ਰਾਸ਼ਟਰਮੰਡਲ ਪ੍ਰਤੀਯੋਗਿਤਾਵਾਂ ਦੀ ਮੇਜ਼ਬਾਨੀ ਦੇ ਭਾਰਤ ਦੇ ਪ੍ਰਸਤਾਵ ਨੂੰ ਹਾਊਸ ਆਫ ਲਾਰਡਸ ਦਾ ਸਮਰਥਨ

Wednesday, Feb 05, 2020 - 02:06 AM (IST)

ਰਾਸ਼ਟਰਮੰਡਲ ਪ੍ਰਤੀਯੋਗਿਤਾਵਾਂ ਦੀ ਮੇਜ਼ਬਾਨੀ ਦੇ ਭਾਰਤ ਦੇ ਪ੍ਰਸਤਾਵ ਨੂੰ ਹਾਊਸ ਆਫ ਲਾਰਡਸ ਦਾ ਸਮਰਥਨ

ਨਵੀਂ ਦਿੱਲੀ- ਰਾਸ਼ਟਰਮੰਡਲ ਖੇਡਾਂ 2022 ਦੀਆਂ ਵਾਧੂ ਨਿਸ਼ਾਨੇਬਾਜ਼ੀ ਤੇ ਤੀਰਅੰਦਾਜ਼ੀ ਪ੍ਰਤੀਯੋਗਿਤਾਵਾਂ ਦੀ ਮੇਜ਼ਬਾਨੀ ਦੇ ਭਾਰਤ ਦੇ ਪ੍ਰਸਤਾਵ ਦਾ ਬ੍ਰਿਟੇਨ ਦੇ ਹਾਊਸ ਆਫ ਲਾਰਡਸ ਨੇ ਵਿਸਥਾਰਪੂਰਵਕ ਚਰਚਾ ਤੋਂ ਬਾਅਦ ਸਮਰਥਨ ਕੀਤਾ ਹੈ। ਪਿਛਲੇ ਮਹੀਨੇ ਭਾਰਤੀ ਓਲੰਪਿਕ ਸੰਘ (ਆਈ. ਓ. ਏ.) ਨੇ ਨਿਸ਼ਾਨੇਬਾਜ਼ੀ ਨੂੰ ਹਟਾਏ ਜਾਣ ਦੇ ਕਾਰਣ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦੇ ਬਾਈਕਾਟ ਦੀ ਧਮਕੀ ਵਾਪਸ ਲੈ ਲਈ ਸੀ ਤੇ ਇਸਦੀ ਜਗ੍ਹਾ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਰਸਮੀ ਪ੍ਰਸਤਾਵ ਸੌਂਪਣ ਦਾ ਫੈਸਲਾ ਕੀਤਾ ਸੀ, ਜਿਸ ਵਿਚ ਜਿੱਤੇ ਹੋਏ ਤਮਗੇ ਖੇਡਾਂ ਦੀ ਅੰਕ ਸੂਚੀ ਵਿਚ ਜੁੜਨਗੇ। ਬ੍ਰਿਟੇਨ ਦੇ ਹਾਊਸ ਆਫ ਲਾਰਡਸ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ।

 

author

Gurdeep Singh

Content Editor

Related News