ਹੈਂਡਬਾਲ ਟੀਮ ਨੂੰ ਏਸ਼ੀਆਈ ਖੇਡਾਂ ਲਈ ਮਨਜ਼ੂਰੀ

Thursday, Jul 19, 2018 - 04:51 AM (IST)

ਨਵੀਂ ਦਿੱਲੀ— ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਨੇ ਮਰਦ ਹੈਂਡਬਾਲ ਟੀਮ ਨੂੰ 18 ਅਗਸਤ ਤੋਂ ਇੰਡੋਨੇਸ਼ੀਆ ਦੇ ਜਕਾਰਤਾ ਅਤੇ ਪਾਲੇਮਬੰਗ ਵਿਚ ਹੋਣ ਵਾਲੀਆਂ 18ਵੀਆਂ ਏਸ਼ੀਆਈ ਖੇਡਾਂ ਵਿਚ ਹਿੱਸਾ ਲੈਣ ਦੀ ਮਨਜ਼ੂਰੀ ਦੇ ਦਿੱਤੀ ਹੈ।  ਆਈ. ਓ. ਏ. ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਈ. ਓ. ਏ. ਦੀ ਕਾਨੂੰਨੀ ਕਮੇਟੀ ਦੇ ਪ੍ਰਧਾਨ ਆਰ. ਕੇ. ਆਨੰਦ ਦੀਆਂ ਸਿਫਾਰਿਸ਼ਾਂ ਦੇ ਆਧਾਰ 'ਤੇ ਮਰਦ ਹੈਂਡਬਾਲ ਟੀਮ ਨੂੰ ਏਸ਼ੀਆਈ ਖੇਡਾਂ ਵਿਚ ਹਿੱਸਾ ਲੈਣ ਲਈ ਮਨਜ਼ੂਰੀ ਦਿੱਤੀ ਜਾਂਦੀ ਹੈ। ਸ਼ਰਤ ਇਹ ਹੈ ਕਿ ਖੇਡਾਂ ਦੀ ਆਯੋਜਨ ਕਮੇਟੀ ਟੀਮ ਦੀ ਹਿੱਸੇਦਾਰੀ ਨੂੰ ਆਪਣੀ ਸਹਿਮਤੀ ਦੇ ਦੇਵੇ।


Related News