IPL 2022 : ਤੇਵਤੀਆ-ਮਿਲਰ ਦੀ ਸ਼ਾਨਦਾਰ ਜੁਗਲਬੰਦੀ, ਗੁਜਰਾਤ ਨੇ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ

04/30/2022 7:29:27 PM

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ 43ਵਾਂ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦਾ 43ਵਾਂ ਮੈਚ ਅੱਜ ਰਾਇਲ ਚੈਲੰਜਰਜ਼ ਬੈਂਗਲੁਰੂ ਤੇ ਗੁਜਰਾਤ ਟਾਈਟਨਸ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਗਿਆ। ਗੁਜਰਾਤ ਨੇ ਬੈਂਗਲੁਰੂ ਤੋਂ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ ਹੈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਕਰਦੇ ਹੋਏ ਬੈਂਗਲੁਰੂ ਨੇ ਨਿਰਧਾਰਤ 20 ਓਵਰਾਂ 'ਚ ਵਿਰਾਟ ਕੋਹਲੀ (58) ਤੇ ਰਜਤ ਪਾਟੀਦਾਰ (52) ਦੇ ਅਰਧ ਸੈਂਕੜਿਆਂ ਦੇ ਦਮ 'ਤੇ 6 ਵਿਕਟਾਂ ਦੇ ਨੁਕਸਾਨ 'ਤੇ 170 ਦੌੜਾਂ ਬਣਾਈਆਂ। ਇਸ ਤਰ੍ਹਾਂ ਬੈਂਗਲੁਰੂ ਨੇ ਗੁਜਰਾਤ ਨੂੰ ਜਿੱਤ ਲਈ 171 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਗੁਜਰਾਤ ਨੇ 4 ਵਿਕਟਾਂ ਦੇ ਨੁਕਸਾਨ 'ਤੇ 174 ਬਣਾਈਆਂ ਦੌੜਾਂ ਬਣਾ ਕੇ ਮੈਚ ਆਪਣੇ ਨਾਂ ਕਰ ਲਿਆ। ਮੈਚ 'ਚ ਡੇਵਿਡ ਮਿਲਰ ਦੀਆਂ 39 ਦੌੜਾਂ ਤੇ ਰਾਹੁਲ ਤਿਵੇਤੀਆ ਦੀਆਂ 43 ਦੌੜਾਂ ਦੇ ਦਮ 'ਤੇ ਗੁਜਰਾਤ ਨੇ ਬੈਂਗਲੁਰੂ ਨੂੰ ਤੋਂ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ।

ਟੀਚੇ ਦਾ ਪਿੱਛਾ ਕਰਦੇ ਹੋਏ ਗੁਜਰਾਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਰਿਧੀਮਾਨ ਸਾਹਾ 4 ਚੌਕਿਆਂ ਦੀ ਮਦਦ 29 ਦੌੜਾਂ ਦੇ ਨਿੱਜੀ ਸਕੋਰ 'ਤੇ ਹਸਰੰਗਾ ਦੀ ਗੇਂਦ 'ਤੇ ਰਜਤ ਪਾਟੀਦਾਰ ਨੂੰ ਕੈਚ ਦੇ ਕੇ ਆਊਟ ਹੋ ਗਏ।ਗੁਜਰਾਤ ਦੀ ਦੂਜੀ ਵਿਕਟ ਸ਼ੁਭਮਨ ਗਿੱਲ ਦੇ ਤੌਰ 'ਤੇ ਡਿੱਗੀ। ਸ਼ੁਭਮਨ 3 ਚੌਕੇ ਤੇ 1 ਛੱਕੇ ਦੀ ਮਦਦ 31 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਹਬਾਜ਼ ਅਹਿਮਦ ਵਲੋਂ ਐੱਲ. ਬੀ. ਡਬਲਯੂ. ਆਊਟ ਹੋਏ। ਗੁਜਰਾਤ ਦੀ ਤੀਜੀ ਵਿਕਟ ਹਾਰਦਿਕ ਪੰਡਯਾ ਦੇ ਤੌਰ 'ਤੇ ਡਿੱਗੀ। ਹਾਰਦਿਕ 3 ਦੌੜਾਂ ਦੇ ਨਿੱਜੀ ਸਕੋਰ 'ਤੇ ਸ਼ਾਹਬਾਜ਼ ਅਹਿਮਦ ਦੀ ਗੇਂਦ 'ਤੇ ਲੋਮਰੋਰ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਗੁਜਰਾਤ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਬੱਲੇਬਾਜ਼ ਸਾਈ ਸੁਦਰਸ਼ਨ 20 ਦੌੜਾਂ ਦੇ ਨਿੱਜੀ ਸਕੋਰ 'ਤੇ ਆਊਟ ਹੋ ਕੇ ਪਵੇਲੀਅਨ ਪਰਤ ਗਿਆ। ਬੈਂਗਲੁਰੂ ਵਲੋਂ ਸ਼ਾਹਬਾਜ਼ ਅਹਿਮਦ ਨੇ 2 ਤੇ ਵਾਨਿੰਦੂ ਹਸਰੰਗਾ ਨੇ 2 ਵਿਕਟਾਂ ਝਟਕਾਈਆਂ।

ਇਹ ਵੀ ਪੜ੍ਹੋ : ਸਾਰਿਆਂ ਨੂੰ ਹੈਰਾਨ ਕਰਦੇ ਹੋਏ ਪੋਲੈਂਡ ਦੇ ਯਾਨ ਡੂੜਾ ਬਣੇ ਓਸਲੋ ਈ-ਸਪੋਰਟਸ ਕੱਪ ਸ਼ਤਰੰਜ ਜੇਤੂ

ਪਲੇਇੰਗ ਇਲੈਵਨ :-

ਗੁਜਰਾਤ ਟਾਈਟਨਸ : ਸ਼ੁਭਮਨ ਗਿੱਲ, ਰਿਧੀਮਾਨ ਸਾਹਾ (ਵਿਕਟਕੀਪਰ), ਸਾਈ ਸੁਦਰਸ਼ਨ, ਹਾਰਦਿਕ ਪੰਡਯਾ (ਕਪਤਾਨ), ਡੇਵਿਡ ਮਿਲਰ, ਰਾਹੁਲ ਤਿਵੇਤੀਆ, ਰਾਸ਼ਿਦ ਖਾਨ, ਪ੍ਰਦੀਪ ਸਾਂਗਵਾਨ, ਅਲਜ਼ਾਰੀ ਜੋਸੇਫ, ਲਾਕੀ ਫਰਗਿਊਸਨ, ਮੁਹੰਮਦ ਸ਼ੰਮੀ

ਰਾਇਲ ਚੈਲੇਂਜਰਸ ਬੈਂਗਲੁਰੂ : ਫਾਫ ਡੂ ਪਲੇਸਿਸ (ਕਪਤਾਨ), ਵਿਰਾਟ ਕੋਹਲੀ, ਰਜਤ ਪਾਟੀਦਾਰ, ਗਲੇਨ ਮੈਕਸਵੈੱਲ, ਦਿਨੇਸ਼ ਕਾਰਤਿਕ (ਵਿਕਟਕੀਪਰ), ਸ਼ਾਹਬਾਜ਼ ਅਹਿਮਦ, ਮਹੀਪਾਲ ਲੋਮਰੋਰ, ਵਨਿੰਦੂ ਹਸਾਰੰਗਾ, ਹਰਸ਼ਲ ਪਟੇਲ, ਮੁਹੰਮਦ ਸਿਰਾਜ, ਜੋਸ਼ ਹੇਜ਼ਲਵੁੱਡ

ਇਹ ਵੀ ਪੜ੍ਹੋ : IPL 'ਚ ਪ੍ਰਦਰਸ਼ਨ 'ਤੇ ਅਰਸ਼ਦੀਪ ਦਾ ਵੱਡਾ ਬਿਆਨ, ਖ਼ੁਸ਼ ਹਾਂ ਪਰ ਸੰਤੁਸ਼ਟ ਨਹੀਂ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 


Tarsem Singh

Content Editor

Related News