ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਵਲੋਂ ਸ਼ਮਸ਼ੇਰ ਸੰਧੂ ਦੀ ਨਵੀਂ ਪੁਸਤਕ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਰਿਲੀਜ਼

Thursday, Dec 19, 2024 - 08:19 PM (IST)

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਵਲੋਂ ਸ਼ਮਸ਼ੇਰ ਸੰਧੂ ਦੀ ਨਵੀਂ ਪੁਸਤਕ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਰਿਲੀਜ਼

ਚੰਡੀਗੜ੍ਹ- ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ ਪ੍ਰਤੀ ਆਪਣੇ ਸਨੇਹ ਨੂੰ ਜ਼ਾਹਿਰ ਕਰਦਿਆਂ ਆਪਣੀ ਨਵੀਂ ਪੁਸਤਕ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਤੇ ਖਿਡਾਰੀ ਗੁਰਜੰਟ ਸਿੰਘ ਕੋਲੋਂ ਰਿਲੀਜ਼ ਕਰਵਾਈ।

ਸ਼ਮਸ਼ੇਰ ਸੰਧੂ, ਜਿਨ੍ਹਾਂ ਨੇ ਗੀਤ, ਕਹਾਣੀਆਂ, ਵਾਰਤਕ ਅਤੇ ਖਿਡਾਰੀਆਂ ਬਾਰੇ ਲਿਖਣ ਵਿਚ ਨਾਮਣਾ ਖੱਟਿਆ ਹੈ, ਇਹ ਉਨ੍ਹਾਂ ਦਾ ਪਹਿਲਾ ਕਾਵਿ ਸ੍ਰੰਗਹਿ ਹੈ। ਸ਼ਮਸ਼ੇਰ ਸੰਧੂ ਨੇ ਕਬੱਡੀ ਖਿਡਾਰੀਆਂ ਤੇ ਪਹਿਲਵਾਨਾਂ ਬਾਰੇ ਲਿਖ ਕੇ ਵੀ ਚੰਗੀ ਪਛਾਣ ਬਣਾਈ ਹੈ ਅਤੇ ਨਵੀਂ ਪੁਸਤਕ ਨੂੰ ਚੰਡੀਗੜ੍ਹ ਵਿਖੇ ਹਾਕੀ ਸਟੇਡੀਅਮ ਵਿਚ ਭਾਰਤੀ ਟੀਮ ਦੇ ਮੌਜੂਦਾ ਕਪਤਾਨ ਹਰਮਨਪ੍ਰੀਤ ਸਿੰਘ ਤੇ ਫਾਰਵਰਡ ਗੁਰਜੰਟ ਸਿੰਘ ਕੋਲੋਂ ਖੇਡ ਲੇਖਕ ਨਵਦੀਪ ਸਿੰਘ ਗਿੱਲ ਦੀ ਹਾਜ਼ਰੀ ਵਿਚ ਰਿਲੀਜ਼ ਕਰਵਾਇਆ।

ਹਰਮਨਪ੍ਰੀਤ ਸਿੰਘ ਨੇ ਸ਼ਮਸ਼ੇਰ ਸੰਧੂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਅੱਜ ਅਸੀਂ ਨਾਮੀਂ ਗੀਤਕਾਰ ਦੀ ਕਿਤਾਬ ਨੂੰ ਰਿਲੀਜ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਹਾਕੀ ਕੈਂਪਾਂ ਦੌਰਾਨ ਸਮੂਹ ਖਿਡਾਰੀ ਸ਼ਮਸ਼ੇਰ ਸੰਧੂ ਵਲੋਂ ਲਿਖੇ ਗੀਤਾਂ ਨੂੰ ਸੁਣ ਕੇ ਵਾਰਮ-ਅੱਪ ਹੁੰਦੇ ਰਹੇ ਹਨ। ਸ਼ਮਸ਼ੇਰ ਸੰਧੂ ਦੇ ਲਿਖੇ ਗੀਤ, ਜੋ ਸੁਰਜੀਤ ਬਿੰਦਰਖੀਆ, ਸਤਵਿੰਦਰ ਬਿੱਟੀ, ਸੁਰਜੀਤ ਖਾਨ ਆਦਿ ਵੱਡੇ ਗਾਇਕਾਂ ਨੇ ਗਾਏ ਹਨ, ਸਾਨੂੰ ਜੋਸ਼ ਚੜ੍ਹਾਉਂਦੇ ਰਹੇ ਹਨ।

ਉੱਥੇ ਹੀ ਸ਼ਮਸ਼ੇਰ ਸੰਧੂ ਨੇ ਕਿਹਾ ਕਿ ਮਿੱਤਰ ਮੰਡਲੀ ਅਤੇ ਪਾਠਕਾਂ ਦੀ ਮੰਗ ’ਤੇ ਉਨ੍ਹਾਂ ਪਹਿਲੀ ਵਾਰ ਕਵਿਤਾਵਾਂ ਦੀ ਕਿਤਾਬ ਲਿਖੀ ਹੈ।


author

Rakesh

Content Editor

Related News