GT vs RCB, IPL 2024 : ਗੁਜਰਾਤ ਨੇ ਬੈਂਗਲੁਰੂ ਨੂੰ ਦਿੱਤਾ 201 ਦੌੜਾਂ ਦਾ ਚੁਣੌਤੀਪੂਰਨ ਟੀਚਾ

Sunday, Apr 28, 2024 - 05:22 PM (IST)

GT vs RCB, IPL 2024 : ਗੁਜਰਾਤ ਨੇ ਬੈਂਗਲੁਰੂ ਨੂੰ ਦਿੱਤਾ 201 ਦੌੜਾਂ ਦਾ ਚੁਣੌਤੀਪੂਰਨ ਟੀਚਾ

ਸਪੋਰਟਸ ਡੈਸਕ : ਆਈਪੀਐੱਲ 2024 ਦਾ 45ਵਾਂ ਮੈਚ ਅੱਜ ਗੁਜਰਾਤ ਟਾਈਟਨਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਆਈ ਗੁਜਰਾਤ ਨੇ 20 ਓਵਰਾਂ 'ਚ 3 ਵਿਕਟਾਂ ਗੁਆ ਕੇ 200 ਦੌੜਾਂ ਬਣਾਈਆਂ ਤੇ ਬੈਂਗਲੁਰੂ ਨੂੰ ਜਿੱਤ ਲਈ 201 ਦੌੜਾਂ ਦਾ ਟੀਚਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਗੁਜਰਾਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਰਿਧੀਮਾਨ ਸਾਹਾ 5 ਦੌੜਾਂ ਬਣਾ ਸਪਨਿਲ ਸਿੰਘ ਵਲੋਂ ਆਊਟ ਹੋਇਆ। ਗੁਜਰਾਤ ਨੂੰ ਦੂਜਾ ਝਟਕਾ ਕਪਤਾਨ ਸ਼ੁਭਮਨ ਗਿੱਲ ਦੇ ਆਊਟ ਹੋਣ ਨਾਲ ਲੱਗਾ। ਸ਼ੁਭਮਨ 16 ਦੌੜਾਂ ਬਣਾ ਮੈਕਸਵੈੱਲ ਵਲੋਂ ਆਊਟ ਹੋਇਆ। ਸ਼ਾਹਰੁਖ ਖਾਨ 58 ਦੌੜਾਂ ਬਣਾ ਸਿਰਾਜ ਵਲੋਂ ਆਊਟ ਹੋਇਆ। ਸਾਈ ਸੁਦਰਸ਼ਨ ਨੇ 84 ਦੌੜਾਂ ਤੇ ਡੇਵਿਡ ਮਿਲਰ ਨੇ 26 ਦੌੜਾਂ ਬਣਾਈਆਂ। ਬੈਂਗਲੁਰੂ ਲਈ ਸਵਪਨਿਲ ਸਿੰਘ ਨੇ 1, ਮੁਹੰਮਦ ਸਿਰਾਜ ਨੇ 1 ਤੇ ਗਲੇਨ ਮੈਕਸਵੈੱਲ ਨੇ 1 ਵਿਕਟਾਂ ਲਈਆਂ।  ਗੁਜਰਾਤ ਜਾਇੰਟਸ ਨੂੰ ਆਪਣੇ ਪ੍ਰਦਰਸ਼ਨ 'ਚ ਕਾਫੀ ਸੁਧਾਰ ਦੀ ਲੋੜ ਹੈ ਅਤੇ ਉਸ ਨੂੰ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਦੇ ਮੱਧ ਕ੍ਰਮ ਦੇ ਹਮਲਾਵਰਾਂ ਤੋਂ ਚੌਕਸ ਰਹਿਣਾ ਹੋਵੇਗਾ। ਗੁਜਰਾਤ ਦੀ ਟੀਮ ਨੌਂ ਮੈਚਾਂ ਵਿੱਚ ਅੱਠ ਅੰਕਾਂ ਨਾਲ ਸੂਚੀ ਵਿੱਚ ਸੱਤਵੇਂ ਸਥਾਨ ’ਤੇ ਹੈ। ਜੇਕਰ ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਸ ਤੋਂ ਅੱਗੇ ਪਹੁੰਚਣਾ ਹੈ ਤਾਂ ਉਸ ਨੂੰ ਜਿੱਤਣਾ ਹੋਵੇਗਾ।

ਦੋਵੇਂ ਟੀਮਾਂ ਦੀ ਪਲੇਇੰਗ 11
ਗੁਜਰਾਤ ਟਾਈਟਨਜ਼ :
ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ (ਕਪਤਾਨ), ਸਾਈ ਸੁਧਰਸਨ, ਡੇਵਿਡ ਮਿਲਰ, ਅਜ਼ਮਤੁੱਲਾ ਉਮਰਜ਼ਈ, ਰਾਹੁਲ ਤਿਵਾਤੀਆ, ਸ਼ਾਹਰੁਖ ਖਾਨ, ਰਾਸ਼ਿਦ ਖਾਨ, ਰਵੀਸ੍ਰੀਨਿਵਾਸਨ ਸਾਈ ਕਿਸ਼ੋਰ, ਨੂਰ ਅਹਿਮਦ, ਮੋਹਿਤ ਸ਼ਰਮਾ

ਰਾਇਲ ਚੈਲੇਂਜਰਜ਼ ਬੈਂਗਲੁਰੂ : ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਵਿਲ ਜੈਕਸ, ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਕੈਮਰਨ ਗ੍ਰੀਨ, ਦਿਨੇਸ਼ ਕਾਰਤਿਕ (ਵਿਕਟੀਕੀਪਰ), ਸਵਪਨਿਲ ਸਿੰਘ, ਕਰਨ ਸ਼ਰਮਾ, ਮੁਹੰਮਦ ਸਿਰਾਜ, ਯਸ਼ ਦਿਆਲ


author

Tarsem Singh

Content Editor

Related News