ICC ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਤੋਂ ਪਾਬੰਦੀ ਹਟਾਈ

01/29/2024 12:50:51 PM

ਸਪੋਰਟਸ ਡੈਸਕ- ਆਈ. ਸੀ. ਸੀ. ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਤੋਂ ਪਾਬੰਦੀ ਹਟਾ ਦਿੱਤੀ ਹੈ। ਆਈ. ਸੀ. ਸੀ. ਨੇ ਐਤਵਾਰ ਨੂੰ ਇਹ ਫੈਸਲਾ ਲਿਆ। ਆਈ. ਸੀ. ਸੀ.  ਨੇ ਤੁਰੰਤ ਪ੍ਰਭਾਵ ਨਾਲ ਸ਼੍ਰੀਲੰਕਾ ਕ੍ਰਿਕਟ ਤੋਂ ਪਾਬੰਦੀ ਹਟਾ ਦਿੱਤੀ ਹੈ। ਕੌਮਾਂਤਰੀ ਕ੍ਰਿਕਟ ਕੌਂਸਲ ਨੇ ਸਰਕਾਰੀ ਦਖਲਅੰਦਾਜ਼ੀ ਕਾਰਨ ਸ੍ਰੀਲੰਕਾ ਕ੍ਰਿਕਟ ’ਤੇ ਪਾਬੰਦੀ ਲਾ ਦਿੱਤੀ ਸੀ।

10 ਨਵੰਬਰ, 2023 ਨੂੰ, ਸ਼੍ਰੀਲੰਕਾ ਕ੍ਰਿਕਟ ਨੂੰ ਆਈ. ਸੀ. ਸੀ.  ਦੇ ਮੈਂਬਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਦੀ ਉਲੰਘਣਾ ਕਰਨ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਆਈ. ਸੀ. ਸੀ.  ਬੋਰਡ ਦੀ ਮੀਟਿੰਗ ਹੋਈ ਅਤੇ ਇਹ ਫੈਸਲਾ ਲਿਆ ਗਿਆ ਕਿ ਸ਼੍ਰੀਲੰਕਾ ਦੁਵੱਲੇ ਅਤੇ ਆਈ. ਸੀ. ਸੀ.  ਮੁਕਾਬਲਿਆਂ ਵਿੱਚ ਖੇਡ ਸਕੇਗਾ। ਪਰ ਇਨ੍ਹੀਂ ਦਿਨੀਂ ਖੇਡੇ ਜਾ ਰਹੇ ਅੰਡਰ-19 ਵਿਸ਼ਵ ਕੱਪ ਨੂੰ ਦੱਖਣੀ ਅਫ਼ਰੀਕਾ ਵਿੱਚ ਤਬਦੀਲ ਕਰ ਦਿੱਤਾ ਗਿਆ, ਜਦੋਂ ਕਿ ਪਹਿਲਾਂ ਇਹ ਸ੍ਰੀਲੰਕਾ ਵਿੱਚ ਖੇਡਿਆ ਜਾਣਾ ਸੀ।

Tarsem Singh

This news is Content Editor Tarsem Singh