GT vs RCB, IPL 2024 :ਵਿਲ ਜੈਕਸ ਦਾ ਸੈਂਕੜਾ, ਬੈਂਗਲੁਰੂ ਦੀ ਗੁਜਰਾਤ 'ਤੇ ਵੱਡੀ ਜਿੱਤ
Sunday, Apr 28, 2024 - 07:05 PM (IST)
ਸਪੋਰਟਸ ਡੈਸਕ- ਆਈਪੀਐੱਲ 2024 ਦਾ 45ਵਾਂ ਮੈਚ ਅੱਜ ਗੁਜਰਾਤ ਟਾਈਟਨਸ ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ ਵਿਚਾਲੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਬੈਂਗਲੁਰੂ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਆਈ ਗੁਜਰਾਤ ਨੇ 20 ਓਵਰਾਂ 'ਚ 3 ਵਿਕਟਾਂ ਗੁਆ ਕੇ 200 ਦੌੜਾਂ ਬਣਾਈਆਂ ਤੇ ਬੈਂਗਲੁਰੂ ਨੂੰ ਜਿੱਤ ਲਈ 201 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਨ ਉਤਰੀ ਬੈਂਗਲੁਰੂ ਦੀ ਟੀਮ ਨੇ 16 ਓਵਰਾਂ 'ਚ 1 ਵਿਕਟ ਗੁਆ ਕੇ 206 ਦੌੜਾਂ ਬਣਾਈਆਂ ਤੇ 9 ਵਿਕਟਾਂ ਨਾਲ ਮੈਚ ਜਿੱਤ ਲਿਆ।
201 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ ਆਰਸੀਬੀ ਨੇ ਕਪਤਾਨ ਫਾਫ ਡੁਪਲੇਸਿਸ ਦੀ ਪਹਿਲੀ ਵਿਕਟ ਗੁਆਈ ਜਿਸ ਨੇ 12 ਗੇਂਦਾਂ ਵਿੱਚ ਇੱਕ ਚੌਕੇ ਅਤੇ 2 ਛੱਕਿਆਂ ਦੀ ਮਦਦ ਨਾਲ 24 ਦੌੜਾਂ ਬਣਾਈਆਂ। ਗੁਜਰਾਤ ਲਈ ਇਹ ਪਹਿਲੀ ਅਤੇ ਇਕਲੌਤੀ ਵਿਕਟ ਸੀ ਜੋ ਸਾਈ ਕਿਸ਼ੋਰ ਦੇ ਨਾਂ ਸੀ। ਉਸ ਨੇ 3.5 ਓਵਰਾਂ ਵਿੱਚ ਡੁਪਲੇਸਿਸ ਨੂੰ ਵਿਜੇ ਸ਼ੰਕ ਹੱਥੋਂ ਕੈਚ ਆਊਟ ਕਰਵਾਇਆ। ਇਸ ਤੋਂ ਬਾਅਦ ਜੈਕ ਅਤੇ ਕੋਹਲੀ ਵਿਚਾਲੇ 166 ਦੌੜਾਂ ਦੀ ਜੇਤੂ ਸਾਂਝੇਦਾਰੀ ਹੋਈ ਅਤੇ ਜੈਕ ਨੇ ਨਾ ਸਿਰਫ ਛੱਕਾ ਲਗਾ ਕੇ ਟੀਮ ਨੂੰ ਜਿੱਤ ਵੱਲ ਲੈ ਕੇ ਗਏ ਸਗੋਂ ਆਪਣਾ ਸੈਂਕੜਾ ਵੀ ਪੂਰਾ ਕੀਤਾ। ਜੈਕਸ ਨੇ 41 ਗੇਂਦਾਂ 'ਚ 5 ਚੌਕਿਆਂ ਅਤੇ 10 ਛੱਕਿਆਂ ਦੀ ਮਦਦ ਨਾਲ 100 ਦੌੜਾਂ ਬਣਾਈਆਂ ਜਦਕਿ ਕੋਹਲੀ ਨੇ 44 ਗੇਂਦਾਂ 'ਚ 6 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 70 ਦੌੜਾਂ ਬਣਾਈਆਂ।
ਇਹ ਵੀ ਪੜ੍ਹੋ : IPL 2024 : 'ਸੰਜੂ' ਨੇ ਦਿਵਾਈ ਰਾਜਸਥਾਨ ਨੂੰ 8ਵੀਂ ਜਿੱਤ, ਟੀਮ ਦਾ ਪਲੇਆਫ਼ 'ਚ ਪਹੁੰਚਣਾ ਲਗਭਗ ਤੈਅ
ਦੋਵੇਂ ਟੀਮਾਂ ਦੀ ਪਲੇਇੰਗ 11
ਗੁਜਰਾਤ ਟਾਈਟਨਜ਼ : ਰਿਧੀਮਾਨ ਸਾਹਾ (ਵਿਕਟਕੀਪਰ), ਸ਼ੁਭਮਨ ਗਿੱਲ (ਕਪਤਾਨ), ਸਾਈ ਸੁਧਰਸਨ, ਡੇਵਿਡ ਮਿਲਰ, ਅਜ਼ਮਤੁੱਲਾ ਉਮਰਜ਼ਈ, ਰਾਹੁਲ ਤਿਵਾਤੀਆ, ਸ਼ਾਹਰੁਖ ਖਾਨ, ਰਾਸ਼ਿਦ ਖਾਨ, ਰਵੀਸ੍ਰੀਨਿਵਾਸਨ ਸਾਈ ਕਿਸ਼ੋਰ, ਨੂਰ ਅਹਿਮਦ, ਮੋਹਿਤ ਸ਼ਰਮਾ
ਰਾਇਲ ਚੈਲੇਂਜਰਜ਼ ਬੈਂਗਲੁਰੂ : ਵਿਰਾਟ ਕੋਹਲੀ, ਫਾਫ ਡੂ ਪਲੇਸਿਸ (ਕਪਤਾਨ), ਵਿਲ ਜੈਕਸ, ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਕੈਮਰਨ ਗ੍ਰੀਨ, ਦਿਨੇਸ਼ ਕਾਰਤਿਕ (ਵਿਕਟੀਕੀਪਰ), ਸਵਪਨਿਲ ਸਿੰਘ, ਕਰਨ ਸ਼ਰਮਾ, ਮੁਹੰਮਦ ਸਿਰਾਜ, ਯਸ਼ ਦਿਆਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e