ਸੌਰਵ ਗਾਂਗੁਲੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਇਨ੍ਹਾਂ ਕ੍ਰਿਕਟਰਾਂ ਨੇ ਟਵੀਟ ਕਰਕੇ ਦਿੱਤੀ ਵਧਾਈ

07/08/2020 3:31:13 PM

ਜਲੰਧਰ : ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਦੇ ਮੌਜੂਦਾ ਪ੍ਰਧਾਨ ਸੌਰਵ ਗਾਂਗੁਲੀ ਅੱਜ ਆਪਣਾ 48ਵਾਂ ਜਨਮਦਿਨ ਮਨਾ ਰਹੇ ਹਨ। ਕੋਲਕਾਤਾ ਦੇ ਬੇਹਲਾ ਵਿਚ 8 ਜੁਲਾਈ 1972 ਨੂੰ ਜੰਮੇ ਗਾਂਗੁਲੀ ਨੂੰ ਸੋਸ਼ਲ ਮੀਡੀਆ 'ਤੇ ਵਧਾਈਆਂ ਦੇਣ ਵਾਲਿਆਂ ਦਾ ਹੜ੍ਹ ਆ ਗਿਆ ਹੈ। ਗਾਂਗੁਲੀ ਭਾਰਤ ਦੇ ਸਭ ਤੋਂ ਸਫ਼ਲ ਕਪਤਾਨਾਂ ਵਿਚੋਂ ਇਕ ਮੰਨੇ ਜਾਂਦੇ ਹਨ। ਉਨ੍ਹਾਂ ਨੇ ਭਾਰਤ ਲਈ 49 ਟੈਸਟ ਮੈਚਾਂ ਵਿਚ ਕਪਤਾਨੀ ਕੀਤੀ, ਜਿਨ੍ਹਾਂ ਵਿਚੋਂ 21 ਵਿਚ ਉਨ੍ਹਾਂ ਨੂੰ ਜਿੱਤ ਮਿਲੀ। ਗਾਂਗੁਲੀ ਨੂੰ ਪ੍ਰਿੰਸ ਆਫ ਕੋਲਕਾਤਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ, ਮਾਸਟਰ ਬਲਾਸਟਰ ਸਚਿਨ ਤੇਂਦੁਲਕਾਰ ਨੇ ਵਧਾਈਆਂ ਦਿੱਤੀਆਂ ਹਨ। ਦੇਖੋ ਟਵੀਟਸ :-

 

 

 

 

 

 

 

 

 

 

 

 


cherry

Content Editor

Related News