ICC Rankings : ਸ਼ੁਭਮਨ ਗਿੱਲ ਨੇ ਬਾਬਰ ਆਜ਼ਮ ਤੋਂ ਖੋਹਿਆ ਪਹਿਲਾ ਸਥਾਨ, ਸਿਰਾਜ ਵੀ ਨੰਬਰ 1 ਬਣੇ

11/08/2023 6:21:12 PM

ਦੁਬਈ— ਭਾਰਤ ਦੇ ਮਹਾਨ ਬੱਲੇਬਾਜ਼ ਸ਼ੁਭਮਨ ਗਿੱਲ ਅਤੇ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਕੌਮਾਂਤਰੀ ਕ੍ਰਿਕਟ ਪ੍ਰੀਸ਼ਦ (ਆਈ. ਸੀ. ਸੀ.) ਦੀ ਚੋਟੀ ਦੀ ਰੈਂਕਿੰਗ 'ਤੇ ਪਹੁੰਚ ਗਏ ਹਨ। ਭਾਰਤ ਦੇ ਸ਼ੁਭਮਨ ਗਿੱਲ ਨੇ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੂੰ 830 ਅੰਕਾਂ ਨਾਲ ਹਰਾ ਕੇ ਪਹਿਲੀ ਰੈਂਕਿੰਗ ਹਾਸਲ ਕੀਤੀ ਹੈ। ਵਿਰਾਟ ਕੋਹਲੀ ਵੀ ਹੁਣ ਚੌਥੇ ਅਤੇ ਰੋਹਿਤ ਸ਼ਰਮਾ ਛੇਵੇਂ ਸਥਾਨ 'ਤੇ ਪਹੁੰਚ ਗਏ ਹਨ। ਇਸ ਦੇ ਨਾਲ ਹੀ ਮੁਹੰਮਦ ਸਿਰਾਜ 709 ਅੰਕਾਂ ਨਾਲ ਵਨਡੇ ਗੇਂਦਬਾਜ਼ਾਂ ਦੀ ਰੈਂਕਿੰਗ 'ਚ ਪਹਿਲੇ ਸਥਾਨ 'ਤੇ ਪਹੁੰਚ ਗਏ ਹਨ। ਦੱਖਣੀ ਅਫਰੀਕਾ ਦੇ ਸਪਿਨਰ ਕੇਸ਼ਵ ਮਹਾਰਾਜ 694 ਅੰਕਾਂ ਨਾਲ ਦੂਜੇ ਸਥਾਨ 'ਤੇ ਹਨ।
ਆਈਸੀਸੀ ਦੀ ਤਾਜ਼ਾ ਵਨਡੇ ਰੈਂਕਿੰਗ 'ਚ ਪਾਕਿਸਤਾਨ ਦਾ ਸਲਾਮੀ ਬੱਲੇਬਾਜ਼ ਬਾਬਰ ਆਜ਼ਮ 824 ਅੰਕਾਂ ਨਾਲ ਸ਼ੁਭਮਲ ਗਿੱਲ ਤੋਂ ਬਾਅਦ ਦੂਜੇ ਸਥਾਨ 'ਤੇ ਹੈ। ਦੱਖਣੀ ਅਫਰੀਕਾ ਦੇ ਵਿਕਟਕੀਪਰ ਬੱਲੇਬਾਜ਼ ਕਵਿੰਟਨ ਡੀ ਕਾਕ 771 ਅੰਕਾਂ ਨਾਲ ਤੀਜੇ ਸਥਾਨ 'ਤੇ ਹਨ। ਇਸ ਦੇ ਨਾਲ ਹੀ 770 ਅੰਕਾਂ ਦੇ ਨਾਲ ਵਿਰਾਟ ਕੋਹਲੀ ਨੇ ਇਸ ਵਿਸ਼ਵ ਕੱਪ ਵਿੱਚ 500 ਤੋਂ ਵੱਧ ਦੌੜਾਂ ਬਣਾ ਕੇ ਆਈਸੀਸੀ ਵਨਡੇ ਰੈਂਕਿੰਗ ਵਿੱਚ ਵੱਡੀ ਛਾਲ ਮਾਰੀ ਹੈ ਅਤੇ ਰੋਹਿਤ ਸ਼ਰਮਾ ਅਤੇ ਡੇਵਿਡ ਵਾਰਨਰ ਨੂੰ ਪਿੱਛੇ ਛੱਡਦੇ ਹੋਏ ਚੌਥੇ ਸਥਾਨ ਉੱਤੇ ਪਹੁੰਚ ਗਏ ਹਨ। ਉਹ ਡੀ ਕਾਕ ਤੋਂ ਸਿਰਫ਼ ਇੱਕ ਅੰਕ ਪਿੱਛੇ ਹੈ।

ਇਹ ਵੀ ਪੜ੍ਹੋ : ਸ਼੍ਰੀਲੰਕਾ ਕ੍ਰਿਕਟ ਬੋਰਡ ਬਹਾਲ, ਬੋਰਡ ਪ੍ਰਧਾਨ ਸ਼ੰਮੀ ਨੇ ਦਿੱਤੀ ਸੀ ਅਦਾਲਤ 'ਚ ਚੁਣੌਤੀ
ਆਸਟ੍ਰੇਲੀਆ ਦੇ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ 743 ਅੰਕਾਂ ਨਾਲ ਪੰਜਵੇਂ ਸਥਾਨ 'ਤੇ ਹਨ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਰੋਹਿਤ ਸ਼ਰਮਾ ਦੇ 739 ਅੰਕ ਹਨ। ਸ਼੍ਰੇਅਸ ਅਈਅਰ 17 ਸਥਾਨਾਂ ਦੀ ਛਾਲ ਮਾਰ ਕੇ 18ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਪਿਛਲੇ ਦੋ ਮੈਚਾਂ 'ਚ ਸ਼ਾਨਦਾਰ ਬੱਲੇਬਾਜ਼ੀ ਕਰਨ ਵਾਲੇ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਫਖਰ ਜ਼ਮਾਨ ਤਿੰਨ ਸਥਾਨਾਂ ਦੀ ਛਲਾਂਗ ਲਗਾ ਕੇ 11ਵੇਂ ਸਥਾਨ 'ਤੇ ਪਹੁੰਚ ਗਏ ਹਨ।

ਇਹ ਵੀ ਪੜ੍ਹੋ : ਕੋਹਲੀ ਸਰਵਸ੍ਰੇਸ਼ਠ ਬੱਲੇਬਾਜ਼, ਇਸ ਲਈ ਸਚਿਨ ਦਾ ਰਿਕਾਰਡ ਤੋੜਣ ਦੀ ਲੋੜ ਨਹੀਂ : ਪੋਂਟਿੰਗ
ਇਸ ਤੋਂ ਇਲਾਵਾ ਅਫਗਾਨਿਸਤਾਨ ਦਾ ਸਲਾਮੀ ਬੱਲੇਬਾਜ਼ ਇਬਰਾਹਿਮ ਜ਼ਦਰਾਨ ਛੇ ਸਥਾਨਾਂ ਦੀ ਛਲਾਂਗ ਲਗਾ ਕੇ 12ਵੇਂ ਸਥਾਨ 'ਤੇ ਪਹੁੰਚ ਗਿਆ ਹੈ। ਗੇਂਦਬਾਜ਼ੀ ਰੈਂਕਿੰਗ 'ਚ ਆਸਟ੍ਰੇਲੀਆ ਦੇ ਐਡਮ ਜ਼ਾਂਪਾ ਤੀਜੇ ਸਥਾਨ 'ਤੇ ਹਨ। ਭਾਰਤ ਦੇ ਕੁਲਦੀਪ ਯਾਦਵ ਚੌਥੇ ਸਥਾਨ 'ਤੇ ਹਨ। ਇਸ ਦੌਰਾਨ ਸ਼ਾਹੀਨ ਸ਼ਾਹ ਅਫਰੀਦੀ ਹੁਣ ਪਹਿਲੇ ਤੋਂ ਪੰਜਵੇਂ ਸਥਾਨ 'ਤੇ ਪਹੁੰਚ ਗਏ ਹਨ। ਕੁਲਦੀਪ ਅਤੇ ਸ਼ਾਹੀਨ ਵਿਚਾਲੇ ਤਿੰਨ ਅੰਕਾਂ ਦਾ ਫਰਕ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Aarti dhillon

Content Editor

Related News