ਹਾਕੀ : ਬੈਲਜੀਅਮ ਨੇ ਭਾਰਤ ਨੂੰ 3-2 ਨਾਲ ਹਰਾਇਆ

02/09/2020 7:22:23 PM

ਭੁਵਨੇਸ਼ਵਰ— ਭਾਰਤੀ ਪੁਰਸ਼ ਹਾਕੀ ਟੀਮ ਨੂੰ ਵਿਸ਼ਵ ਚੈਂਪੀਅਨ ਬੈਲਜੀਅਮ ਨੇ ਐਤਵਾਰ ਨੂੰ ਇੱਥੇ ਐੱਫ. ਆਈ. ਐੱਚ. ਪ੍ਰੋ ਲੀਗ ਮੁਕਾਬਲੇ 'ਚ 3-2 ਨਾਲ ਹਰਾਇਆ। ਭਾਰਤ ਨੇ ਸ਼ਨੀਵਾਰ ਨੂੰ ਇੱਥੇ ਕਲਿੰਗਾ ਸਟੇਡੀਅਮ 'ਚ ਖੇਡੇ ਗਏ ਪਹਿਲੇ ਮੁਕਾਬਲੇ 'ਚ 2-1 ਨਾਲ ਜਿੱਤ ਦਰਜ ਕੀਤੀ ਸੀ। ਇਸ ਹਾਰ ਤੋਂ ਬਾਅਦ ਭਾਰਤੀ ਟੀਮ ਐੱਫ. ਆਈ. ਐੱਚ. ਪ੍ਰੋ ਲੀਗ ਦੀ ਸੂਚੀ 'ਚ ਚਾਰ ਮੈਚਾਂ 'ਚ 8 ਅੰਕਾਂ ਦੇ ਨਾਲ ਦੂਜੇ ਸਥਾਨ 'ਤੇ ਹੈ। ਬੈਲਜੀਅਮ 6 ਮੈਚਾਂ 'ਚ 14 ਅੰਕਾਂ ਦੇ ਨਾਲ ਚੋਟੀ 'ਤੇ ਹੈ।


Gurdeep Singh

Content Editor

Related News