ਕ੍ਰਿਕਟ ਮੈਚਾਂ ਦਾ ਗੈਰ-ਕਾਨੂੰਨੀ ਪ੍ਰਸਾਰਣ ਕਰਨ ਵਾਲੀਆਂ ਵੈੱਬਸਾਈਟਾਂ ਨੂੰ ਹਾਈ ਕੋਰਟ ਦਾ ਵੱਡਾ ਝਟਕਾ
Wednesday, Mar 16, 2022 - 05:29 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਬਿਨਾਂ ਇਜਾਜ਼ਤ ਕ੍ਰਿਕਟ ਮੈਚਾਂ ਦੀ ਸਟ੍ਰੀਮਿੰਗ (ਆਨਲਾਈਨ ਦਿਖਾਉਣਾ) ਕਰਕੇ ਆਨਲਾਈਨ ਪਾਈਰੇਸੀ ਨਾਲ ਜੁੜੀਆਂ ਕੁਝ ਵੈੱਬਸਾਈਟਾਂ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। 26 ਮਾਰਚ ਤੋਂ ਸ਼ੁਰੂ ਹੋਣ ਵਾਲੇ ਇੰਡੀਅਨ ਪ੍ਰੀਮੀਅਰ ਲੀਗ ਟੀ-20 ਟੂਰਨਾਮੈਂਟ/ਟਾਟਾ ਆਈ.ਪੀ.ਐੱਲ. 2022 ਨੂੰ ਧਿਆਨ ਵਿਚ ਰੱਖਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਕਰਤਾ ਸਟਾਰ ਇੰਡੀਆ ਪ੍ਰਾਈਵੇਟ ਲਿਮਟਿਡ ਅਤੇ ਹੋਰਾਂ ਦੇ ਨਿਵੇਸ਼ ਨੂੰ ਸੁਰੱਖਿਅਤ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ: ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਲੁਟੇਰੇ ਨੇ ਗੋਲੀ ਮਾਰ ਕੀਤਾ ਪੰਜਾਬੀ ਸਟੋਰ ਮਾਲਕ ਦਾ ਕਤਲ
ਨਾਲ ਹੀ, ਇਹ ਯਕੀਨੀ ਬਣਾਉਣਾ ਹੋਵੇਗਾ ਕਿ ਇਹ ਵੈੱਬਸਾਈਟਾਂ ਟਾਟਾ IPL 2022 ਦੇ ਕ੍ਰਿਕਟ ਮੈਚਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟ੍ਰੀਮ ਨਾ ਕਰ ਸਕਣ। ਜਸਟਿਸ ਪ੍ਰਤਿਭਾ ਐੱਮ. ਸਿੰਘ ਨੇ 11 ਮਾਰਚ ਦੇ ਆਪਣੇ ਆਦੇਸ਼ ਵਿਚ ਕਿਹਾ, 'ਅਦਾਲਤ ਪਹਿਲੀ ਨਜ਼ਰੇ ਇਸ ਗੱਲ ਤੋਂ ਸੰਤੁਸ਼ਟ ਹੈ ਕਿ ਅਜਿਹੀਆਂ ਵੈੱਬਸਾਈਟਾਂ ਵਿਰੁੱਧ ਹੁਕਮ ਜ਼ਰੂਰੀ ਹੈ ਜੋ ਅਚਾਨਕ ਸਾਹਮਣੇ ਆਉਂਦੀਆਂ ਹਨ, ਪਾਈਰੇਟਡ ਸਮੱਗਰੀ ਦਿਖਾਉਂਦੀਆਂ ਹਨ ਜਾਂ ਬਿਨਾਂ ਇਜਾਜ਼ਤ ਅਤੇ ਟਾਟਾ ਆਈ.ਪੀ.ਐੱਲ. 2022 ਦੀ ਤੁਲਨਾ ਵਿਚ ਗੈਰ-ਕਾਨੂੰਨੀ ਢੰਗ ਨਾਲ ਸਟ੍ਰੀਮਿੰਗ ਸ਼ੁਰੂ ਕਰਦੀਆਂ ਹਨ।"
ਇਹ ਵੀ ਪੜ੍ਹੋ: ਹਿਜਾਬ ਮਾਮਲਾ: ਕਰਨਾਟਕ ਹਾਈਕੋਰਟ ਦੇ ਫ਼ੈਸਲੇ 'ਤੇ ਪਾਕਿ ਨੂੰ ਲੱਗੀਆਂ ਮਿਰਚਾਂ, ਦਿੱਤਾ ਇਹ ਬਿਆਨ
ਹਾਈ ਕੋਰਟ ਨੇ ਕਈ ਇੰਟਰਨੈਟ ਸੇਵਾ ਪ੍ਰਦਾਤਾਵਾਂ (ISPs) ਨੂੰ "http://live.flixhub.net"\nlive.flixhub.net, "http://titiksports.com"\ntiticsports.com", "http://vipleague.im"\nvipleague.im", maxsport.one, goal.top, "http://t20wc.nl"\nt20wc.nl", "http://vipstand.se"\ nvipstand.se" ਅਤੇ stream.bitolet.online ਅਤੇ ਦੂਰਸੰਚਾਰ ਵਿਭਾਗ (DoT) ਅਤੇ ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲਾ ਨੂੰ ਵੀ ਇਨ੍ਹਾਂ ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਜਦੋਂ ਵੀ ਹੋਰ ਵੈੱਬਸਾਈਟਾਂ 'ਤੇ ਟਾਟਾ ਆਈ.ਪੀ.ਐੱਲ. 2022 ਦੇ ਮੈਚਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟ੍ਰੀਮ ਕਰਨ ਦਾ ਪਤਾ ਲੱਗਦਾ ਹੈ ਤਾਂ ਪਟੀਸ਼ਨਰ ਸਬੂਤਾਂ ਦੇ ਨਾਲ ਅਦਾਲਤ ਦੇ ਸਾਹਮਣੇ ਇਸ ਸਬੰਧ ਵਿਚ ਹਲਫ਼ਨਾਮਾ ਦਾਇਰ ਕਰ ਸਕਦਾ ਹੈ।
ਇਹ ਵੀ ਪੜ੍ਹੋ: ਇਸ ਕਾਰਨ ਵਾਪਰਿਆ ਸੀ ਕੈਨੇਡਾ ਸੜਕ ਹਾਦਸਾ, ਮਾਰੇ ਗਏ ਸਨ 5 ਭਾਰਤੀ ਵਿਦਿਆਰਥੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।