67ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ : ਪੰਜਾਬ ਦੀਆਂ ਹਾਕੀ ਟੀਮਾਂ ਬਣੀਆਂ ਨੈਸ਼ਨਲ ਚੈਂਪੀਅਨ

01/11/2024 7:03:57 PM

ਜਲੰਧਰ- 67ਵੀਆਂ ਨੈਸ਼ਨਲ ਸਕੂਲ ਖੇਡਾਂ ਹਾਕੀ ਦੇ ਆਖਰੀ ਦਿਨ ਅੱਜ ਪੰਜਾਬ ਦੀਆਂ ਹਾਕੀ ਟੀਮਾਂ ਨੇ ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਜਿੱਤ ਦਰਜ ਕਰਕੇ ਨੈਸ਼ਨਲ ਚੈਂਪੀਅਨ ਹੋਣ ਦਾ ਮਾਣ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਅੱਜ ਜਲੰਧਰ ਤੋਂ ਸੰਸਦ ਮੈਂਬਰ ਮਾਣਯੋਗ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਬਤੌਰ ਮੁੱਖ ਮਹਿਮਾਨ ਅਤੇ ਅਰਜੁਨ ਅਵਾਰਡੀ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਵਲੋਂ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਖੇਡ ਭਾਵਨਾ ਬਰਕਰਾਰ ਰੱਖਣ ਲਈ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋ : IND vs AFG T20 Series : ਰੋਹਿਤ ਸ਼ਰਮਾ ਤੋੜ ਸਕਦੇ ਹਨ ਮਹਿੰਦਰ ਸਿੰਘ ਧੋਨੀ ਦਾ ਇਹ ਵੱਡਾ ਰਿਕਾਰਡ

ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਸਟੇਟ ਅਵਾਰਡੀ ਰਾਜੀਵ ਜੋਸ਼ੀ ਨੇ ਦੱਸਿਆ ਕਿ ਇਸ ਰਾਸ਼ਟਰ ਪੱਧਰੀ ਟੂਰਨਾਮੈਂਟ ਦੌਰਾਨ ਜਿਲ੍ਹੇ ਵਿੱਚ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਤੋਂ ਲੜਕੇ ਅਤੇ ਲੜਕੀਆਂ ਦੀਆਂ 50 ਹਾਕੀ ਟੀਮਾਂ ਦੇ 950 ਦੇ ਕਰੀਬ ਖਿਡਾਰੀਆਂ ਅਤੇ ਆਫੀਸ਼ਲ ਮੈਂਬਰਾਂ ਨੇ ਭਾਗ ਲਿਆ ਸੀ।  ਡੀ.ਐਮ. ਸਪੋਰਟਸ ਇਕਬਾਲ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਸਮੂਹ ਟੀਮਾਂ ਦੇ ਲੀਗ ਮੈਚ, ਪ੍ਰੀ-ਕੁਆਰਟਰ, ਕੁਆਰਟਰ ਫਾਈਨਲ ਅਤੇ ਫਾਈਨਲ ਮੈਚ ਜਿਲੇ ਦੇ ਸੁਰਜੀਤ ਹਾਕੀ ਸਟੇਡੀਅਮ, ਬੀ.ਐਸ.ਐਫ ਹਾਕੀ ਗਰਾਊਂਡ, ਪੀ.ਏ.ਪੀ ਹਾਕੀ ਗਰਾਊਂਡ ਅਤੇ ਖਾਲਸਾ ਕਾਲਜ ਦੇ ਹਾਕੀ ਗਰਾਊਡਾਂ ਵਿੱਚ ਸਫਲਤਾ ਪੂਰਵਕ ਕਰਵਾਏ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ: ਕੁਲਤਰਨਜੀਤ ਸਿੰਘ ਵੱਲੋਂ ਮੁੱਖ ਮਹਿਮਾਨ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਦਾ ਇਸ ਸਮਾਗਮ ਵਿੱਚ ਪਹੁੰਚਣ 'ਤੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। 

ਅੱਜ ਦੇ ਲੜਕੀਆਂ ਦੇ ਫਾਈਨਲ ਮੈਚ ਵਿੱਚ ਖਿਡਾਰਨਾਂ ਮਨਪ੍ਰੀਤ ਕੌਰ ਅਤੇ ਪਵਨਪ੍ਰੀਤ ਕੌਰ ਵੱਲੋਂ ਕੀਤੇ ਗੋਲਾਂ ਦੀ ਬਦੌਲਤ ਪੰਜਾਬ ਨੇ ਮੱਧ ਪ੍ਰਦੇਸ਼ ਨੂੰ 2-0 ਨਾਲ ਹਰਾਇਆ।  ਲੜਕਿਆਂ ਦੇ ਫਾਈਨਲ ਮੈਚ ਵਿੱਚ ਪੰਜਾਬ ਦੀ ਟੀਮ ਨੇ ਉੱਤਰ ਪ੍ਰਦੇਸ਼ ਨੂੰ 2-0 ਨਾਲ ਹਰਾਇਆ। ਦੋਨੋਂ ਗੋਲ ਖਿਡਾਰੀ ਹਰਮੋਲਬੀਰ ਸਿੰਘ ਵੱਲੋਂ ਕੀਤੇ ਗਏ ਸਨ।  ਇਸ ਤੋਂ ਇਲਾਵਾ ਓਡੀਸ਼ਾ ਦੀ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 2-1 ਨਾਲ ਹਰਾ ਕੇ ਅਤੇ ਹਰਿਆਣਾ ਦੀ ਲੜਕਿਆਂ ਦੀ ਟੀਮ ਨੇ ਓਡੀਸ਼ਾ ਨੂੰ 4-2 ਨਾਲ ਹਰਾ ਕੇ ਟੂਰਨਾਮੈਂਟ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। 

ਇਹ ਵੀ ਪੜ੍ਹੋ : ICC Test Ranking : ਰੋਹਿਤ ਤੇ ਵਿਰਾਟ ਟਾਪ-10 'ਚ, ਸਿਰਾਜ ਨੂੰ ਵੀ ਫਾਇਦਾ

ਫਾਈਨਲ ਮੁਕਾਬਲਿਆਂ ਦੌਰਾਨ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੁਨੀਸ਼ ਕੁਮਾਰ, ਪ੍ਰਿੰਸੀਪਲ ਭੁਪਿੰਦਰ ਪਾਲ ਸਿੰਘ, ਹਰਮੇਸ਼ ਲਾਲ ਘੇੜਾ, ਚੰਦਰ ਸ਼ੇਖਰ, ਰਜਿੰਦਰਪਾਲ ਸਿੰਘ, ਅਨਿਲ ਕੁਮਾਰ ਅਵਸਥੀ, ਤਜਿੰਦਰ ਸਿੰਘ, ਨਵਤੇਜ ਸਿੰਘ ਬੱਲ, ਸ਼ਸ਼ੀ ਕੁਮਾਰ, ਦਿਨੇਸ਼ ਕੁਮਾਰ, ਹੈੱਡਮਾਸਟਰ ਹਰਬਿੰਦਰ ਪਾਲ, ਰਮਨ ਕੁਮਾਰ ਪੀ.ਟੀ.ਆਈ , ਡੀ.ਪੀ.ਈ ਵਿਕਰਮ ਮਲਹੋਤਰਾ, ਵਿਕਾਸ ਚੱਢਾ ਅਤੇ ਹਰਜੀਤ ਸਿੰਘ ਮੌਜੂਦ ਸਨ। ਸਟੇਜ ਸਕੱਤਰ ਦੀ ਭੂਮਿਕਾ ਬਲਜੀਤ ਕੌਰ ਬੱਲ ਅਤੇ ਰੋਹਿਤ ਸੈਣੀ ਵੱਲੋਂ ਨਿਭਾਈ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Tarsem Singh

This news is Content Editor Tarsem Singh