ਕ੍ਰਿਕਟਰ ਹਰਭਜਨ ਸਿੰਘ ਪਾਏ ਗਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਘਰ ’ਚ ਕੀਤਾ ਇਕਾਂਤਵਾਸ

Friday, Jan 21, 2022 - 12:54 PM (IST)

ਕ੍ਰਿਕਟਰ ਹਰਭਜਨ ਸਿੰਘ ਪਾਏ ਗਏ ਕੋਰੋਨਾ ਪਾਜ਼ੇਟਿਵ, ਖ਼ੁਦ ਨੂੰ ਘਰ ’ਚ ਕੀਤਾ ਇਕਾਂਤਵਾਸ

ਨਵੀਂ ਦਿੱਲੀ (ਭਾਸ਼ਾ): ਸਾਬਕਾ ਭਾਰਤੀ ਸਪਿਨਰ ਹਰਭਜਨ ਸਿੰਘ ਕੋਵਿਡ-19 ਪਾਜ਼ੇਟਿਵ ਪਾਏ ਗਏ ਹਨ। ਹਰਭਜਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਖ਼ੁਦ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ ਅਤੇ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤ ਰਹੇ ਹਨ।

ਇਹ ਵੀ ਪੜ੍ਹੋ: ਟੀ-20 ਵਿਸ਼ਵ ਕੱਪ 2022 ਦਾ ਸ਼ਡਿਊਲ ਜਾਰੀ, ਭਾਰਤ-ਪਾਕਿ ਵਿਚਾਲੇ ਫਿਰ ਦੇਖਣ ਨੂੰ ਮਿਲੇਗਾ ਮਹਾ ਮੁਕਾਬਲਾ

PunjabKesari

ਹਰਭਜਨ ਨੇ ਟਵੀਟ ਕਰਦੇ ਹੋਏ ਲਿਖਿਆ, ‘ਮੈਂ ਹਲਕੇ ਲੱਛਣਾਂ ਨਾਲ ਕੋਵਿਡ-19 ਪਾਜ਼ੇਟਿਵ ਪਾਇਆ ਗਿਆ ਹਾਂ। ਮੈਂ ਘਰ ਵਿਚ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਅਤੇ ਸਾਰੀਆਂ ਜ਼ਰੂਰੀ ਸਾਵਧਾਨੀਆਂ ਵਰਤ ਰਿਹਾ ਹਾਂ। ਮੈਂ ਉਨ੍ਹਾਂ ਲੋਕਾਂ ਨੂੰ ਜਲਦ ਤੋਂ ਜਲਦ ਜਾਂਚ ਕਰਾਉਣ ਦੀ ਬੇਨਤੀ ਕਰਦਾ ਹਾਂ, ਜੋ ਮੇਰੇ ਸੰਪਰਕ ਵਿਚ ਆਏ ਸਨ। ਕ੍ਰਿਪਾ ਸੁਰੱਖਿਅਤ ਰਹੋ ਅਤੇ ਧਿਆਨ ਰੱਖੋ।’

ਦੱਸ ਦੇਈਏ ਕਿ ਪਿਛਲੇ ਸਾਲ ਦਸੰਬਰ ਵਿਚ ਹਰਭਜਨ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। 

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਗੋਲਫਰ ਅਕਸ਼ੈ ਭਾਟੀਆ ਨੇ ਜਿੱਤਿਆ ਕੋਰਨ ਫੈਰੀ ਟੂਰ ਦਾ ਖ਼ਿਤਾਬ

 


author

cherry

Content Editor

Related News