GT vs RR IPL 2026: ਰਾਜਸਥਾਨ ਨੇ ਟਾਸ ਜਿੱਤ ਕੇ ਚੁਣੀ ਬੱਲੇਬਾਜ਼ੀ, ਸ਼ੁਭਮਨ ਗਿੱਲ ਮੈਚ ਤੋਂ ਬਾਹਰ
Saturday, Apr 04, 2026 - 07:12 PM (IST)
ਸਪੋਰਟਸ ਡੈਸਕ : ਇੰਡੀਅਨ ਪ੍ਰੀਮੀਅਰ ਲੀਗ (IPL) 2026 ਦਾ ਨੌਵਾਂ ਮੁਕਾਬਲਾ ਅੱਜ ਗੁਜਰਾਤ ਟਾਈਟਨਸ (GT) ਅਤੇ ਰਾਜਸਥਾਨ ਰਾਇਲਸ (RR) ਵਿਚਕਾਰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਵਿੱਚ ਰਾਜਸਥਾਨ ਰਾਇਲਸ ਦੇ ਕਪਤਾਨ ਰਿਆਨ ਪਰਾਗ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।
ਮੈਚ ਸ਼ੁਰੂ ਹੋਣ ਤੋਂ ਪਹਿਲਾਂ ਗੁਜਰਾਤ ਟਾਈਟਨਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਟੀਮ ਦੇ ਨਿਯਮਤ ਕਪਤਾਨ ਸ਼ੁਭਮਨ ਗਿੱਲ ਇਸ ਅਹਿਮ ਮੁਕਾਬਲੇ ਵਿੱਚ ਨਹੀਂ ਖੇਡ ਰਹੇ ਹਨ। ਉਨ੍ਹਾਂ ਦੀ ਗੈਰ-ਮੌਜੂਦਗੀ ਵਿੱਚ ਸਟਾਰ ਸਪਿਨਰ ਰਾਸ਼ਿਦ ਖਾਨ ਗੁਜਰਾਤ ਦੀ ਕਮਾਨ ਸੰਭਾਲ ਰਹੇ ਹਨ।
ਰਾਜਸਥਾਨ ਰਾਇਲਜ਼ (ਪਲੇਇੰਗ ਇਲੈਵਨ): ਯਸ਼ਸਵੀ ਜਾਇਸਵਾਲ, ਵੈਭਵ ਸੂਰਿਆਵੰਸ਼ੀ, ਧਰੁਵ ਜੁਰੇਲ (WK), ਰਿਆਨ ਪਰਾਗ (C), ਸ਼ਿਮਰੋਨ ਹੇਟਮਾਇਰ, ਡੋਨੋਵਨ ਫਰੇਰਾ, ਰਵਿੰਦਰ ਜਡੇਜਾ, ਜੋਫਰਾ ਆਰਚਰ, ਨੰਦਰੇ ਬਰਗਰ, ਤੁਸ਼ਾਰ ਦੇਸ਼ਪਾਂਡੇ, ਸੰਦੀਪ ਸ਼ਰਮਾ।
ਗੁਜਰਾਤ ਟਾਈਟਨਜ਼ (ਪਲੇਇੰਗ ਇਲੈਵਨ): ਕੁਮਾਰ ਕੁਸ਼ਾਗਰਾ, ਸਾਈ ਸੁਧਰਸਨ, ਜੋਸ ਬਟਲਰ (WK), ਗਲੇਨ ਫਿਲਿਪਸ, ਵਾਸ਼ਿੰਗਟਨ ਸੁੰਦਰ, ਰਾਹੁਲ ਤਿਵਾਤੀਆ, ਰਾਸ਼ਿਦ ਖਾਨ (C), ਕਾਗਿਸੋ ਰਬਾਡਾ, ਅਸ਼ੋਕ ਸ਼ਰਮਾ, ਮੁਹੰਮਦ ਸਿਰਾਜ, ਪ੍ਰਸਿੱਦ ਕ੍ਰਿਸ਼ਨਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
