ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ''ਤੇ ਹਰਭਜਨ ਸਿੰਘ ਨੇ ਦਿੱਤੀ ਪ੍ਰਤੀਕਿਰਿਆ

Friday, Sep 13, 2024 - 12:24 PM (IST)

ਸਪੋਰਟਸ ਡੈਸਕ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਾਡੇ ਪਿਆਰੇ ਨੇਤਾ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਨਾਲ ਨਿਸ਼ਚਿਤ ਤੌਰ 'ਤੇ ਪਾਰਟੀ ਵਰਕਰਾਂ 'ਚ ਨਵੀਂ ਜਾਨ ਆਵੇਗੀ ਅਤੇ ਹਰਿਆਣਾ 'ਚ ਆਮ ਆਦਮੀ ਪਾਰਟੀ ਦੀ ਮੁਹਿੰਮ ਨੂੰ ਖੰਭ ਲੱਗਣਗੇ। ਉਹ ਆਪਣੇ ਆਪ ਨੂੰ ਲੋਕਾਂ ਦੀ ਸੇਵਾ ਲਈ ਸਮਰਪਿਤ ਕਰਦੇ ਰਹਿਣਗੇ।

PunjabKesari
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਕਥਿਤ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਭੂਈਆ ਨੇ ਜ਼ਮਾਨਤ ਦੇ ਦਿੱਤੀ ਹੈ। ਹਾਲਾਂਕਿ ਸੀਬੀਆਈ ਦੀ ਗ੍ਰਿਫਤਾਰੀ 'ਤੇ ਦੋਵਾਂ ਜੱਜਾਂ ਦੀ ਵੱਖੋ-ਵੱਖਰੀ ਰਾਏ ਹੈ। ਅਦਾਲਤ ਨੇ ਕਿਹਾ ਕਿ "ਕਿਉਂਕਿ ਚਾਰਜਸ਼ੀਟ ਦਾਇਰ ਹੋ ਚੁੱਕੀ ਹੈ ਅਤੇ ਮੁਕੱਦਮੇ ਦੀ ਸੁਣਵਾਈ ਨੇੜਲੇ ਭਵਿੱਖ ਵਿੱਚ ਪੂਰੀ ਨਹੀਂ ਹੋਣ ਵਾਲੀ ਹੈ, ਇਸ ਲਈ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਜੇਲ੍ਹ ਵਿੱਚ ਰੱਖਣ ਦਾ ਕੋਈ ਕਾਰਨ ਨਹੀਂ ਹੈ।" ਕੇਜਰੀਵਾਲ ਨੂੰ 10 ਲੱਖ ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਮਿਲ ਗਈ ਹੈ।

PunjabKesari
ਈਡੀ ਮਾਮਲੇ 'ਚ ਮਿਲ ਚੁੱਕੀ ਹੈ ਜ਼ਮਾਨਤ
ਦੱਸ ਦੇਈਏ ਕਿ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਇਨ੍ਹਾਂ ਵਿੱਚੋਂ ਇੱਕ ਜ਼ਮਾਨਤ ਪਟੀਸ਼ਨ ਸੀ ਅਤੇ ਦੂਜੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਸੀ। ਸੁਪਰੀਮ ਕੋਰਟ ਨੇ ਜ਼ਮਾਨਤ ਤਾਂ ਦੇ ਦਿੱਤੀ ਪਰ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਗ਼ੈਰ-ਕਾਨੂੰਨੀ ਨਹੀਂ ਕਰਾਰ ਦਿੱਤਾ। ਸੀਬੀਆਈ ਨੇ ਆਮ ਆਦਮੀ ਪਾਰਟੀ ਦੇ ਮੁਖੀ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ, ਜਦੋਂ ਉਹ ਈਡੀ ਦੀ ਹਿਰਾਸਤ ਵਿੱਚ ਸੀ।
ਇਸ ਤੋਂ ਬਾਅਦ ਉਨ੍ਹਾਂ ਨੂੰ ਈਡੀ ਕੇਸ ਵਿੱਚ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ ਪਰ ਸੀਬੀਆਈ ਕੇਸ ਵਿੱਚ ਗ੍ਰਿਫ਼ਤਾਰ ਹੋਣ ਕਾਰਨ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਪਾਏ ਸਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਸੀਬੀਆਈ ਦੀ ਗ੍ਰਿਫਤਾਰੀ ਨੂੰ ਜਾਇਜ਼ ਠਹਿਰਾਇਆ ਸੀ।

 


Aarti dhillon

Content Editor

Related News