ਕ੍ਰਿਕਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਨੇ ਯੋਗਾ ਕਰਦੇ ਹੋਏ ਫਲਾਂਟ ਕੀਤਾ ਬੇਬੀ ਬੰਪ, ਤਸਵੀਰਾਂ ਵਾਇਰਲ

4/7/2021 3:08:02 PM

ਮੁੰਬਈ : ਭਾਰਤੀ ਕ੍ਰਿਕਟ ਟੀਮ ਦੇ ਆਫ ਸਪਿਨਰ ਹਰਭਜਨ ਸਿੰਘ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ ਗਰਭਵਤੀ ਹੈ ਅਤੇ ਬਹੁਤ ਜਲਦ ਆਪਣੇ ਦੂਜੇ ਬੱਚੇ ਨੂੰ ਜਨਮ ਦੇਣ ਵਾਲੀ ਹੈ। ਕੁੱਝ ਦਿਨ ਪਹਿਲਾਂ ਹੀ ਜੋੜੇ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਸ਼ੰਸਕਾਂ ਨਾਲ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਸੀ।

ਇਹ ਵੀ ਪੜ੍ਹੋ : ਕੀ ਤੁਸੀਂ ਜਾਣਦੇ ਹੋ ਵਿਰਾਟ ਕੋਹਲੀ ਦੀ ਘੜੀ ਦੀ ਕੀਮਤ? ਪਾਣੀ ਦਾ ਖ਼ਰਚ ਕਰ ਦੇਵੇਗਾ ਹੈਰਾਨ

 
 
 
 
 
 
 
 
 
 
 
 
 
 
 

A post shared by Geeta Basra (@geetabasra)

ਉਥੇ ਹੀ ਹੁਣ ਗੀਤਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਯੋਗਾ ਕਰਦੇ ਹੋਏ ਆਪਣੀਆਂ ਕੁੱਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਵਿਚ ਗੀਤਾ ਯੋਗਾ ਕਰਦੇ ਹੋਏ ਆਪਣਾ ਬੇਬੀ ਬੰਪ ਫਲਾਂਟ ਕਰਦੀ ਦਿਖਾਈ ਦੇ ਰਹੀ ਹੈ। ਤਸਵੀਰਾਂ ਸਾਂਝੀਆਂ ਕਰਦੇ ਹੋਏ ਗੀਤਾ ਨੇ ਦੱਸਿਆ ਕਿ ਉਹ ਕੋਰੋਨਾ ਕਾਰਨ ਘਰ ਵਿਚ ਹੀ ਗਰਭ ਅਵਸਥਾ ਦੌਰਾਨ ਵਰਕ ਆਊਟ ਕਰ ਰਹੀ ਹੈ। 

ਇਹ ਵੀ ਪੜ੍ਹੋ : ਕੋਸੋਵੋ ਦੇਸ਼ ਦੀ ਸਭ ਤੋਂ ਛੋਟੀ ਉਮਰ ਦੀ ਰਾਸ਼ਟਰਪਤੀ ਨੇ ਸੰਭਾਲਿਆ ਅਹੁਦਾ

PunjabKesari

ਹਰਭਜਨ ਸਿੰਘ ਅਤੇ ਗੀਤਾ ਬਸਰਾ ਦੇ ਰਿਸ਼ਤੇ ਦੀ ਗੱਲ ਕਰੀਏ ਤਾਂ ਦੋਵਾਂ ਨੇ ਲੰਬੇ ਸਮੇਂ ਤੱਕ ਇਕ-ਦੂਜੇ ਨੂੰ ਡੇਟ ਕੀਤਾ ਅਤੇ ਫਿਰ 29 ਅਕਤੂਬਰ 2015 ਨੂੰ ਵਿਆਹ ਰਚਾਇਆ। ਇਸ ਜੋੜੇ ਦੀ 5 ਸਾਲ ਦੀ ਧੀ ਹਿਨਾਇਆ ਵੀ ਹੈ। ਹਰਭਜਨ ਸਿੰਘ ਆਈ.ਪੀ.ਐਲ. ਦੇ ਇਸ ਸੀਜ਼ਨ ਵਿਚ ਕੋਲਕਾਤਾ ਨਾਈਟ ਰਾਈਡਰਜ਼ ਦੀ ਨੁਮਾਇੰਦਗੀ ਕਰਨਗੇ। 

 
 
 
 
 
 
 
 
 
 
 
 
 
 
 

A post shared by Geeta Basra (@geetabasra)

 

ਇਹ ਵੀ ਪੜ੍ਹੋ : ਦੁਬਈ ਦੇ ਅਪਾਰਟਮੈਂਟ ’ਚ ਚੱਲ ਰਿਹਾ ਸੀ ਗੰਦਾ ਧੰਦਾ, ਬਿਨਾਂ ਕੱਪਿੜਆਂ ਦੇ ਫੜੀਆਂ 40 ਕੁੜੀਆਂ ਬਾਰੇ ਹੋਇਆ ਵੱਡਾ ਖ਼ੁਲਾਸਾ


cherry

Content Editor cherry