ਪਾਕਿਸਤਾਨ ਦੇ ਖਿਲਾਫ ਮੈਚ ''ਚ ਫਿਕਸਿੰਗ ਦੇ ਦੋਸ਼ਾਂ ਦੀ ਜਾਂਚ ਕਰੇ ਆਈ. ਸੀ. ਸੀ. : ਸ਼੍ਰੀਲੰਕਾ ਕ੍ਰਿਕਟ

11/24/2022 12:45:14 PM

ਕੋਲੰਬੋ— ਸ਼੍ਰੀਲੰਕਾ ਕ੍ਰਿਕਟ (ਐੱਸ.ਐੱਲ.ਸੀ.) ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੂੰ ਜੁਲਾਈ 'ਚ ਪਾਕਿਸਤਾਨ ਖਿਲਾਫ ਘਰੇਲੂ ਟੈਸਟ ਸੀਰੀਜ਼ 'ਚ ਮੈਚ ਫਿਕਸਿੰਗ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਕਿਹਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਨਲਿਨ ਬਾਂਦਾਰਾ ਨੇ ਗਾਲੇ 'ਚ ਖੇਡੀ ਗਈ ਡਰਾਅ ਸੀਰੀਜ਼ (1-1) ਦੌਰਾਨ ਮੈਚ ਫਿਕਸਿੰਗ ਦਾ ਦੋਸ਼ ਲਗਾਇਆ ਸੀ।

ਐੱਸ. ਐੱਲ. ਸੀ. ਵਲੋਂ ਇੱਕ ਬਿਆਨ ਵਿੱਚ ਕਿਹਾ ਗਿਆ ਹੈ, "ਐਸਐਲਸੀ ਦੀ ਕਾਰਜਕਾਰੀ ਕਮੇਟੀ ਨੇ ਪਾਕਿਸਤਾਨ ਦੌਰੇ ਦੇ ਸਬੰਧ ਵਿੱਚ ਇੱਕ ਸੰਸਦ ਮੈਂਬਰ ਦੁਆਰਾ ਲਗਾਏ ਗਏ ਮੈਚ ਫਿਕਸਿੰਗ ਦੇ ਹਾਲ ਹੀ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਆਈਸੀਸੀ ਦੀ ਭ੍ਰਿਸ਼ਟਾਚਾਰ ਵਿਰੋਧੀ ਯੂਨਿਟ ਦੇ ਜਨਰਲ ਮੈਨੇਜਰ ਐਲੇਕਸ ਮਾਰਸ਼ਲ ਨੂੰ ਸ਼੍ਰੀਲੰਕਾ ਬੁਲਾਉਣ ਦਾ ਫੈਸਲਾ ਕੀਤਾ ਹੈ।" ਐੱਸਐੱਲਸੀ ਨੇ ਬਾਂਦਾਰਾ 'ਤੇ ਉਸ ਦੀ ਸਾਖ ਨੂੰ ਢਾਹ ਲਾਉਣ ਦਾ ਦੋਸ਼ ਲਾਇਆ ਹੈ।

Tarsem Singh

This news is Content Editor Tarsem Singh