ਸੱਤਵੇਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2023 'ਚ ਲਗਾਤਾਰ ਸੱਤਵੀਂ ਵਾਰ ਚੈਂਪੀਅਨ ਬਣਿਆ ਪੰਜਾਬ

Thursday, Aug 10, 2023 - 10:44 AM (IST)

ਸੱਤਵੇਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2023 'ਚ ਲਗਾਤਾਰ ਸੱਤਵੀਂ ਵਾਰ ਚੈਂਪੀਅਨ ਬਣਿਆ ਪੰਜਾਬ

ਸਪੋਰਟਸ ਡੈਸਕ (ਟੱਕਰ)- ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਸੱਤਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2023 ਕਰਨਬੀਰ ਨਾਬਿਨ ਚੰਦਰਾ ਇੰਡੋਰ ਸਟੇਡੀਅਮ, ਗੁਹਾਟੀ, ਅਸਾਮ ਵਿਖੇ ਮਿਤੀ 04 ਅਗਸਤ 2023 ਤੋਂ 06 ਅਗਸਤ 2023 ਤੱਕ ਕਰਵਾਈ ਗਈ। ਜਿਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਗਤਕਾ ਐਸੋਸੀਏਸ਼ਨ ਦੀ ਟੀਮ ਵੱਲੋਂ ਲਗਾਤਾਰ ਸੱਤਵੀਂ ਵਾਰ ਚੈਂਪੀਅਨ ਬਣਨ ਦਾ ਮਾਣ ਹਾਸਲ ਹੋਇਆ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਸੱਤਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 'ਚ  ਭਾਰਤ ਦੇ 22 ਰਾਜਾਂ ਤੋਂ ਕਰੀਬ 1200 ਖਿਡਾਰੀਆਂ ਨੇ ਹਿੱਸਾ ਲਿਆ ਸੀ।

ਇਹ ਵੀ ਪੜ੍ਹੋ- ਸ਼੍ਰੀਲੰਕਾ 'ਚ ਬੱਚਿਆਂ ਨੂੰ ਪੂਰਾ ਭੋਜਨ ਨਾ ਮਿਲਣ 'ਤੇ ਦੁਖ਼ੀ ਹੋਏ ਸਚਿਨ ਤੇਂਦੁਲਕਰ, ਦਿੱਤਾ ਖ਼ਾਸ ਸੰਦੇਸ਼

ਅੰਡਰ -11,14,17,19,22, 25 ਅਤੇ ਅੰਡਰ 28 ਦੇ ਲਈ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ ਜਿਸ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਲੜਕਿਆਂ ਦੀ ਟੀਮ ਨੇ 116 ਅੰਕ ਲੈ ਕੇ ਪਹਿਲਾ 97 ਅੰਕ ਲੈ ਕੇ ਦਿੱਲੀ ਨੇ ਦੂਸਰਾ ਅਤੇ 31 ਅੰਕਾਂ ਨਾਲ ਹਰਿਆਣਾ ਤੀਸਰੇ ਸਥਾਨ ਤੇ ਰਿਹਾ। ਇਸੇ ਤਰ੍ਹਾਂ ਲੜਕੀਆਂ ਦੇ ਮੁਕਾਬਲਿਆਂ 'ਚ ਪੰਜਾਬ ਦੀ ਟੀਮ ਨੇ 98 ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ 54 ਅੰਕਾਂ ਨਾਲ ਦਿੱਲੀ ਦੂਸਰੇ ਅਤੇ 21 ਅੰਕਾਂ ਨਾਲ ਹਰਿਆਣਾ ਤੀਸਰੇ ਸਥਾਨ ਤੇ ਰਿਹਾ।

ਇਹ ਵੀ ਪੜ੍ਹੋ- ਵਿਸ਼ਵ ਐਥਲੈਟਕਿਸ ਚੈਂਪੀਅਨਸ਼ਿਪ ’ਚ ਭਾਰਤ ਦੀ 28 ਮੈਂਬਰੀ ਟੀਮ ਦੀ ਅਗਵਾਈ ਕਰੇਗਾ ਨੀਰਜ ਚੋਪੜਾ

ਜ਼ਿਕਰਯੋਗ ਹੈ ਕਿ ਚੈਂਪੀਅਨਸ਼ਿਪ ਦੇ ਪਹਿਲੇ ਦਿਨ ਉਦਘਾਟਨੀ ਸਮਾਰੋਹ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸ਼ਾਮਲ ਹੋਏ। ਇਸ ਮੌਕੇ ਜਿੱਥੇ ਅਸਾਮ ਦੇ ਵੱਖ-ਵੱਖ ਲੋਕ ਨਾਚਾਂ ਦਾ ਪ੍ਰਦਰਸ਼ਨ ਕੀਤਾ ਗਿਆ ਉੱਥੇ ਰਵਾਇਤੀ ਗਤਕੇ ਦੇ ਪਰਦਰਸ਼ਨ ਨੇ ਵੀ ਸਭ ਦਾ ਦਿਲ ਮੋਹ ਲਿਆ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਸ. ਹਰਚਰਨ ਸਿੰਘ ਭੁੱਲਰ ਨੇ ਵਿਸ਼ੇਸ਼ ਮਹਿਮਾਨ ਦੇ ਰੂਪ 'ਚ ਸ਼ਿਰਕਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਵਿੰਦਰ ਸਿੰਘ ਵਿਕੀ, ਜਗਦੀਸ਼ ਸਿੰਘ ਕੁਰਾਲੀ, ਰਘਬੀਰ ਸਿੰਘ ਡੇਹਲੋਂ, ਜਗਕਿਰਨ ਕੌਰ ਵੜੈਚ, ਜਸਵਿੰਦਰ ਸਿੰਘ ਪਾਬਲਾ ਮੌਜੂਦ ਸਨ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Aarti dhillon

Content Editor

Related News