ਆਇਰਲੈਂਡ ਦੌਰੇ ’ਤੇ ਹਾਰਦਿਕ ਕਰੇਗਾ ਟੀਮ ਇੰਡੀਆ ਦੀ ਕਪਤਾਨੀ
Thursday, Jun 16, 2022 - 01:19 AM (IST)
ਮੁੰਬਈ– ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਬੁੱਧਵਾਰ ਨੂੰ ਆਇਰਲੈਂਡ ਵਿਚ ਹੋਣ ਵਾਲੀ ਟੀ-20 ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ। 2 ਮੈਚਾਂ ਦੀ ਟੀ-20 ਲੜੀ ਵਿਚ ਗੁਜਰਾਤ ਟਾਈਟਨਸ ਨੂੰ ਪਹਿਲੇ ਸੈਸ਼ਨ ਵਿਚ ਹੀ ਆਈ. ਪੀ. ਐੱਲ. ਦਾ ਖਿਤਾਬ ਜਿਤਾਉਣ ਵਾਲਾ ਹਾਰਦਿਕ ਪੰਡਯਾ ਭਾਰਤ ਦੀ ਕਪਤਾਨੀ ਕਰੇਗਾ। ਭੁਵਨੇਸ਼ਵਰ ਕੁਮਾਰ ਨੂੰ ਟੀਮ ਦਾ ਉਪ ਕਪਤਾਨ ਚੁਣਿਆ ਗਿਆ ਹੈ। ਇਸ ਸੀਰੀਜ਼ 'ਚ ਸੰਜੂ ਸੈਮਸਨ, ਸੂਰਿਆਕੁਮਾਰ ਯਾਦਵ ਅਤੇ ਵੇਂਕਟੇਸ਼ ਟੀਮ 'ਚ ਵਾਪਸੀ ਕਰ ਰਹੇ ਹਨ। ਆਈ.ਪੀ.ਐੱਲ. 'ਚ ਸ਼ਾਨਦਾਰ ਬੱਲੇਬਾਜ਼ੀ ਨਾਲ ਆਪਣੀ ਪਛਾਣ ਬਣਾਉਣ ਵਾਲੇ ਰਾਹੁਲ ਤ੍ਰਿਪਾਠੀ ਨੂੰ ਉਨ੍ਹਾਂ ਦਾ ਪਹਿਲਾਂ ਕਾਲ-ਅਪ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਬੀ ਪਰਾਕ ਦੇ ਨਵਜੰਮੇ ਬੱਚੇ ਦਾ ਦਿਹਾਂਤ, ਪੋਸਟ ਸ਼ੇਅਰ ਕਰ ਬਿਆਨ ਕੀਤਾ ਦਰਦ
ਆਈ.ਪੀ.ਐੱਲ. 2022 'ਚ ਧਮਾਕੇਦਾਰ ਬੱਲੇਬਾਜ਼ੀ ਤੋਂ ਬਾਅਦ ਰਾਸ਼ਟਰੀ ਟੀਮ 'ਚ ਵਾਪਸੀ ਕਰਨ ਵਾਲੇ ਦਿਨੇਸ਼ ਕਾਰਤਿਕ ਟੀਮ 'ਚ ਬਰਕਰਾਰ ਹਨ। ਇਸ ਸੀਰੀਜ਼ ਦੇ ਸਮੇਂ ਭਾਰਤੀ ਟੀਮ ਦੇ ਸੀਨੀਅਰ ਖਿਡਾਰੀ ਇੰਗਲੈਂਡ ਦੌਰੇ 'ਤੇ ਹੋਣਗੇ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਈਸ਼ਾਨ ਕਿਸ਼ਨ, ਰਿਤੁਰਾਜ, ਦੀਪਕ ਹੁੱਡਾ, ਉਮਰਾਨ ਮਲਿਕਅਤੇ ਅਰਸ਼ਦੀਪ ਸਿੰਘ ਵਰਗੇ ਖਿਡਾਰੀਆਂ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ। ਅਕਤੂਬਰ 2022 'ਚ ਸ਼ੁਰੂ ਹੋਣ ਵਾਲੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਇਨ੍ਹਾਂ ਖਿਡਾਰੀਆਂ ਕੋਲ ਆਪਣੇ ਪ੍ਰਦਰਸ਼ਨ ਨਾਲ ਬੀ.ਸੀ.ਸੀ.ਆਈ. ਦਾ ਧਿਆਨ ਆਰਕਸ਼ਿਤ ਕਰਨ ਦਾ ਮੌਕਾ ਹੈ।
ਇਹ ਵੀ ਪੜ੍ਹੋ : ਫੈਡਰਲ ਰਿਜ਼ਰਵ ਨੇ 1994 ਤੋਂ ਬਾਅਦ ਵਿਆਜ ਦਰਾਂ 'ਚ ਕੀਤਾ 0.75 ਫੀਸਦੀ ਦਾ ਸਭ ਤੋਂ ਵੱਡਾ ਵਾਧਾ
ਭਾਰਤੀ ਟੀਮ : ਹਾਰਦਿਕ ਪੰਡਯਾ (ਕਪਤਾਨ), ਭੁਵਨੇਸ਼ਵਰ ਕੁਮਾਰ (ਉਪ ਕਪਤਾਨ), ਇਸ਼ਾਨ ਕਿਸ਼ਨ, ਰਿਤੂਰਾਜ ਗਾਇਕਵਾੜ, ਸੰਜੂ ਸੈਮਸਨ, ਸੂਰਯਕੁਮਾਰ ਯਾਦਵ, ਵੈਂਕਟੇਸ਼ ਅਈਅਰ, ਦੀਪਕ ਹੁੱਡਾ, ਰਾਹੁਲ ਤ੍ਰਿਪਾਠੀ, ਦਿਨੇਸ਼ ਕਾਰਤਿਕ (ਵਿਕਟਕੀਪਰ), ਯੁਜਵੇਂਦਰ ਚਾਹਲ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਹਰਸ਼ਲ ਪਟੇਲ, ਆਵੇਸ਼ ਖਾਨ, ਅਰਸ਼ਦੀਪ ਸਿੰਘ, ਉਮਰਾਨ ਮਲਿਕ।
ਇਹ ਵੀ ਪੜ੍ਹੋ :ਪੈਟਰੋਲ ਦੀ ਵਿਕਰੀ 54 ਫੀਸਦੀ ਵਧੀ ਤੇ ਡੀਜ਼ਲ ਦੀ ਮੰਗ ’ਚ ਆਇਆ 48 ਫੀਸਦੀ ਦਾ ਉਛਾਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ