਬਰ-5 ਗੁਜਰਾਤ ਟਾਈਟਨਜ਼ (GT) ਅਤੇ ਪੰਜਾਬ ਕਿੰਗਜ਼ (PBKS) ਵਿਚਕਾਰ ਖੇਡਿਆ ਜਾ ਰਿਹਾ ਹੈ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਹੋ ਰਿਹਾ ਹੈ। ਗੁਜਰਾਤ ਦੇ ਕਪਤਾਨ ਸ਼ੁਭਮਨ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ ਹੈ। ਇਹ ਆਈਪੀਐਲ 2025 ਵਿੱਚ ਦੋਵਾਂ ਟੀਮਾਂ ਦਾ ਪਹਿਲਾ ਮੈਚ ਹੈ, ਇਸ ਲਈ ਉਨ੍ਹਾਂ ਦਾ ਟੀਚਾ ਜਿੱਤ ਨਾਲ ਸ਼ੁਰੂਆਤ ਕਰਨ ਦਾ ਹੈ।
2022 ਦੀ ਜੇਤੂ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਦੱਸਿਆ ਕਿ ਇਸ ਮੈਚ 'ਚ ਉਨ੍ਹਾਂ ਦੀ ਪਲੇਇੰਗ-11 'ਚ ਚਾਰ ਤੇਜ਼ ਗੇਂਦਬਾਜ਼ ਅਤੇ ਦੋ ਸਪਿਨਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਦੋਵਾਂ ਟੀਮਾਂ ਦੀ ਪਲੇਇੰਗ-11
ਗੁਜਰਾਤ : ਸ਼ੁਭਮਨ ਗਿੱਲ (ਕਪਤਾਨ), ਜੋਸ ਬਟਲਰ (ਵਿਕਟਕੀਪਰ), ਸਾਈ ਸੁਦਰਸ਼ਨ, ਸ਼ਾਹਰੁਖ ਖਾਨ, ਰਾਹੁਲ ਤੇਵਤੀਆ, ਰਵੀਸ਼੍ਰੀਨਿਵਾਸਨ ਸਾਈ ਕਿਸ਼ੋਰ, ਅਰਸ਼ਦ ਖਾਨ, ਰਾਸ਼ਿਦ ਖਾਨ, ਕਾਗੀਸੋ ਰਬਾਡਾ, ਮੁਹੰਮਦ ਸਿਰਾਜ, ਪ੍ਰਸਿਧ ਕ੍ਰਿਸ਼ਨਾ।
ਪੰਜਾਬ : ਪ੍ਰਭਸਿਮਰਨ ਸਿੰਘ (ਵਿਕਟਕੀਪਰ), ਪ੍ਰਿਯਾਂਸ਼ ਆਰੀਆ, ਸ਼੍ਰੇਅਸ ਅਈਅਰ (ਕਪਤਾਨ), ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਗਲੇਨ ਮੈਕਸਵੈੱਲ, ਸੂਰਯਾਂਸ਼ ਸ਼ੈੱਡਗੇ, ਅਜ਼ਮਤੁੱਲਾ ਉਮਰਜ਼ਈ, ਮਾਰਕੋ ਜੌਨਸਨ, ਅਰਸ਼ਦੀਪ ਸਿੰਘ, ਯੁਜਵੇਂਦਰ ਚਾਹਲ।