IND vs AUS: ਵਨਡੇ ਕ੍ਰਿਕਟ ''ਚ ਸਭ ਤੋਂ ਤੇਜ਼ 1000 ਦੌੜਾਂ ਬਣਾਉਣ ਵਾਲੇ ਪਹਿਲੇ ਭਾਰਤੀ ਖਿਡਾਰੀ ਬਣੇ ਹਾਰਦਿਕ ਪੰਡਯਾ
Friday, Nov 27, 2020 - 05:01 PM (IST)
ਨਵੀਂ ਦਿੱਲੀ : ਆਸਟਰੇਲੀਆ ਅਤੇ ਭਾਰਤ ਵਿਚਾਲੇ ਸਿਡਨੀ 'ਚ ਖੇਡੇ ਜਾ ਰਹੇ ਪਹਿਲੇ ਵਨਡੇ ਮੈਚ ਵਿਚ ਭਾਰਤੀ ਸਟਾਰ ਆਲਰਾਊਂਡਰ ਹਾਰਦਿਕ ਪੰਡਯਾ ਨੇ ਆਸਟਰੇਲੀਆ ਖ਼ਿਲਾਫ਼ ਅਰਧ ਸੈਂਕੜੇ ਦੀ ਪਾਰੀ ਖੇਡ ਕੇ ਟੀਮ ਇੰਡੀਆ ਨੂੰ ਸੰਭਾਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੰਡਯਾ ਨੇ ਇਕ ਖ਼ਾਸ ਉਪਲਬੱਧੀ ਵੀ ਆਪਣੇ ਨਾਮ ਕਰ ਲਈ। ਪੰਡਯਾ ਨੇ ਵਨਡੇ ਕ੍ਰਿਕਟ ਵਿਚ ਆਪਣੀਆਂ 1 ਹਜ਼ਾਰ ਦੌੜਾਂ ਪੂਰੀਆਂ ਕਰ ਲਈਆਂ ਹਨ। ਇਸ ਦੇ ਨਾਲ ਹੀ ਉਹ ਵਨਡੇ ਕ੍ਰਿਕਟ ਵਿਚ ਗੇਂਦਾਂ ਦੇ ਲਿਹਾਜ ਤੋਂ ਸਭ ਤੋਂ ਤੇਜ਼ 1 ਹਜ਼ਾਰ ਦੌੜਾਂ ਪੂਰੀਆਂ ਕਰਨ ਵਾਲੇ ਪਹਿਲੇ ਭਾਰਤੀ ਖਿਡਾਰੀ ਬਣ ਗਏ ਹਨ।
ਇਹ ਵੀ ਪੜ੍ਹੋ: ਚਾਹਲ ਨੇ ਬਣਾਇਆ ਸ਼ਰਮਨਾਕ ਰਿਕਾਰਡ, ਵਨਡੇ 'ਚ ਸਭ ਤੋਂ ਜ਼ਿਆਦਾ ਦੌੜਾਂ ਲੁਟਾਉਣ ਵਾਲੇ ਬਣੇ ਪਹਿਲੇ ਭਾਰਤੀ
ਉਥੇ ਹੀ ਉਹ ਸਭ ਤੋਂ ਤੇਜ਼ 1 ਹਜ਼ਾਰ ਵਨਡੇ ਦੌੜਾਂ ਬਣਾਉਣ ਵਾਲੇ ਦੁਨੀਆ ਦੇ 5ਵੇਂ ਖਿਡਾਰੀ ਬਣ ਗਏ ਹਨ। ਪੰਡਯਾ ਨੇ 857 ਗੇਂਦਾਂ ਵਿਚ ਇਹ ਉਪਲੱਬਧੀ ਹਾਸਲ ਕੀਤੀ। ਆਂਦਰੇ ਰਸੇਲ ਵਨਡੇ ਕ੍ਰਿਕਟ ਵਿਚ ਸਭ ਤੋਂ ਤੇਜ਼ 1 ਹਜ਼ਾਰ ਦੌੜਾਂ ਬਣਾਉਣ ਵਾਲੇ ਖਿਡਾਰੀ ਹਨ। ਉਨ੍ਹਾਂ ਨੇ 767 ਗੇਂਦਾਂ ਵਿਚ ਇਹ ਉਪਲਬੱਧੀ ਹਾਸਲ ਕੀਤੀ ਸੀ। ਉਥੇ ਹੀ ਨਿਊਜ਼ੀਲੈਂਡ ਦੇ ਵਿਕਟਕੀਪਰ ਲੂਕ ਰੌਂਚੀ ਨੇ 807 ਗੇਂਦਾਂ 'ਤੇ 1 ਹਜ਼ਾਰ ਦੌੜਾਂ ਬਣਾਈਆਂ ਸਨ। ਇਸੇ ਤਰ੍ਹਾਂ ਪਾਕਿਸਤਾਨ ਦੇ ਆਲਰਾਊਂਡਰ ਸ਼ਾਹਿਦ ਅਫਰੀਦੀ ਨੇ 834 ਗੇਂਦਾਂ 'ਤੇ ਅਤੇ ਨਿਊਜ਼ੀਲੈਂਡ ਦੇ ਆਲਰਾਊਂਡਰ ਕੋਰੀ ਐਂਡਰਸਨ ਨੇ 854 ਗੇਂਦਾਂ 'ਤੇ 1 ਹਜ਼ਾਰ ਦੌੜਾਂ ਬਣਾ ਕੇ ਇਹ ਉਪਲਬੱਧੀ ਹਾਸਲ ਕੀਤੀ ਸੀ। ਪੰਡਯਾ ਨੇ ਸਿਡਨੀ ਵਨਡੇ ਵਿਚ 31 ਗੇਂਦਾਂ 'ਤੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ।
ਇਹ ਵੀ ਪੜ੍ਹੋ: ਪ੍ਰਧਾਨ ਮੰਤਰੀ ਮੋਦੀ ਦਾ ਕਤਲ ਕਰਨ ਦੀ ਧਮਕੀ ਦੇਣ ਵਾਲਾ ਸ਼ਖ਼ਸ ਗ੍ਰਿਫ਼ਤਾਰ