ਹਾਕੀ ਇੰਡੀਆ ਨੇ ਕਾਂਸੀ ਤਗਮਾ ਜੇਤੂ ਖਿਡਾਰੀਆਂ ਤੇ ਸਹਿਯੋਗੀ ਸਟਾਫ਼ ਲਈ ਕੀਤਾ ਨਕਦ ਇਨਾਮ ਦਾ ਐਲਾਨ

Thursday, Aug 08, 2024 - 11:17 PM (IST)

ਸਪੋਰਟਸ ਡੈਸਕ - ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਨ੍ਹਾਂ ਨੇ ਕਾਂਸੀ ਤਗਮੇ ਦੇ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾਇਆ। ਹਾਕੀ ਵਿੱਚ ਭਾਰਤ ਦਾ ਇਹ ਚੌਥਾ ਕਾਂਸੀ ਦਾ ਤਗ਼ਮਾ ਹੈ। ਇਸ ਤੋਂ ਇਲਾਵਾ ਦੇਸ਼ ਨੇ ਓਲੰਪਿਕ ਇਤਿਹਾਸ ਵਿਚ ਸਭ ਤੋਂ ਵੱਧ 8 ਸੋਨ ਅਤੇ 1 ਚਾਂਦੀ ਦਾ ਤਗਮਾ ਵੀ ਜਿੱਤਿਆ ਹੈ। ਭਾਰਤ ਨੇ ਪਿਛਲੇ ਟੋਕੀਓ ਓਲੰਪਿਕ ਵਿੱਚ ਵੀ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਇਸ ਨਾਲ ਭਾਰਤੀ ਹਾਕੀ ਟੀਮ ਨੇ 52 ਸਾਲਾਂ ਬਾਅਦ ਓਲੰਪਿਕ 'ਚ ਇਤਿਹਾਸ ਰਚ ਦਿੱਤਾ ਹੈ।

ਭਾਰਤੀ ਹਾਕੀ ਟੀਮ ਦੀ ਇਸ ਜਿੱਤ ਤੋਂ ਬਾਅਦ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਅਤੇ ਇਨਾਮਾਂ ਦੀ ਬਾਰਿਸ਼ ਹੋਈ। ਉਥੇ ਹੀ ਹਾਕੀ ਇੰਡੀਆ ਨੇ ਵੀ ਪੈਰਿਸ ਓਲੰਪਿਕ ਵਿੱਚ ਕਾਂਸੀ ਤਗਮਾ ਜਿੱਤਣ ਵਾਲੇ ਹਾਕੀ ਦੇ ਸਾਰੇ ਖਿਡਾਰੀਆਂ ਲਈ 15-15 ਲੱਖ ਰੁਪਏ ਅਤੇ ਸਹਿਯੋਗੀ ਸਟਾਫ਼ ਲਈ 7.5 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। 

ਤੁਹਾਨੂੰ ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਾਕੀ ਟੀਮ ਦੇ ਪੰਜਾਬ ਦੇ ਖਿਡਾਰੀਆਂ ਲਈ ਵੱਡਾ ਐਲਾਨ ਕਰਦਿਆਂ ਜੇਤੂ ਖਿਡਾਰੀਆਂ ਲਈ 1-1 ਕਰੋੜ ਰੁਪਏ ਦਾ ਐਲਾਨ ਕੀਤਾ ਹੈ।


Inder Prajapati

Content Editor

Related News