ODI WC ਦੇ ਸੈਮੀਫਾਈਨਲ 'ਚ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਨੇ ਫਾਈਨਲ 'ਚ ਬਣਾਈ ਜਗ੍ਹਾ
Wednesday, Nov 15, 2023 - 10:32 PM (IST)
ਸਪੋਰਟਸ ਡੈਸਕ- ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਵਨਡੇ ਵਿਸ਼ਵ ਕੱਪ ਦਾ ਪਹਿਲਾ ਸੈਮੀਫਾਈਨਲ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਗਿਆ। ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਦਿੱਤਾ ਹੈ ਤੇ ਇਸ ਦੇ ਨਾਲ ਹੀ ਭਾਰਤ ਫਾਈਨਲ 'ਚ ਪੁੱਜ ਗਿਆ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰੋਹਿਤ ਸ਼ਰਮਾ ਅਤੇ ਸ਼ੁਭਮਨ ਗਿੱਲ ਦੀ ਸ਼ਾਨਦਾਰ ਸ਼ੁਰੂਆਤ ਤੋਂ ਬਾਅਦ ਵਿਰਾਟ ਕੋਹਲੀ (117) ਅਤੇ ਸ਼੍ਰੇਅਸ ਅਈਅਰ (105) ਦੀਆਂ ਸੈਂਕੜੇ ਵਾਲੀ ਪਾਰੀਆਂ ਦੀ ਬਦੌਲਤ 4 ਵਿਕਟਾਂ ਦੇ ਨੁਕਸਾਨ 'ਤੇ ਨਿਊਜ਼ੀਲੈਂਡ ਨੂੰ 398 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ । ਟੀਚੇ ਦਾ ਪਿੱਛਾ ਕਰਨ ਆਈ ਨਿਊਜ਼ੀਲੈਂਡ ਦੀ ਟੀਮ 48.5 ਓਵਰਾਂ 'ਚ ਸਾਰੀਆਂ ਵਿਕਟਾਂ ਗੁਆ ਕੇ 327 ਦੌੜਾਂ ਹੀ ਬਣਾ ਸਕੀ ਤੇ 70 ਦੌੜਾਂ ਨਾਲ ਮੈਚ ਹਾਰ ਗਈ।
ਇਹ ਵੀ ਪੜ੍ਹੋ : ਰੋਹਿਤ ਸ਼ਰਮਾ ਨੇ ਵਿਸ਼ਵ ਕੱਪ 'ਚ ਰਚਿਆ ਇਤਿਹਾਸ, ਬਣਾਏ ਇਹ ਰਿਕਾਰਡ
ਨਿਊਜ਼ੀਲੈਂਡ ਦੀ ਟੀਮ ਦੀ ਪਹਿਲੀ ਵਿਕਟ ਡੇਵੋਨ ਕੌਨਵੇ ਦੇ ਤੌਰ 'ਤੇ ਡਿੱਗੀ। ਮੁਹੰਮਦ ਸ਼ੰਮੀ ਨੇ ਆਪਣੀ ਪਹਿਲੀ ਹੀ ਗੇਂਦ 'ਤੇ ਡੇਵੋਨ ਕੌਨਵੇ ਨੂੰ ਆਊਟ ਕਰ ਦਿੱਤਾ। ਡੇਵੋਨ 13 ਦੌੜਾਂ ਬਣਾ ਆਊਟ ਹੋਏ।ਨਿਊਜ਼ੀਲੈਂਡ ਨੂੰ ਦੂਜਾ ਝਟਕਾ ਰਚਿਨ ਰਵਿੰਦਰਾ ਦੇ ਆਊਟ ਹੋਣ ਨਾਲ ਲੱਗਾ। ਰਚਿਨ 13 ਦੌੜਾਂ ਬਣਾ ਸ਼ੰਮੀ ਵਲੋਂ ਆਊਟ ਹੋਏ। ਨਿਊਜ਼ੀਲੈਂਡ ਦੀ ਤੀਜੀ ਵਿਕਟ ਕਪਤਾਨ ਕੇਨ ਵਿਲੀਅਮਸਨ ਦੇ ਆਊਟ ਹੋਣ ਨਾਲ ਡਿੱਗੀ। ਵਿਲੀਅਮਸਨ 69 ਦੌੜਾਂ ਬਣਾ ਸ਼ੰਮੀ ਦਾ ਸ਼ਿਕਾਰ ਬਣਿਆ। ਟਾਮ ਲਾਥਮ ਆਪਣਾ ਖਾਤਾ ਵੀ ਨਾ ਖੋਲ ਸਕੇ ਤੇ ਸ਼ੰਮੀ ਦਾ ਸ਼ਿਕਾਰ ਬਣੇ। ਇਸ ਤੋਂ ਬਾਅਦ ਗਲੇਨ ਫਿਲਿਪਸ ਨੂੰ ਬੁਮਰਾਹ ਨੇ 41 ਦੌੜਾਂ 'ਤੇ ਆਊਟ ਕੀਤਾ। ਨਿਊਜ਼ੀਲੈਂਡ ਦੀ 6ਵੀਂ ਵਿਕਟ ਮਾਰਕ ਚੈਪਮੈਨ ਦੇ ਆਊਟ ਹੋਣ ਨਾਲ ਡਿੱਗੀ। ਚੈਪਮੈਨ 2 ਦੌੜਾਂ ਬਣਾ ਕੁਲਦੀਪ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਦੀ 7ਵੀਂ ਵਿਕਟ ਡੇਰਿਲ ਮਿਸ਼ੇਲ ਦੇ ਆਊਟ ਹੋਣ ਨਾਲ ਡਿੱਗੀ। ਡੇਰਿਲ 134 ਦੌੜਾਂ ਬਣਾ ਸ਼ੰਮੀ ਵਲੋਂ ਆਊਟ ਹੋਇਆ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ