ICC ਨੇ ਵਿਸ਼ਵ ਕੱਪ ਦੌਰਾਨ ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਕੀਤਾ ਮੁਅੱਤਲ, ਕਾਰਨ ਵੀ ਦੱਸਿਆ
Friday, Nov 10, 2023 - 09:11 PM (IST)
ਨਵੀਂ ਦਿੱਲੀ- ਕ੍ਰਿਕਟ ਦੀ ਵਿਸ਼ਵ ਸੰਸਥਾ, ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਯਾਨੀ ICC ਨੇ ਸ਼੍ਰੀਲੰਕਾ ਕ੍ਰਿਕਟ ਬੋਰਡ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਫੈਸਲਾ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ ਇਸ ਸਮੇਂ ਵਿਸ਼ਵ ਕੱਪ ਦੇ ਮੈਚ ਖੇਡੇ ਜਾ ਰਹੇ ਹਨ। ਟੂਰਨਾਮੈਂਟ ਵਿੱਚ ਟੀਮ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ।
ਖਰਾਬ ਪ੍ਰਦਰਸ਼ਨ ਤੋਂ ਬਾਅਦ ਸ਼੍ਰੀਲੰਕਾ ਸਰਕਾਰ ਨੇ ਪੂਰੇ ਬੋਰਡ ਨੂੰ ਬਰਖਾਸਤ ਕਰ ਦਿੱਤਾ। ਇਸ ਤੋਂ ਬਾਅਦ ਰਾਸ਼ਟਰਪਤੀ ਨੇ ਜਾਂਚ ਲਈ ਆਪਣੇ ਪੱਧਰ 'ਤੇ ਇਕ ਕਮੇਟੀ ਵੀ ਬਣਾਈ ਹੈ। ਆਈ. ਸੀ. ਸੀ. ਨੇ ਇਸ ਨੂੰ ਬੋਰਡ ਦੇ ਕੰਮਕਾਜ ਵਿੱਚ ਸਰਕਾਰ ਦੀ ਦਖਲਅੰਦਾਜ਼ੀ ਮੰਨਿਆ ਹੈ। ਇਸ ਕਾਰਨ ਉਸ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੀਲੰਕਾ ਨੂੰ ਵਿਸ਼ਵ ਕੱਪ 'ਚ ਵੀ ਅਫਗਾਨਿਸਤਾਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ : ਆਪਣੀ ਕਾਬਲੀਅਤ 'ਤੇ ਪੂਰਾ ਭਰੋਸਾ, ਜਰਮਨੀ ਦਾ ਕੋਈ ਡਰ ਨਹੀਂ : ਸਵਿਤਾ ਪੂਨੀਆ
ਖਬਰਾਂ ਅਨੁਸਾਰ, ਆਈ. ਸੀ. ਸੀ. ਨੇ ਕਿਹਾ ਕਿ ਅੱਜ ਦੀ ਬੈਠਕ ਤੋਂ ਬਾਅਦ ਸਾਡੇ ਬੋਰਡ ਨੇ ਫੈਸਲਾ ਕੀਤਾ ਹੈ ਕਿ ਸ਼੍ਰੀਲੰਕਾ ਕ੍ਰਿਕਟ ਇੱਕ ਮੈਂਬਰ ਦੇ ਰੂਪ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਦਾ ਗੰਭੀਰ ਉਲੰਘਣ ਕਰ ਰਿਹਾ ਹੈ। ਖ਼ਾਸਕਰ ਕਿਸੇ ਦੇ ਖੁਦਮੁਖਤਿਆਰੀ ਮਾਮਲਿਆਂ ਨੂੰ ਨਾਲ ਸੰਭਾਲਣ ਵਿੱਚ। ਉਸ ਨੂੰ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਉਸ ਦੇ ਕੰਮ ਵਿਚ ਸਰਕਾਰ ਦੀ ਕੋਈ ਦਖਲਅੰਦਾਜ਼ੀ ਨਾ ਹੋਵੇ। ਹਾਲਾਂਕਿ, ਮੁਅੱਤਲੀ ਲਈ ਕਿਹੜੀਆਂ ਸ਼ਰਤਾਂ ਲਗਾਈਆਂ ਗਈਆਂ ਹਨ? ਇਸ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ