ਪੈਰਾਲੰਪਿਕ ਚਾਂਦੀ ਤਮਗਾ ਜੇਤੂ ਨਿਸ਼ਾਦ ਕੁਮਾਰ ਨੂੰ ਹਿਮਾਚਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ
Tuesday, Sep 07, 2021 - 01:42 PM (IST)
ਸ਼ਿਮਲਾ (ਭਾਸ਼ਾ) : ਟੋਕੀਓ ਪੈਰਾਲੰਪਿਕ ਵਿਚ ਚਾਂਦੀ ਤਮਗਾ ਜਿੱਤਣ ਵਾਲੇ ਉੱਚੀ ਛਾਲ ਦੇ ਖਿਡਾਰੀ ਨਿਸ਼ਾਦ ਕੁਮਾਰ ਨੇ ਸੋਮਵਾਰ ਨੂੰ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਰਾਜਿੰਦਰ ਵਿਸ਼ਵਨਾਥ ਆਰਲੇਕਰ ਅਤੇ ਮੁੱਖ ਮੰਤਰੀ ਜੈ ਰਾਮ ਠਾਕੁਰ ਨਾਲ ਮੁਲਾਕਾਤ ਕੀਤੀ। ਅਧਿਕਾਰਤ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।
ਸੂਬੇ ਦੇ ਊਨਾ ਜ਼ਿਲ੍ਹੇ ਦੇ ਰਹਿਣ ਵਾਲੇ 21 ਸਾਲ ਦੇ ਨਿਸ਼ਾਦ ਨੇ ਪੁਰਸ਼ ਉੱਚੀ ਛਾਲ ਟੀ47 ਮੁਕਾਬਲੇ ਵਿਚ 2.06 ਮੀਟਰ ਦੇ ਏਸ਼ੀਆਈ ਰਿਕਾਰਡ ਨਾਲ ਚਾਂਦੀ ਤਮਗਾ ਜਿੱਤਿਆ ਸੀ। ਰਾਜਪਾਲ ਅਤੇ ਮੁੱਖ ਮੰਤਰੀ ਨੇ ਨਿਸ਼ਾਦ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਨਿਸ਼ਾਦ ਨਾਲ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਅਤੇ ਕੋਚ ਨਸੀਮ ਅਹਿਮਦ ਵੀ ਮੌਜੂਦ ਸਨ। ਠਾਕੁਰ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਹਰਸੰਭਵ ਮਦਦ ਮੁਹੱਈਆ ਕਰਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਖੇਡ ਬੁਨਿਆਦੀ ਢਾਂਚਾ ਤਿਆਰ ਕਰਨ ’ਤੇ ਜੋਰ ਦੇ ਰਹੀ ਹੈ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।