ਇੰਗਲੈਂਡ ’ਚ ਸੈਸ਼ਨ ਦਰ ਸੈਸ਼ਨ ਵਿਚ ਧਿਆਨ ਦੇਣਾ ਮਹੱਤਵਪੂਰਨ : ਗਿੱਲ

Monday, May 24, 2021 - 08:59 PM (IST)

ਇੰਗਲੈਂਡ ’ਚ ਸੈਸ਼ਨ ਦਰ ਸੈਸ਼ਨ ਵਿਚ ਧਿਆਨ ਦੇਣਾ ਮਹੱਤਵਪੂਰਨ : ਗਿੱਲ

ਨਵੀਂ ਦਿੱਲੀ– ਭਾਰਤੀ ਸਲਾਮੀ ਬੱਲੇਬਾਜ਼ ਸ਼ੁਭਮਨ ਗਿੱਲ ਦਾ ਮੰਨਣਾ ਹੈ ਕਿ ਟੀਮ ਨਿਊਜ਼ੀਲੈਂਡ ਵਿਰੁੱਧ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਫਾਈਨਲ ਲਈ ਬਿਹਤਰ ਤਿਆਰੀ ਨਹੀਂ ਕਰ ਸਕਦੀ ਹੈ ਪਰ ਉਸ ਨੇ ਕਿਹਾ ਕਿ ਇੰਗਲੈਂਡ ਦੇ ਹਾਲਾਤ ਵਿਚ ਸੈਸ਼ਨ ਦਰ ਸੈਸ਼ਨ ਖੇਡਣ ’ਤੇ ਧਿਆਨ ਦੇਣਾ ਮਹੱਤਵਪੂਰਨ ਹੋਵੇਗਾ।

PunjabKesari

ਇਹ ਖ਼ਬਰ ਪੜ੍ਹੋ- ਨਿਊਜ਼ੀਲੈਂਡ ਦੇ IPL ਨਾਲ ਜੁੜੇ ਦਲ ਨੇ ਟੀਮ ਨਾਲ ਟ੍ਰੇਨਿੰਗ ਕੀਤੀ ਸ਼ੁਰੂ


ਗਿੱਲ ਟੀਮ ਦੇ ਹੋਰਨਾਂ ਸਾਥੀਆਂ ਨਾਲ ਮੁੰਬਈ ਵਿਚ 14 ਦਿਨ ਦੇ ਇਕਾਂਤਵਾਸ ਵਿਚ ਹੈ। ਪਿਛਲੇ ਸਾਲ ਆਸਟਰੇਲੀਆ ਵਿਚ ਡੈਬਿਊ ਕਰਨ ਤੋਂ ਬਾਅਦ ਸੀਨੀਅਰ ਟੀਮ ਦੇ ਨਾਲ ਇਹ ਉਸਦਾ ਇੰਗਲੈਂਡ ਦਾ ਪਹਿਲਾ ਦੌਰਾ ਹੋਵੇਗਾ। ਇੰਗਲੈਂਡ ਵਿਰੁੱਧ ਘਰੇਲੂ ਸੀਰੀਜ਼ ਵਿਚ ਉਹ ਉਮੀਦਾਂ ਅਨੁਸਾਰ ਪ੍ਰਦਰਸ਼ਨ ਨਹੀਂ ਕਰ ਸਕਿਆ ਸੀ ਪਰ ਹੁਣ ਉਹ ਇਸਦੀ ਭਰਪਾਈ ਕਰਨ ਲਈ ਤਿਆਰ ਹੈ। ਇਸ ਦੌਰੇ ਦੀ ਸ਼ੁਰੂਆਤ 18 ਜੂਨ ਨੂੰ ਨਿਊਜ਼ੀਲੈਂਡ ਵਿਰੁੱਧ ਡਬਲਯੂ. ਟੀ. ਸੀ. ਫਾਈਨਲ ਤੋਂ ਹੋਵੇਗੀ, ਜਿਸ ਤੋਂ ਬਾਅਦ ਭਾਰਤੀ ਟੀਮ ਇੰਗਲੈਂਡ ਵਿਰੁੱਧ 5 ਟੈਸਟ ਮੈਚਾਂ ਦੀ ਸੀਰੀਜ਼ ਖੇਡੇਗੀ।

PunjabKesari

ਇਹ ਖ਼ਬਰ ਪੜ੍ਹੋ-ਮਿਕੇਲਸਨ ਨੇ PGA ਚੈਂਪੀਅਨਸ਼ਿਪ ਜਿੱਤੀ, ਸਭ ਤੋਂ ਵਡੇਰੀ ਉਮਰ ਦਾ ਮੇਜਰ ਚੈਂਪੀਅਨ ਬਣਿਆ


ਗਿੱਲ ਨੇ ਕਿਹਾ, ‘‘ਅਸੀਂ ਆਸਟਰੇਲੀਆ ਵਿਚ ਚੰਗਾ ਪ੍ਰਦਰਸ਼ਨ ਕੀਤਾ। ਅਸੀਂ ਵਿਦੇਸ਼ਾਂ ਵਿਚ ਚੰਗਾ ਪ੍ਰਦਰਸ਼ਨ ਕਰ ਰਹੇ ਹਾਂ ਤੇ ਮੈਨੂੰ ਲੱਗਦਾ ਹੈ ਕਿ ਅਸੀਂ ਫਾਈਨਲ ਲਈ ਬਿਹਤਰ ਤਿਆਰੀ ਨਹੀਂ ਕਰ ਸਕਦੇ ਹਾਂ। ਸਲਾਮੀ ਬੱਲੇਬਾਜ਼ ਹੋਣ ਦੇ ਨਾਤੇ ਤੁਹਾਨੂੰ ਸਿਰਫ ਇੰਗਲੈਂਡ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਸੈਸ਼ਨ ਦਰ ਸੈਸ਼ਨ ਖੇਡਣ ਵਿਚ ਸਮਰੱਥ ਹੋਣਾ ਚਾਹੀਦਾ ਹੈ।’’

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News