ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ ਮਾਂਗ

Saturday, Jun 27, 2026 - 12:41 PM (IST)

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ ਮਾਂਗ

ਐਂਟਰਟੇਨਮੈਂਟ ਡੈਸਕ- ਭਾਰਤੀ ਟੀਮ ਦੇ ਕ੍ਰਿਕਟਰ ਹਾਰਦਿਕ ਪੰਡਯਾ ਮਾਡਲ ਅਤੇ ਅਦਾਕਾਰਾ ਮਾਹਿਕਾ ਸ਼ਰਮਾ ਨੂੰ ਡੇਟ ਕਰ ਰਹੇ ਹਨ। ਕੁੱਝ ਦਿਨ ਪਹਿਲਾਂ ਦੋਹਾਂ ਦੀ ਜਿੱਥੇ ਆਈਸ ਬਾਥ ਲੈਂਦਿਆਂ ਦੀਆਂ ਫੋਟੋਆਂ ਵਾਇਰਲ ਹੋਈਆਂ ਸਨ, ਉਥੇ ਹੀ ਹੁਣ ਹਾਲ ਹੀ ਵਿੱਚ ਮਾਹਿਕਾ ਅਤੇ ਹਾਰਦਿਕ ਦੀ ਇਕ ਹੋਰ ਤਸਵੀਰ ਵਾਇਰਲ ਹੋਈ ਹੈ, ਜਿਸ ਵਿਚ ਮਾਹਿਕਾ ਦੇ ਮੱਥੇ 'ਤੇ ਬਿੰਦੀ ਅਤੇ ਮਾਂਗ ਵਿਚ ਸਿੰਦੂਰ ਭਰਿਆ ਨਜ਼ਰ ਆ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਹਾਰਦਿਕ ਅਤੇ ਇਕ ਮਹਿਲਾ ਵੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ

PunjabKesari

ਇਸ ਤਸਵੀਰ ਦੇ ਵਾਇਰਲ ਹੁੰਦੇ ਹੀ ਕਈ ਲੋਕ ਇਹ ਸੋਚਣ ਲਈ ਮਜ਼ਬੂਰ ਹੋ ਗਏ ਹਨ ਕਿ ਦੋਹਾਂ ਨੇ ਗੁਪਤ ਵਿਆਹ ਕਰਵਾ ਲਿਆ ਹੈ। ਹਾਲਾਂਕਿ ਦੋਹਾਂ ਵਿਚੋਂ ਕਿਸੇ ਨੇ ਵੀ ਇਸ ਪੈਦਾ ਹੋਈ ਚਰਚਾ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ। ਦੱਸ ਦੇਈਏ ਕਿ ਹਾਰਦਿਕ ਪੰਡਯਾ ਨੇ ਪਹਿਲਾਂ ਨਤਾਸ਼ਾ ਸਟੈਨਕੋਵਿਚ ਨਾਲ ਵਿਆਹ ਕਰਾਇਆ ਸੀ ਅਤੇ ਦੋਹਾਂ ਦਾ ਇਕ ਬੇਟਾ ਵੀ ਹੈ ਪਰ ਕਿਸੇ ਕਾਰਨ ਦੋਹਾਂ ਦਾ 2024 ਵਿਚ ਤਲਾਕ ਹੋ ਗਿਆ ਸੀ। ਹੁਣ ਹਾਰਦਿਕ, ਮਾਹਿਕਾ ਸ਼ਰਮਾ ਨਾਲ ਰਿਸ਼ਤੇ ਵਿਚ ਹੈ।

ਇਹ ਵੀ ਪੜ੍ਹੋ: "ਮਾਪਿਆਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ...": ਕੇਤਨ ਅਗਰਵਾਲ ਮਾਮਲੇ 'ਤੇ ਕੰਗਨਾ ਰਣੌਤ ਨੇ ਦਿੱਤੀ ਪ੍ਰਤੀਕਿਰਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 

 


author

cherry

Content Editor

Related News