ਦੂਜੀ ਵਾਰ ਪਿਤਾ ਬਣਨ ਵਾਲੇ ਹਨ ਕ੍ਰਿਕਟਰ ਹਰਭਜਨ ਸਿੰਘ, ਪਤਨੀ ਗੀਤਾ ਬਸਰਾ ਨੇ ਸਾਂਝੀ ਕੀਤੀ ਖ਼ੁਸ਼ਖ਼ਬਰੀ

Sunday, Mar 14, 2021 - 03:56 PM (IST)

ਦੂਜੀ ਵਾਰ ਪਿਤਾ ਬਣਨ ਵਾਲੇ ਹਨ ਕ੍ਰਿਕਟਰ ਹਰਭਜਨ ਸਿੰਘ, ਪਤਨੀ ਗੀਤਾ ਬਸਰਾ ਨੇ ਸਾਂਝੀ ਕੀਤੀ ਖ਼ੁਸ਼ਖ਼ਬਰੀ

ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਦੇ ਆਫ ਸਪਿਨਰ ਹਰਭਜਨ ਸਿੰਘ ਦੂਜੀ ਵਾਰ ਪਿਤਾ ਬਣਨ ਵਾਲੇ ਹਨ। ਇਸ ਗੱਲ ਦੀ ਜਾਣਕਾਰੀ ਹਰਭਜਨ ਸਿੰਘ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕੁੱਝ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਹੈ। ਗੀਤਾ ਨੇ ਤਸਵੀਰ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਅਤੇ ਹਰਭਜਨ ਜੁਲਾਈ ਵਿਚ ਦੂਜੀ ਵਾਰ ਮਾਤਾ-ਪਿਤਾ ਬਣਨਗੇ। ਇਸ ਜੋੜੇ ਦੀ 5 ਸਾਲ ਦੀ ਧੀ ਹਿਨਾਇਆ ਵੀ ਹੈ।

ਇਹ ਵੀ ਪੜ੍ਹੋ: ਕ੍ਰਿਕਟ ਮੈਦਾਨ ’ਤੇ ਮੁੜ ਚੱਲਿਆ ਯੁਵਰਾਜ ਸਿੰਘ ਦਾ ਬੱਲਾ, ਲਗਾਤਾਰ 4 ਛੱਕੇ ਲਗਾ ਕੇ ਸੋਸ਼ਲ ਮੀਡੀਆ ’ਤੇ ਛਾਏ (ਵੀਡੀਓ) 

PunjabKesari

ਹਰਭਜਨ ਸਿੰਘ ਅਤੇ ਗੀਤਾ ਦੇ ਰਿਸ਼ਤੇ ਦੀ ਗੱਲ ਕਰੀਏ ਤਾਂ ਦੋਵਾਂ ਨੇ ਲੰਬੇ ਸਮੇਂ ਤੱਕ ਇਕ-ਦੂਜੇ ਇਕ-ਦੂਜੇ ਨੂੰ ਡੇਟ ਕੀਤਾ ਅਤੇ ਫਿਰ 29 ਅਕਤੂਬਰ 2015 ਨੂੰ ਇਕ-ਦੂਜੇ ਨਾਲ ਵਿਆਹ ਰਚਾਇਆ। ਹਰਭਜਨ ਸਿੰਘ ਆਈ.ਪੀ.ਐਲ. ਦੇ ਇਸ ਸੀਜ਼ਨ ਵਿਚ ਕੋਲਕਾਤਾ ਨਾਈਟ ਰਾਈਡਰਸ ਦੀ ਨੁਮਾਇੰਦਗੀ ਕਰਨਗੇ। ਫਰਵਰੀ ਵਿਚ ਹੋਈ ਨਿਲਾਮੀ ਵਿਚ ਆਖ਼ਰੀ ਮਿੰਟ ਵਿਚ ਕੇ.ਕੇ.ਆਰ. ਨੇ ਉਨ੍ਹਾਂ ਨੂੰ ਉਨ੍ਹਾਂ ਦੇ ਬੇਸ ਪ੍ਰਾਈਜ਼ 2 ਕਰੋੜ ਰੁਪਏ ਵਿਚ ਖ਼ਰੀਦਿਆ ਸੀ।

ਇਹ ਵੀ ਪੜ੍ਹੋ: IPL 2021 ਤੋਂ ਪਹਿਲਾਂ ਧੋਨੀ ਦੇ ਇਸ ਅਵਤਾਰ ਨੇ ਚੱਕਰਾਂ ’ਚ ਪਾਏ ਪ੍ਰਸ਼ੰਸਕ, ਤਸਵੀਰ ਵਾਇਰਲ

PunjabKesari

ਦੱਸ ਦੇਈਏ ਕਿ ਬੀਤੇ ਦਿਨ ਯਾਨੀ 13 ਮਾਰਚ ਨੂੰ ਗੀਤਾ ਬਸਰਾ ਨੇ ਆਪਣਾ 37ਵਾਂ ਜਨਮਦਿਨ ਮਨਾਇਆ ਸੀ। ਹਰਭਜਨ ਸਿੰਘ ਨੇ ਇਸ ਖ਼ਾਸ ਮੌਕੇ ’ਤੇ ਸੋਸ਼ਲ ਮੀਡੀਆ ਜ਼ਰੀਏ ਆਪਣੀ ਪਤਨੀ ਨੂੰ ਵਧਾਈ ਦਿੱਤੀ ਸੀ।

ਇਹ ਵੀ ਪੜ੍ਹੋ: ਵਨਡੇ ਅੰਤਰਰਾਸ਼ਟਰੀ ਕ੍ਰਿਕਟ ’ਚ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਮਹਿਲਾ ਖਿਡਾਰਣ ਬਣੀ ਮਿਤਾਲੀ ਰਾਜ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

cherry

Content Editor

Related News