ਹਰਮਨਪ੍ਰੀਤ ਕੌਰ ਬਣੀ ਭਾਰਤੀ ਮਹਿਲਾ ਵਨ-ਡੇ ਟੀਮ ਦੀ ਕਪਤਾਨ

06/10/2022 12:09:54 PM

ਮੁੰਬਈ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਨੇ ਸ਼੍ਰੀਲੰਕਾ ਦੌਰੇ ਲਈ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਦਾ ਐਲਾਨ ਕਰ ਦਿੱਤਾ ਹੈ। ਟੀ-20 ਤੋਂ ਬਾਅਦ ਵਨ-ਡੇ ਦੀ ਕਪਤਾਨੀ ਵੀ ਪੰਜਾਬ ਦੇ ਮੋਗਾ ਦੀ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਸੌਂਪੀ ਗਈ ਹੈ। ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਨੇ ਬੁੱਧਵਾਰ (8 ਜੂਨ) ਨੂੰ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਸੀ। ਉਹ ਵਨਡੇ ਅਤੇ ਟੈਸਟ ਵਿੱਚ ਟੀਮ ਦੀ ਕਪਤਾਨ ਸੀ। ਸੰਨਿਆਸ ਲੈਣ ਦੇ ਕੁਝ ਸਮੇਂ ਬਾਅਦ ਹੀ ਹਰਮਨਪ੍ਰੀਤ ਦੇ ਨਾਂ ਦਾ ਐਲਾਨ ਵਨ-ਡੇ ਵਿੱਚ ਕਪਤਾਨ ਵਜੋਂ ਕੀਤਾ ਗਿਆ ਸੀ। ਹਰਮਨਪ੍ਰੀਤ ਕ੍ਰਿਕਟਰ ਵਰਿੰਦਰ ਸਹਿਵਾਗ ਤੋਂ ਪ੍ਰਭਾਵਿਤ ਸੀ। ਉਨ੍ਹਾਂ ਨੇ ਕ੍ਰਿਕਟ ਨੂੰ ਆਪਣਾ ਕਰੀਅਰ ਬਣਾਇਆ। ਹਰਮਨਪ੍ਰੀਤ ਕੌਰ ਨੇ 20 ਸਾਲ ਦੀ ਉਮਰ 'ਚ ਰਸਮੀ ਤੌਰ 'ਤੇ ਕ੍ਰਿਕਟ 'ਚ ਡੈਬਿਊ ਕੀਤਾ ਸੀ। 

Tarsem Singh

This news is Content Editor Tarsem Singh